Punjab ’ਚ ਧਮਾਕਿਆਂ ਦਾ ਆਪਰੇਸ਼ਨ ਸਿੰਦੂਰ ਕੁਨੇਕਸ਼ਨ ! DGP ਗੌਰਵ ਯਾਦਵ ਦੇ ਖੁਲਾਸੇ ਨਾਲ ਮਚਿਆ ਹੜਕੰਪ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਸਰ ਅਤੇ ਜਲੰਧਰ ਧਮਾਕਿਆਂ ਦੀ ਜਾਂਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਪੁਲਿਸ ਨੇ ਕਈ ਮਹੱਤਵਪੂਰਨ ਸੁਰਾਗ ਲੱਭੇ ਹਨ, ਜਿਨ੍ਹਾਂ ਵਿੱਚ ਪਾਕਿਸਤਾਨ ਅਤੇ ਗਰਮਖਿਆਲੀ ਪੱਖੀ ਤੱਤਾਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ।

By  Aarti May 6th 2026 03:04 PM

DGP Gaurav Yadav Warning News : ਪੰਜਾਬ ਦੇ ਦੋ ਜ਼ਿਲ੍ਹਿਆਂ ਜਲੰਧਰ ਅਤੇ ਅੰਮ੍ਰਿਤਸਰ ’ਚ ਹੋਏ ਧਮਾਕਿਆਂ ਨੇ ਪੂਰੇ ਸੂਬੇ ’ਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ। ਦੱਸ ਦਈਏ ਕਿ ਜਲੰਧਰ ਵਿੱਚ ਹੋਏ ਬੰਬ ਧਮਾਕੇ ਤੋਂ ਕੁਝ ਘੰਟਿਆਂ ਬਾਅਦ ਹੀ ਅੰਮ੍ਰਿਤਸਰ ਵਿੱਚ, ਬੀਐਸਐਫ ਹੈੱਡਕੁਆਰਟਰ ਦੇ ਨੇੜੇ ਧਮਾਕਾ ਹੋਇਆ ਜਿਸ ਤੋਂ ਬਾਅਦ ਮਾਹੌਲ ਕਾਫੀ ਦਹਿਸ਼ਤ ਨਾਲ ਭਰ ਗਿਆ। ਹੁਣ ਇੰਨ੍ਹਾਂ ਧਮਾਕਿਆਂ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਈ ਵੱਡੇ ਖੁਲਾਸੇ ਕੀਤੇ ਹਨ। 

ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਅੰਮ੍ਰਿਤਸਰ-ਜਲੰਧਰ ਬੰਬ ਧਮਾਕਿਆਂ ਸਬੰਧੀ ਗਰਮਖਿਆਲੀਆਂ-ਅੱਤਵਾਦੀਆਂ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ, ਅਤੇ ਕਈ ਵਿਸ਼ੇਸ਼ ਟੀਮਾਂ ਲਗਾਤਾਰ ਕਾਰਵਾਈ ਵਿੱਚ ਲੱਗੀਆਂ ਹੋਈਆਂ ਹਨ।  

ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖਾਲਿਸਤਾਨ ਲਿਬਰੇਸ਼ਨ ਆਰਮੀ ਦਾ ਕਿਸੇ ਵੀ ਮੌਤ ਦਾ ਦਾਅਵਾ ਪੂਰੀ ਤਰ੍ਹਾਂ ਝੂਠਾ ਹੈ। ਅਜਿਹੇ ਦਾਅਵੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਇਰਾਦੇ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਤੱਕ ਕਿਸੇ ਵੀ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ। 

ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਅੰਮ੍ਰਿਤਸਰ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਉਨ੍ਹਾਂ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਧਮਾਕਿਆਂ ਨੂੰ ਸਵੀਕਾਰ ਕੀਤਾ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਧਮਾਕੇ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸਾਂ (ਆਈਈਡੀ) ਕਾਰਨ ਹੋਏ ਸਨ। ਜਲੰਧਰ ਮਾਮਲੇ ਵਿੱਚ ਟਾਈਮਿੰਗ ਡਿਵਾਈਸ ਜਾਂ ਰਿਮੋਟ ਕੰਟਰੋਲ ਦੀ ਵਰਤੋਂ ਕੀਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਜਾਂਚ ਪਾਕਿਸਤਾਨੀ ਖੁਫੀਆ ਏਜੰਸੀਆਂ ਦੀ ਸੰਭਾਵੀ ਸ਼ਮੂਲੀਅਤ ਨੂੰ ਵੀ ਧਿਆਨ ਵਿੱਚ ਰੱਖ ਰਹੀ ਹੈ। ਉਨ੍ਹਾਂ ਅਨੁਸਾਰ, ਪੰਜਾਬ ਲੰਬੇ ਸਮੇਂ ਤੋਂ ਜੰਗ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਵਿੱਚ ਮਾਹੌਲ ਖਰਾਬ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ "ਆਪ੍ਰੇਸ਼ਨ ਸਿੰਦੂਰ" ਦੀ ਵਰ੍ਹੇਗੰਢ ਵੀ ਅਜਿਹੀਆਂ ਘਟਨਾਵਾਂ ਵਿੱਚ ਯੋਗਦਾਨ ਪਾ ਸਕਦੀ ਹੈ।

ਇਹ ਵੀ ਪੜ੍ਹੋ  : Punjab on Alert After Twin Blasts : ਧਮਾਕਿਆਂ ਨਾਲ ਦਹਿਲਿਆ ਪੰਜਾਬ ! ਜਲੰਧਰ ਮਗਰੋਂ ਹੁਣ ਅੰਮ੍ਰਿਤਸਰ ’ਚ ਵੀ ਹੋਇਆ ਧਮਾਕਾ

Related Post