ਪੰਜਾਬ ਚ 1 ਜੂਨ ਤੋਂ ਸ਼ੁਰੂ ਹੋਵੇਗਾ ਝੋਨੇ ਦਾ ਸੀਜ਼ਨ, 15 ਮਈ ਤੋਂ ਸ਼ੁਰੂ ਹੋਵੇਗੀ ਸਿੱਧੀ ਬਿਜਾਈ...ਪੜ੍ਹੋ CM ਦੀ ਕਾਨਫਰੰਸ ਦੇ ਮੁੱਖ ਅੰਸ਼
Paddy Season 2026 : ਮੁੱਖ ਮੰਤਰੀ ਭਗਵੰਤ ਮਾਨ (CM Mann) ਵੱਲੋਂ ਅੱਜ ਝੋਨੇ ਦੀ ਆਗਾਮੀ ਸੀਜ਼ਨ ਨੂੰ ਲੈ ਕੇ ਸਰਕਾਰ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਹੋਵੇਗਾ ਅਤੇ ਕਿਸਾਨ 15 ਜੂਨ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਸਕਣਗੇ।
Australia Deported Punjabi : ਮੁੱਖ ਮੰਤਰੀ ਭਗਵੰਤ ਮਾਨ (CM Mann) ਵੱਲੋਂ ਅੱਜ ਝੋਨੇ ਦੀ ਆਗਾਮੀ ਸੀਜ਼ਨ ਨੂੰ ਲੈ ਕੇ ਸਰਕਾਰ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਹੋਵੇਗਾ ਅਤੇ ਕਿਸਾਨ 15 ਜੂਨ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਸਕਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 8 ਘੰਟੇ ਬਿਜਲੀ ਤੇ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ। ਇਸ ਦੇ ਨਾਲ ਹੀ ਬਿਜਲੀ ਸਪਲਾਈ ਲਈ ਸੂਬੇ ਨੂੰ 4 ਜ਼ੋਨਾਂ 'ਚ ਵੰਡਿਆ ਗਿਆ ਹੈ, ਜਿਸ ਤਹਿਤ...
ਪਹਿਲੇ ਜ਼ੋਨ ’ਚ 15 ਮਈ ਤੋਂ 31 ਮਈ ਤੱਕ ਸਿੱਧੀ ਬਿਜਾਈ
- ਦੂਜਾ ਜ਼ੋਨ - 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ
- ਦੂਜਾ ਜ਼ੋਨ - 1 ਜੂਨ ਤੋਂ ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਤੇ ਹੁਸ਼ਿਆਰਪੁਰ
- ਤੀਜਾ ਜ਼ੋਨ - 5 ਜੂਨ ਤੋਂ ਫਰੀਦਕੋਟ, ਫਿਰੋਜ਼ਪੁਰ, ਬਠਿੰਡਾ ਮੁਕਤਸਰ ਤੇ ਫਾਜ਼ਿਲਕਾ
- ਚੌਥਾ ਜ਼ੋਨ - 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ,
- ਚੌਥਾ ਜ਼ੋਨ - 9 ਜੂਨ ਤੋਂ ਸੰਗਰੂਰ, ਬਰਨਾਲਾ,ਕਪੂਰਥਲਾ, ਜਲੰਧਰ ਸ਼ਹੀਦ ਭਗਤ ਸਿੰਘ ਨਗਰ
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰੀ ਹਰਿਆਣਾ ਨੇ 70 ਫ਼ੀਸਦੀ ਪਾਣੀ ਦੀ ਵਰਤੋਂ ਕੀਤੀ ਹੈ, ਉਨ੍ਹਾਂ ਵੱਲੋਂ ਕੋਈ ਵਾਧੂ ਪਾਣੀ ਦੀ ਮੰਗ ਸਾਹਮਣੇ ਨਹੀਂ ਆਈ ਹੈ।
ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਪੰਜਾਬ ਨਾਮ ਦਾ ਰਹਿ ਗਿਆ ਹੈ, ਪਾਣੀ ਦੀ ਜ਼ਰੂਰਤ ਹੈ ਅੱਗੇ ਫ਼ਸਲਾਂ ਲਈ ਹੈ। ਉਨ੍ਹਾਂ ਕਿਹਾ ਕਿ 6300 ਕਰੋੜ ਰੁਪਏ 4 ਸਾਲਾਂ ਵਿੱਚ ਪਾਈਪਾਂ, ਕੱਸੀਆਂ ਆਦਿ 'ਤੇ ਖਰਚ ਕੀਤੇ ਹਨ ਅਤੇ ਅਸੀਂ ਹੁਣ 1 ਮਈ ਤੋਂ ਨਹਿਰਾਂ ਵਿੱਚ ਪਾਣੀ ਛੱਡ ਰਹੇ ਹਾਂ।
ਉਨ੍ਹਾਂ ਕਿਹਾ ਕਿ ਪੰਜਾਬ 'ਚ ਧਰਤੀ ਹੇਠਲੇ ਪਾਣੀ ਨੂੰ ਲੈ ਕੇ ਵੀ ਚੰਗੀ ਖ਼ਬਰ ਹੈ ਕਿ 2-4 ਮੀਟਰ ਪਾਣੀ ਉਪਰ ਆ ਗਿਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ।