Pakistan Spread Fake News : ਭਾਰਤ-ਪਾਕਿਸਤਾਨ ਤਣਾਅ ਦੇ ਵਿਚਾਲੇ ਪਾਕਿ ਸੋਸ਼ਲ ਮੀਡੀਆ ’ਤੇ ਜੈਗੁਆਰ ਲੜਾਕੂ ਜਹਾਜ਼ ਨੂੰ ਲੈ ਕੇ ਫੈਲਾ ਰਿਹਾ ਝੂਠੀਆਂ ਖ਼ਬਰਾਂ, ਇੱਥੇ ਦੇਖੋ ਸੱਚਾਈ

ਇਨ੍ਹਾਂ ਹੀ ਨਹੀਂ ਪਾਕਿਸਤਾਨ ਹੁਣ ਆਪਣੀ ਕਿਸੇ ਵੀ ਤਰ੍ਹਾਂ ਦਾ ਬਿਆਨ ਦਿੰਦਾ ਜਾ ਰਿਹਾ ਹੈ। ਹੁਣ ਪਾਕਿਸਤਾਨ ਵੱਲੋਂ ਫੇਕ ਏਜੰਡਾ ਚਲਾਇਆ ਜਾ ਰਿਹਾ ਹੈ। ਜਿਸਦਾ ਇੱਕ ਸਬੂਤ ਵੀ ਸਾਹਮਣੇ ਆਇਆ ਹੈ।

By  Aarti May 10th 2025 01:53 PM

Pakistan Spread Fake News :   ਪਹਿਲਗਾਮ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਾਹੌਲ ਕਾਫੀ ਤਣਾਅਪੂਰਨ ਹੋਇਆ ਪਿਆ ਹੈ। ਪਾਕਿਸਤਾਨ ਆਪਣੀ ਕਾਇਰਾਨਾ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ ਪਰ ਇਸਦਾ ਭਾਰਤ ਦੀਆਂ ਤਿੰਨਾਂ ਫੌਜਾਂ ਵੱਲੋਂ ਕਰੜਾ ਜਵਾਬ ਦਿੱਤਾ ਜਾ ਰਿਹਾ ਹੈ। ਇਨ੍ਹਾਂ ਹੀ ਨਹੀਂ ਪਾਕਿਸਤਾਨ ਹੁਣ ਆਪਣੀ ਕਿਸੇ ਵੀ ਤਰ੍ਹਾਂ ਦਾ ਬਿਆਨ ਦਿੰਦਾ ਜਾ ਰਿਹਾ ਹੈ। ਹੁਣ ਪਾਕਿਸਤਾਨ ਵੱਲੋਂ ਫੇਕ ਏਜੰਡਾ ਚਲਾਇਆ ਜਾ ਰਿਹਾ ਹੈ। ਜਿਸਦਾ ਇੱਕ ਸਬੂਤ ਵੀ ਸਾਹਮਣੇ ਆਇਆ ਹੈ। 

ਦਰਅਸਲ ਪਾਕਿਸਤਾਨ ਵੱਲ਼ੋਂ ਇੱਕ ਵੀਡੀਓ ਸ਼ੇਅਰ ਕੀਤੀ ਜਾ ਰਹੀ ਹੈ ਜਿਸਚ ਇੱਕ ਜਹਾਜ ਦੇ ਪਾਇਲਲ ਨੂੰ ਦੇਖਿਆ ਜਾ ਸਕਦਾ ਹੈ ਜਿਸ ਦੇ ਆਲੇ ਦੁਆਲੇ ਕੁਝ ਵਿਅਕਤੀ ਵੀ ਖੜੇ ਹੋਏ ਦਿਖਾਈ ਦੇ ਰਹ ਹਨ। ਇਸ ਵੀਡੀਓ ਨੂੰ ਕਿਸੇ ਹਰੀਸ ਨਾਂ ਦੇ ਵਿਅਕਤੀ ਨੇ ਸਾਂਝੀ ਕਰ ਉੱਥੇ ਪਾਕਿਸਤਕਾਨ ਇੰਡੀਆ ਵਾਰ ਤੇ ਪਾਕਿਸਤਾਨ ਜ਼ਿੰਦਾਬਾਦ ਕਰਕੇ ਲਿਖਿਆ ਹੋਇਆ ਹੈ। 

