Ajnala : ਹੁਣ ਇੱਕੋ ਪਿੰਡ ਚ ਵਿਆਹ ਕਰਾਉਣ ਵਾਲਿਆਂ ਦੀ ਨਹੀਂ ਖੈਰ ! ਪਿੰਡ ਧਾਰੀਵਾਲ ਕਲੇਰ ਦੀ ਪੰਚਾਇਤ ਨੇ ਪਾਇਆ ਮਤਾ
Ajnala : ਪਿੰਡ ਦੇ ਸਰਪੰਚ ਅਤੇ ਹੋਰਨਾਂ ਮੋਹਤਬਰਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜੇਕਰ ਕੋਈ ਵੀ ਪਿੰਡ ਵਾਸੀ ਪਿੰਡ ਵਿੱਚ ਹੀ ਵਿਆਹ ਕਰਾਉਂਦਾ ਹੈ ਤਾਂ ਉਸ ਨੂੰ ਪਿੰਡ 'ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ ਤੇ ਉਹਨਾਂ ਦਾ ਸਮਾਜਿਕ ਬਾਈਕਾਟ ਕਰ ਦਿੱਤਾ ਜਾਵੇਗਾ।
Ajnala : ਅਜਨਾਲਾ ਦੇ ਇੱਕ ਪਿੰਡ ਨੇ ਅਨੋਖਾ ਮਤਾ ਪਾਸ ਕੀਤਾ ਹੈ, ਜਿਸ ