ਦਵਾਈ ਲੈ ਕੇ ਜਾ ਰਹੇ ਭਰਾ-ਭੈਣ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ

Punjab News: ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਲੈਦਰ ਕੰਪਲੈਕਸ ਨੇੜੇ ਦਰਦਨਾਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ।

By  Amritpal Singh September 15th 2023 04:31 PM

Punjab News: ਜਲੰਧਰ ਸ਼ਹਿਰ ਦੇ ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਲੈਦਰ ਕੰਪਲੈਕਸ ਨੇੜੇ ਦਰਦਨਾਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਦੋਵੇਂ ਭੈਣ-ਭਰਾ ਦਵਾਈ ਲੈ ਕੇ ਘਰ ਜਾ ਰਹੇ ਸਨ ਜਦੋਂ ਸਰਜੀਕਲ ਕੰਪਲੈਕਸ ਦੇ ਮੋੜ 'ਤੇ ਕਰੱਸ਼ਰ ਕਾਰ ਦੇ ਪਿਛਲੇ ਟਾਇਰਾਂ ਨਾਲ ਟਕਰਾ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ 'ਚ ਦੋਵੇਂ ਭੈਣ-ਭਰਾ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ।

ਹਾਦਸੇ ਵਿੱਚ ਜ਼ਖਮੀ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਮੀਰਪੁਰ ਵਜੋਂ ਹੋਈ ਹੈ। ਜਦਕਿ ਭੈਣ ਦਾ ਨਾਂ ਨੇਹਾ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਜ਼ਖਮੀ ਦੇ ਰਿਸ਼ਤੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਘਟਨਾ ਸਮੇਂ ਤੁਰੰਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੋਸ਼ ਲਾਇਆ ਕਿ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪਰ ਪੁਲੀਸ 40 ਮਿੰਟ ਤੋਂ ਵੱਧ ਸਮਾਂ ਬੀਤ ਜਾਣ ’ਤੇ ਵੀ ਮੌਕੇ ’ਤੇ ਨਹੀਂ ਪੁੱਜੀ।

ਜਸਵਿੰਦਰ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਕਰੱਸ਼ਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਿਸ ਲਈ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਕਰੱਸ਼ਰ ਚਾਲਕ ਨੂੰ ਕਾਬੂ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਜਦੋਂ ਥਾਣਾ ਬਸਤੀ ਬਾਵਾ ਖੇਲ ਦੇ ਐਸਐਚਓ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਆਪਣੀ ਟੀਮ ਨੂੰ ਮੌਕੇ ’ਤੇ ਭੇਜਿਆ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Related Post