ਪਾਕਿਸਤਾਨ ਆਮ ਚੋਣਾ: ਵੋਟਿੰਗ ਤੋਂ ਇੱਕ ਦਿਨ ਪਹਿਲਾਂ ਬਲੋਚਿਸਤਾਨ ਵਿੱਚ ਦੋ ਘਾਤਕ ਧਮਾਕੇ, ਕਈਆਂ ਦੀ ਮੌਤ
Bomb blasts in Pakistan: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਆਮ ਚੋਣਾਂ ਤੋਂ ਪਹਿਲਾਂ ਦੋ ਬੰਬ ਧਮਾਕਿਆਂ 'ਚ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦਾ ਇਹ ਅੰਕੜਾ ਅਜੇ ਹੋਰ ਵੱਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਪਿਸ਼ਿਨ ਜ਼ਿਲ੍ਹੇ ਵਿੱਚ ਇੱਕ ਆਜ਼ਾਦ ਉਮੀਦਵਾਰ ਦੇ ਪਾਰਟੀ ਦਫ਼ਤਰ ਦੇ ਸਾਹਮਣੇ ਹੋਏ ਪਹਿਲੇ ਧਮਾਕੇ ਵਿੱਚ 14 ਲੋਕਾਂ ਦੀ ਮੌਤ ਹੋ ਗਈ ਸੀ। ਇੱਕ ਦੂਜੇ ਧਮਾਕੇ ਵਿੱਚ ਲਗਭਗ 150 ਕਿਲੋਮੀਟਰ ਦੂਰ ਕਿਲ੍ਹਾ ਸੈਫ ਉੱਲਾ ਜ਼ਿਲ੍ਹੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਦੋ ਧਮਾਕਿਆਂ ਵਿੱਚ ਕਈ ਹੋਰ ਜ਼ਖ਼ਮੀ ਵੀ ਹੋਏ ਹਨ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਅਵਾਰਾ ਕੁੱਤਿਆਂ ਦਾ ਆਤੰਕ, ਪਸ਼ੂ ਚਰਾਉਣ ਗਈ ਔਰਤ ਨੂੰ ਵੱਢਿਆ, ਹੋਈ ਮੌਤ
ਪਹਿਲਾ ਧਮਾਕਾ....
ਅਫਗਾਨ ਸਰਹੱਦ ਦੇ 100 ਕਿਲੋਮੀਟਰ ਦੱਖਣ-ਪੂਰਬ ਵਿੱਚ ਸਥਿਤ ਪਿਸ਼ਿਨ ਵਿੱਚ ਹੋਏ ਹਮਲੇ ਦੀ ਅਜੇ ਤੱਕ ਕਿਸੇ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਸੂਬਾਈ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਮਲੇ 'ਚ ਖ਼ਬਰ ਲਿਖੇ ਜਾਣ ਤੱਕ 25 ਲੋਕ ਜ਼ਖਮੀ ਵੀ ਹੋਏ ਹਨ। ਪਹਿਲਾ ਧਮਾਕਾ ਇੱਕ ਸਥਾਨਕ ਆਜ਼ਾਦ ਉਮੀਦਵਾਰ ਦੇ ਚੋਣ ਦਫ਼ਤਰ ਦੇ ਬਾਹਰ ਹੋਇਆ।
ਇਹ ਵੀ ਪੜ੍ਹੋ: ਰਿਸ਼ਵਤ ਕਾਂਡ: ਮੋਹਾਲੀ ਦੀ ਸਾਬਕਾ DSP ਰਾਕਾ ਗੇਰਾ ਨੂੰ 6 ਸਾਲ ਕੈਦ ਅਤੇ ਇੱਕ ਲੱਖ ਜੁਰਮਾਨਾ
ਦੂਜਾ ਧਮਾਕਾ.....
ਦੂਜੇ ਧਮਾਕੇ ਦੇ ਵੇਰਵੇ ਅਜੇ ਸਾਹਮਣੇ ਆ ਰਹੇ ਹਨ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਇੱਕ ਕੌਮਾਂਤਰੀ ਨਿਊਜ਼ ਏਜੰਸੀ ਨੂੰ ਦੱਸਿਆ ਕਿ ਇਹ ਧਮਾਕਾ ਕਿਲ੍ਹਾ ਸੈਫ ਉੱਲਾ ਦੇ ਮੁੱਖ ਬਾਜ਼ਾਰ ਵਿੱਚ ਹੋਇਆ ਹੈ, ਜਿਸ ਵਿੱਚ ਜੇਯੂਆਈ-ਐਫ ਪਾਰਟੀ ਦੇ ਚੋਣ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਗਿਆ।
ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੋਹਾਂ ਸੂਬਿਆਂ 'ਚ ਵੀਰਵਾਰ ਨੂੰ ਹੋਣ ਵਾਲੀਆਂ ਵੋਟਾਂ ਤੋਂ ਬਾਅਦ ਪਿਛਲੇ ਇਕ ਹਫਤੇ 'ਚ ਹਿੰਸਕ ਘਟਨਾਵਾਂ ਹੋਈਆਂ ਹਨ। ਪੁਲਿਸ ਧਮਾਕਿਆਂ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਹੈ। ਇਨ੍ਹਾਂ ਘਾਤਕ ਬੰਬ ਧਮਾਕਿਆਂ ਤੋਂ ਬਾਅਦ ਵੀ ਬਲੋਚਿਸਤਾਨ ਸਰਕਾਰ ਨੇ ਕਿਹਾ ਕਿ ਵੋਟਿੰਗ ਪ੍ਰਕ੍ਰਿਆ ਨੂੰ ਯੋਜਨਾ ਮੁਤਾਬਕ ਅੱਗੇ ਵਧਾਇਆ ਜਾਵੇਗਾ।
ਸੂਬਾਈ ਸੂਚਨਾ ਮੰਤਰੀ ਜਾਨ ਅਚਕਜ਼ਈ ਨੇ X (ਪਹਿਲਾਂ ਟਵਿੱਟਰ) 'ਤੇ ਪੋਸਟ ਕਰਦਿਆਂ ਲਿਖਿਆ, "ਵਿਸ਼ਵਾਸ ਰੱਖੋ, ਅਸੀਂ ਅੱਤਵਾਦੀਆਂ ਨੂੰ ਇਸ ਮਹੱਤਵਪੂਰਨ ਲੋਕਤੰਤਰੀ ਪ੍ਰਕਿਰਿਆ ਨੂੰ ਕਮਜ਼ੋਰ ਕਰਨ ਜਾਂ ਇਸ ਨੂੰ ਤੋੜਨ ਦੀ ਇਜਾਜ਼ਤ ਨਹੀਂ ਦੇਵਾਂਗੇ।"
ਮੋਟਰਸਾਈਕਲ ਨਾਲ ਲੱਗੇ IED ਨਾਲ ਹੋਇਆ ਪਹਿਲਾ ਧਮਾਕਾ : ਮੰਤਰੀ
ਬਲੋਚਿਸਤਾਨ ਦੇ ਕੇਅਰਟੇਕਰ ਸੂਚਨਾ ਮੰਤਰੀ, ਜਾਨ ਅਚਕਜ਼ਈ ਨੇ ਏਆਰਵਾਈ ਨਿਊਜ਼ ਨੂੰ ਦੱਸਿਆ ਕਿ ਪਿਸ਼ਿਨ ਵਿੱਚ ਬੰਬ ਧਮਾਕਾ ਇੱਕ ਮੋਟਰਸਾਈਕਲ ਨਾਲ ਜੁੜੇ ਇੱਕ ਆਈ.ਈ.ਡੀ. ਦਾ ਨਤੀਜਾ ਸੀ। ਕਿਸੇ ਵੀ ਸਮੂਹ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਜਿਸ ਵਿਚ ਘੱਟੋ-ਘੱਟ 12 ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ।
ਇਹ ਵੀ ਪੜ੍ਹੋ: ਅੱਤਵਾਦ ਦੇ ਦਹਾਕੇ ਦੌਰਾਨ ਲਾਪਤਾ ਨੌਜਵਾਨਾਂ ਦੇ ਮਾਮਲੇ ਦੀ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ
ਬਲੋਚਿਸਤਾਨ ਸੂਬੇ 'ਚ ਹੀ ਹੋਇਆ ਦੂਜਾ ਧਮਾਕਾ
ਸੂਬੇ ਦੇ ਕਾਰਜਕਾਰੀ ਸੂਚਨਾ ਮੰਤਰੀ ਜਾਨ ਅਚਕਜ਼ਈ ਨੇ ਪ੍ਰਸਾਰਕ ਏਆਰਵਾਈ ਨਿਊਜ਼ ਨੂੰ ਦੱਸਿਆ ਕਿ ਕਿਲਾ ਸੈਫ ਉੱਲਾ ਵਿੱਚ ਹੋਏ ਇਸ ਧਮਾਕੇ ਵਿੱਚ ਘੱਟੋ-ਘੱਟ 10 ਲੋਕ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਬਲੋਚਿਸਤਾਨ ਸੂਬੇ ਵਿੱਚ ਇੱਕ ਉਮੀਦਵਾਰ ਦੇ ਦਫ਼ਤਰ ਨੂੰ ਨਿਸ਼ਾਨਾ ਬਣਾ ਕੇ ਦੂਜੇ ਧਮਾਕੇ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ।
ਇਹ ਵੀ ਪੜ੍ਹੋ: ਮਾਨ ਸਰਕਾਰ ਨੇ 900 ਖੇਤੀਬਾੜੀ ਮੁਲਾਜ਼ਮਾਂ ਨੂੰ ਐਲਾਨਿਆ ਭ੍ਰਿਸ਼ਟਾਚਾਰੀ! ਭੇਜੇ ਕਾਨੂੰਨੀ ਨੋਟਿਸ, ਜਾਣੋ ਪੂਰਾ ਮਾਮਲਾ
ਕਦੋਂ ਹਨ ਚੋਣਾਂ ?
ਯਾਦ ਰਹੇ ਕਿ ਪਾਕਿਸਤਾਨ ਵਿੱਚ ਕੌਮੀ ਅਤੇ ਸੂਬਾਈ ਅਸੈਂਬਲੀਆਂ ਲਈ ਕੱਲ੍ਹ 8 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਪਾਕਿਸਤਾਨੀ ਸਮੇਂ ਮੁਤਾਬਕ ਪੋਲ ਸਵੇਰੇ 8 ਵਜੇ 'ਤੇ ਖੁੱਲ੍ਹਣਗੇ ਅਤੇ ਸ਼ਾਮ 5 ਵਜੇ 'ਤੇ ਬੰਦ ਹੋਣਗੇ। ਚੋਣ ਕਮਿਸ਼ਨ ਦੀ ਆਗਿਆ ਮੁਤਾਬਕ ਕੁਝ ਖੇਤਰਾਂ ਵਿੱਚ ਪੋਲਿੰਗ ਵਧਾਈ ਜਾ ਸਕਦੀ ਹੈ।