ਦੱਸ ਦਈਏ ਕਿ ਹਰਿਆਣਾ ਦੇ ਪੰਚਕੂਲਾ ਵਿੱਚ ਮੋਰਨੀ ਨੇੜੇ ਸਥਿਤ ਬਾਲਦਵਾਲਾ ਪਿੰਡ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਲੜਾਕੂ ਜਹਾਜ਼ ਅਚਾਨਕ ਕਰੈਸ਼ ਹੋ ਗਿਆ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਸੀ। ਪਿੰਡ ਵਾਸੀਆਂ ਦੇ ਅਨੁਸਾਰ, ਜੈੱਟ ਦਾ ਪਾਇਲਟ ਪੈਰਾਸ਼ੂਟ ਦੀ ਮਦਦ ਨਾਲ ਸੁਰੱਖਿਅਤ ਉਤਰਨ ਵਿੱਚ ਕਾਮਯਾਬ ਰਿਹਾ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਸਥਾਨਕ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਹਾਦਸੇ ਦੀ ਜਾਂਚ ਲਈ ਮਾਹਿਰਾਂ ਦੀ ਇੱਕ ਟੀਮ ਵੀ ਭੇਜੀ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਇਸਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਹਾਜ਼ ਦੇ ਟੁਕੜੇ ਖਿੰਡੇ ਹੋਏ ਸਨ ਅਤੇ ਬਹੁਤ ਦੂਰੀ ਤੋਂ ਦਿਖਾਈ ਦੇ ਰਹੇ ਸਨ। ਭਾਰਤੀ ਹਵਾਈ ਸੈਨਾ ਦੇ ਅਨੁਸਾਰ, ਇਹ ਜੈਗੁਆਰ ਲੜਾਕੂ ਜਹਾਜ਼ ਅੰਬਾਲਾ ਵਿੱਚ ਇੱਕ ਨਿਯਮਤ ਸਿਖਲਾਈ ਉਡਾਣ ਦੌਰਾਨ ਤਕਨੀਕੀ ਖਰਾਬੀ ਕਾਰਨ ਹਾਦਸਾਗ੍ਰਸਤ ਹੋ ਗਿਆ। ਪਾਇਲਟ ਸੁਰੱਖਿਅਤ ਬਾਹਰ ਨਿਕਲਣ ਤੋਂ ਪਹਿਲਾਂ ਜਹਾਜ਼ ਨੂੰ ਕਿਸੇ ਵੀ ਸੰਘਣੀ ਆਬਾਦੀ ਵਾਲੇ ਖੇਤਰ ਤੋਂ ਦੂਰ ਲਿਜਾਣ ਵਿੱਚ ਕਾਮਯਾਬ ਰਿਹਾ। 

ਖੈਰ ਹਵਾਈ ਸੈਨਾ ਵੱਲੋਂ ਪੂਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਅਜਿਹਾ ਕੋਈ ਹਾਦਸਾ ਨਾ ਵਾਪਰੇ। ਅਜਿਹੀ ਸਥਿਤੀ ਵਿੱਚ, ਅਫਵਾਹਾਂ ਵੱਲ ਧਿਆਨ ਨਾ ਦੇਣ ਦੀ ਸਲਾਹ ਦਿੱਤੀ ਜਾਂਦੀ ਹੈ ਅਤੇ ਅਗਲੀ ਕਾਰਵਾਈ ਲਈ ਜਾਂਚ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Operation Sindoor India vs Pakistan 2.0 Live Updates : ਜੰਗ ਦੀ ਹਰ UPDATE ਸਾਵਧਾਨ ! ਰਾਤ ਤੋਂ ਬਾਅਦ ਦਿਨੇ ਵੀ ਹਮਲੇ ਸ਼ੁਰੂ

Related Post