Pakistan ਚ ਪੁਲਿਸ ਸਟੇਸ਼ਨ ਦੇ ਨੇੜੇ ਬੰਬ ਧਮਾਕਾ ,ਇੱਕ ਬੱਚੇ ਸਣੇ ਦੋ ਜਣਿਆਂ ਦੀ ਮੌਤ ਅਤੇ 17 ਜ਼ਖਮੀ

Pakistan IED Blast : ਪਾਕਿਸਤਾਨ ਦੇ ਉੱਤਰ-ਪੱਛਮੀ ਖੇਤਰ ਦੇ ਪੁਲਿਸ ਸਟੇਸ਼ਨ ਦੇ ਨੇੜੇ ਬੰਬ ਧਮਾਕੇ ਵਿੱਚ ਇੱਕ ਬੱਚੇ ਸਣੇ ਦੋ ਜਣਿਆਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖ਼ਮੀ ਹੋ ਗਏ ਹਨ। ਸਥਾਨਕ ਪੁਲਿਸ ਅਨੁਸਾਰ ਇਹ ਧਮਾਕਾ ਉੱਤਰੀ ਵਜ਼ੀਰਿਸਤਾਨ ਦੀ ਸਰਹੱਦ ਨਾਲ ਲੱਗਦੇ ਬੰਨੂ ਜ਼ਿਲ੍ਹੇ ਦੇ ਮੇਰੀਅਨ ਪੁਲਿਸ ਸਟੇਸ਼ਨ ਦੇ ਬਾਹਰ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਆਟੋ ਰਿਕਸ਼ਾ ਵਿਚ ਧਮਾਕਾਖੇਜ਼ ਸਮੱਗਰੀ ਰੱਖੀ ਹੋਈ ਸੀ

By  Shanker Badra February 16th 2026 04:48 PM

Pakistan IED Blast : ਪਾਕਿਸਤਾਨ ਦੇ ਉੱਤਰ-ਪੱਛਮੀ ਖੇਤਰ ਦੇ ਪੁਲਿਸ ਸਟੇਸ਼ਨ ਦੇ ਨੇੜੇ ਬੰਬ ਧਮਾਕੇ ਵਿੱਚ ਇੱਕ ਬੱਚੇ ਸਣੇ ਦੋ ਜਣਿਆਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖ਼ਮੀ ਹੋ ਗਏ ਹਨ। ਸਥਾਨਕ ਪੁਲਿਸ ਅਨੁਸਾਰ ਇਹ ਧਮਾਕਾ ਉੱਤਰੀ ਵਜ਼ੀਰਿਸਤਾਨ ਦੀ ਸਰਹੱਦ ਨਾਲ ਲੱਗਦੇ ਬੰਨੂ ਜ਼ਿਲ੍ਹੇ ਦੇ ਮੇਰੀਅਨ ਪੁਲਿਸ ਸਟੇਸ਼ਨ ਦੇ ਬਾਹਰ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਆਟੋ ਰਿਕਸ਼ਾ ਵਿਚ ਧਮਾਕਾਖੇਜ਼ ਸਮੱਗਰੀ ਰੱਖੀ ਹੋਈ ਸੀ।

ਧਮਾਕੇ ਤੋਂ ਤੁਰੰਤ ਬਾਅਦ ਜ਼ਖ਼ਮੀਆਂ ਨੂੰ ਇਲਾਜ ਲਈ ਬੰਨੂ ਦੇ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Related Post