ਪਾਕਿਸਤਾਨ ਦੇ ਸਾਬਕਾ PM ਨਵਾਜ਼ ਸ਼ਰੀਫ ਚਾਰ ਸਾਲ ਬਾਅਦ ਵਤਨ ਪਰਤੇ ਵਾਪਿਸ, ਲਾਹੌਰ ਸਣੇੇ ਪੂਰੇ ਪਾਕਿਸਤਾਨ 'ਚ ਜਸ਼ਨ ਦਾ ਮਾਹੌਲ

By  Shameela Khan October 23rd 2023 08:11 AM -- Updated: October 23rd 2023 09:16 AM

ਚੰਡੀਗੜ੍ਹ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ (Nawaz Sharif) ਚਾਰ ਸਾਲ ਦੀ ਜਲਾਵਤਨੀ ਤੋਂ ਬਾਅਦ ਸ਼ਨੀਵਾਰ ਨੂੰ ਪਾਕਿਸਤਾਨ ਪਰਤ ਆਏ ਹਨ। ਉਹ ਪਿਛਲੇ ਚਾਰ ਸਾਲਾਂ ਤੋਂ ਲੰਡਨ ਵਿੱਚ ਰਹਿ ਰਹੇ ਸੀ ਅਤੇ ਉੱਥੇ ਆਪਣੀ ਬਿਮਾਰੀ ਦਾ ਇਲਾਜ ਕਰਵਾ ਰਹੇ ਸਨ।



ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਸੁਪਰੀਮੋ ਨਵਾਜ਼ ਸ਼ਰੀਫ਼ ਦੇ ਸਮਰਥਕ ਉਨ੍ਹਾਂ ਦੀ ਆਮਦ 'ਤੇ ਲਾਹੌਰ ਵਿੱਚ ਮੀਨਾਰ-ਏ-ਪਾਕਿਸਤਾਨ ਵਿੱਚ ਇਕੱਠੇ ਹੋਏ। 

ਇਸ ਤੋਂ ਪਹਿਲਾਂ, ਪਾਕਿਸਤਾਨ ਦੀ ਸਿਵਲ ਏਵੀਏਸ਼ਨ ਅਥਾਰਟੀ (ਸੀਏਏ) ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਮੁਸਲਿਮ ਲੀਗ (ਐਨ) ਦੇ ਸੁਪਰੀਮੋ ਨਵਾਜ਼ ਸ਼ਰੀਫ ਨੂੰ ਦੇਸ਼ ਵਿੱਚ ਉਤਾਰਨ ਲਈ ਬੁੱਕ ਕੀਤੇ ਗਏ ਇੱਕ ਵਿਸ਼ੇਸ਼ ਜਹਾਜ਼ ਨੂੰ ਆਗਿਆ ਦਿੱਤੀ ਸੀ। ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦੀ ਵਾਪਸੀ ਲਈ ਕੀਤੇ ਜਾ ਰਹੇ ਵਿਸ਼ੇਸ਼ ਪ੍ਰਬੰਧਾਂ ਦੀ ਆਲੋਚਨਾ ਕੀਤੀ ਸੀ। ਸ਼ਰੀਫ 2020 ਵਿੱਚ ਆਪਣੀ ਜ਼ਮਾਨਤ ਤੋਂ ਬਾਅਦ ਬ੍ਰਿਟੇਨ ਵਿੱਚ ਰਹਿ ਰਹੇ ਸਨ।

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ਨੇ ਨਵਾਜ਼ ਦੀ ਵਾਪਸੀ ਦਾ ਵਿਰੋਧ ਕੀਤਾ। ਇਸ ਦੌਰਾਨ ਪਾਕਿਸਤਾਨ ਪੀਪਲਜ਼ ਪਾਰਟੀ ਦੇ ਮੁਖੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ, "ਇਕ ਵਿਅਕਤੀ ਦੀ ਖਾਤਰ ਸੰਵਿਧਾਨ, ਚੋਣਾਂ ਅਤੇ ਲੋਕਤੰਤਰ ਨੂੰ ਭੰਗ ਕੀਤਾ ਗਿਆ।"

Related Post