Paddy Procurement Begins: ਪੰਜਾਬ ਦੀਆਂ ਮੰਡੀਆਂ ’ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਜਾਣੋ ਕਿਵੇਂ ਦੇ ਹਨ ਹਾਲ
ਪੰਜਾਬ ਭਰ ਦੀਆਂ ਮੰਡੀਆਂ ’ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਝੋਨੇ ਦੀ ਖਰੀਦ ਨੂੰ ਲੈ ਕੇ ਸੂਬੇ ਭਰ ’ਚ 1854 ਖਰੀਦ ਕੇਂਦਰ ਸਥਾਪਿਤ ਕੀਤਾ ਗਿਆ ਹੈ।

Paddy Procurement Begins Today: ਪੰਜਾਬ ਭਰ ਦੀਆਂ ਮੰਡੀਆਂ ’ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਝੋਨੇ ਦੀ ਖਰੀਦ ਨੂੰ ਲੈ ਕੇ ਸੂਬੇ ਭਰ ’ਚ 1854 ਖਰੀਦ ਕੇਂਦਰ ਸਥਾਪਿਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਹੋਣ ਦਾ ਦਾਅਵਾ ਕੀਤਾ ਗਿਆ ਹੈ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਮੰਡੀਆਂ ’ਚ ਕਿਸਾਨਾਂ ਨੂੰ ਰੁਲਣ ਨਹੀਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਮੰਡੀਆਂ ’ਚ ਕਿਸਾਨ ਸੁੱਕਾ ਝੋਨਾ ਲੈ ਕੇ ਆਉਣ।
ਸੂਬੇ ਦੀਆਂ ਵੱਖ-ਵੱਖ ਮੰਡੀਆਂ ’ਚ ਵੱਖ-ਵੱਖ ਹਾਲ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਸਰਕਾਰੀ ਖਰੀਦ ਏਜੰਸੀ ਪਨਗ੍ਰੇਨ ਨੇ ਪਹਿਲੀ ਢੇਰੀ ਖਰੀਦੀ। ਸਰਕਾਰੀ ਭਾਅ 2203 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਲੀ ਹੋਈ। ਬਘੌਰ ਦੇ ਕਿਸਾਨ ਖੇਮ ਸਿੰਘ ਦੀ ਪਹਿਲੀ ਢੇਰੀ ਵਿਕ ਗਈ।
ਦੂਜੇ ਪਾਸੇ ਸੀਐਮ ਭਗਵੰਤ ਮਾਨ 3 ਅਕਤੂਬਰ ਨੂੰ ਖੰਨਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਰਸਮੀ ਉਦਘਾਟਨ ਕਰਨ ਆ ਰਹੇ ਹਨ। ਪਰ ਇਸ ਦੇ ਨਾਲ ਹੀ ਸਰਕਾਰ ਦੇ ਹੁਕਮ ਹਨ ਕਿ ਝੋਨੇ ਦੀ ਖਰੀਦ ਦਾ ਕੰਮ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਿਆ ਜਾਵੇ। ਜਿਸ ਕਾਰਨ ਖੰਨਾ ਮੰਡੀ ਵਿੱਚ ਖਰੀਦ ਸ਼ੁਰੂ ਕਰਵਾ ਦਿੱਤੀ ਗਈ।
ਇਹ ਵੀ ਪੜ੍ਹੋ: LPG cylinder Price: ਤਿਉਹਾਰੀ ਸੀਜ਼ਨ 'ਚ ਮਹਿੰਗਾਈ ਦਾ ਵੱਡਾ ਝਟਕਾ, ਕਮਰਸ਼ੀਅਲ ਸਿਲੰਡਰ 209 ਰੁਪਏ ਹੋਇਆ ਮਹਿੰਗਾ