ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨੀ ਸੂਫ਼ੀ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਲਾਈਵ ਸ਼ੋਅ 'ਚ ਦਿੱਤੀ ਸ਼ਰਧਾਂਜਲੀ

Sidhu Moosewala: ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ।

By  Amritpal Singh May 27th 2023 08:07 PM -- Updated: May 27th 2023 08:12 PM

Sidhu Moosewala: ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ। ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੇ ਹੋਏ, ਪੰਜਾਬੀ ਸੂਫੀ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਆਪਣੇ ਲਾਈਵ ਕੰਸਰਟ ਦੌਰਾਨ ਉਨ੍ਹਾਂ ਨੂੰ ਇੱਕ ਕੱਵਾਲੀ ਸਮਰਪਿਤ ਕੀਤੀ।

 ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਪੰਜਾਬੀ ਸੂਫੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਪ੍ਰੋਗਰਾਮ ਸ਼ੁਰੂ ਕਰਨ ਤੋਂ ਪਹਿਲਾਂ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣਾ ਚਾਹੁੰਦੇ ਹਨ। ਅਤੇ ਫਿਰ ਉਹ ਗਾਉਂਦੇ ਹੈ, "ਮੂਸੇਵਲਿਆ ਤੈਨੂੰ ਅੱਖੀਆਂ ਉਡੀਕ ਦੀਆਂ...ਉਡੀਕਦੀਆਂ..." ਜਿਉਂ ਹੀ ਉਹ ਕਵਾਲੀ ਖਤਮ ਕਰਦੇ ਹੈ, ਤਾੜੀਆਂ ਦੀ ਗਰਜ ਸੁਣਾਈ ਦਿੰਦੀ ਹੈ।


ਦੱਸ ਦੇਈਏ ਕਿ 29 ਮਈ ਨੂੰ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਉਸ ਦੇ ਤਾਏ ਚਮਕੌਰ ਸਿੰਘ ਵੱਲੋਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ 'ਚ ਪਾਠ ਦੇ ਭੋਗ ਪਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਨਾਲ ਪਿੰਡ 'ਚ ਮੂਸੇਵਾਲਾ ਦੀ ਯਾਦ 'ਚ ਇੱਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਚਮਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। 

Related Post