India Pakistan War Situation : ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਦਾ ਵੱਡਾ ਬਿਆਨ, ਕਿਹਾ- ਜੇਕਰ ਭਾਰਤ ਹਮਲੇ ਰੋਕ ਦੇਵੇ ਤਾਂ ਅਸੀਂ ਵੀ ਜੰਗ ਤੋਂ ਪਿੱਛੇ ਹਟਣ ਲਈ ਤਿਆਰ ਹਾਂ

India Pakistan War Situation : ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਭਾਰਤ ਹਮਲੇ ਰੋਕ ਦੇਵੇ ਤਾਂ ਅਸੀਂ ਵੀ ਜੰਗ ਤੋਂ ਪਿੱਛੇ ਹਟਣ ਲਈ ਤਿਆਰ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਹੋਰ ਨੁਕਸਾਨ ਨਹੀਂ ਚਾਹੁੰਦਾ

By  Shanker Badra May 10th 2025 02:13 PM

India Pakistan War Situation : ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਭਾਰਤ ਹਮਲੇ ਰੋਕ ਦੇਵੇ ਤਾਂ ਅਸੀਂ ਵੀ ਜੰਗ ਤੋਂ ਪਿੱਛੇ ਹਟਣ ਲਈ ਤਿਆਰ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਹੋਰ ਨੁਕਸਾਨ ਨਹੀਂ ਚਾਹੁੰਦਾ।

ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਦਾ ਵੱਡਾ ਬਿਆਨ

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਕਿਹਾ, "ਅਸੀਂ ਆਪਣਾ ਨੁਕਸਾਨ ਨਹੀਂ ਕਰਨਾ ਚਾਹੁੰਦੇ। ਅਸੀਂ ਤਬਾਹੀ ਅਤੇ ਪੈਸੇ ਦੀ ਬਰਬਾਦੀ ਨਹੀਂ ਚਾਹੁੰਦੇ।" ਉਨ੍ਹਾਂ ਅੱਗੇ ਕਿਹਾ, "ਪਾਕਿਸਤਾਨ ਹਮੇਸ਼ਾ ਸ਼ਾਂਤੀ ਚਾਹੁੰਦਾ ਹੈ ਅਤੇ ਜੇਕਰ ਭਾਰਤ ਇਸ ਸਮੇਂ ਰੁਕਦਾ ਹੈ ਤਾਂ ਅਸੀਂ ਵੀ ਸ਼ਾਂਤੀ 'ਤੇ ਵੀ ਵਿਚਾਰ ਕਰਾਂਗੇ ਅਤੇ ਜਵਾਬੀ ਕਾਰਵਾਈ ਜਾਂ ਕੁੱਝ ਵੀ ਨਹੀਂ ਕਰਾਂਗੇ।" ਅਸੀਂ ਸੱਚਮੁੱਚ ਸ਼ਾਂਤੀ ਚਾਹੁੰਦੇ ਹਾਂ।

ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵੱਧ ਗਿਆ ਹੈ। ਪਾਕਿਸਤਾਨ ਲਗਾਤਾਰ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸਦਾ ਭਾਰਤੀ ਫੌਜ ਬਾਖੂਬੀ ਜਵਾਬ ਦੇ ਰਹੀ ਹੈ। ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਅੱਜ ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨਾਲ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਘਟਾਉਣ ਲਈ ਗੱਲ ਕੀਤੀ।

ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰੈਸ ਬਿਆਨ ਅਨੁਸਾਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਿੱਧੀ ਗੱਲਬਾਤ ਦੀ ਅਪੀਲ ਕੀਤੀ ਗਈ ਹੈ। ਸਕੱਤਰ ਰੂਬੀਓ ਨੇ ਤਣਾਅ ਘਟਾਉਣ ਅਤੇ ਸਿੱਧੀ ਗੱਲਬਾਤ ਮੁੜ ਸ਼ੁਰੂ ਕਰਨ ਦੇ ਆਪਣੇ ਸੱਦੇ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਤਣਾਅ ਨੂੰ ਗੱਲਬਾਤ ਰਾਹੀਂ ਘੱਟ ਕੀਤਾ ਜਾਣਾ ਚਾਹੀਦਾ ਹੈ।

Related Post