Anti Drone System On Punjab Border : ਹੁਣ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਨੂੰ ਪਵੇਗੀ ਨੱਥ; ਪੰਜਾਬ ਸਰਹੱਦ ਤੇ ਲਗਾਇਆ ਜਾਵੇਗਾ ਇਹ ਸਿਸਟਮ

ਪਿਛਲੇ ਕੁਝ ਸਾਲਾਂ ਵਿੱਚ ਪਾਕਿਸਤਾਨ ਤੋਂ ਪੰਜਾਬ ਵਿੱਚ ਡਰੋਨ ਰਾਹੀਂ ਹਥਿਆਰ, ਨਕਦੀ ਅਤੇ ਨਸ਼ੀਲੇ ਪਦਾਰਥ ਭੇਜਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਕਈ ਵਾਰ ਇਹ ਡਰੋਨ ਫੜੇ ਗਏ ਹਨ, ਪਰ ਕਈ ਵਾਰ ਇਹ ਬਚ ਵੀ ਜਾਂਦੇ ਹਨ।

By  Aarti April 30th 2025 01:28 PM

Anti Drone System On Punjab Border :  ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਵਿਰੁੱਧ ਹਰ ਮੋਰਚੇ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਸਰਹੱਦ ਰਾਹੀਂ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਲਈ, ਪੰਜਾਬ ਸਰਕਾਰ ਨੇ ਡਰੋਨਾਂ ਰਾਹੀਂ ਤਸਕਰੀ ਨੂੰ ਰੋਕਣ ਲਈ ਅਤਿ-ਆਧੁਨਿਕ ਐਂਟੀ-ਡਰੋਨ ਸਿਸਟਮ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸੀਐੱਮਓ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। 

ਪੰਜਾਬ ਸੀਐੱਮਓ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ ਪੰਜਾਬ ਸਰਕਾਰ ਪੰਜਾਬ ਨਾਲ ਲੱਗਦੀ ਪਾਕਿਸਤਾਨੀ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕਰੇਗੀ। ਪਾਕਿਸਤਾਨ ਤੋਂ ਆ ਰਹੇ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਜਾਵੇਗਾ, ਡਰੋਨਾਂ ਨੂੰ ਡੇਗਣ ਲਈ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤੇ ਜਾਣਗੇ। ਇਸ ਤਕਨਾਲੋਜੀ ਨਾਲ, ਹੁਣ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪਾਕਿਸਤਾਨੀ ਡਰੋਨਾਂ ਦੀ ਘੁਸਪੈਠ ਨੂੰ ਤੁਰੰਤ ਟਰੈਕ ਕਰਨ ਅਤੇ ਨਸ਼ਟ ਕਰਨ ਦੇ ਯੋਗ ਹੋਣਗੀਆਂ।

ਕਾਬਿਲੇਗੌਰ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ, ਪਾਕਿਸਤਾਨ ਤੋਂ ਪੰਜਾਬ ਵਿੱਚ ਡਰੋਨ ਰਾਹੀਂ ਹਥਿਆਰ, ਨਕਦੀ ਅਤੇ ਨਸ਼ੀਲੇ ਪਦਾਰਥ ਭੇਜਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਕਈ ਵਾਰ ਇਹ ਡਰੋਨ ਫੜੇ ਗਏ ਹਨ, ਪਰ ਕਈ ਵਾਰ ਇਹ ਬਚ ਵੀ ਜਾਂਦੇ ਹਨ। ਖੈਰ ਹੁਣ ਦੇਖਣਾ ਇਹ ਹੋਵੇਗਾ ਸਰਹੱਦ ਪਾਰ ਆਉਂਦੇ ਡਰੋਨ ਦੇ ਖਿਲਾਫ ਪੰਜਾਬ ਦੀ ਮਾਨ ਸਰਕਾਰ ਦੀ ਇਹ ਕੋਸ਼ਿਸ਼ ਕਿੰਨੀ ਕੂ ਫਾਇਦੇਮੰਦ ਸਾਬਿਤ ਹੁੰਦੀ ਹੈ। 

ਇਹ ਵੀ ਪੜ੍ਹੋ :  Navjot Singh Sidhu New Innings : ਨਵਜੋਤ ਸਿੰਘ ਸਿੱਧੂ ਨੇ ਸਿਆਸਤ ਨੂੰ ਕਿਹਾ 'ਅਲਵਿਦਾ', ਕੀਤਾ ਇਹ ਵੱਡਾ ਐਲਾਨ

Related Post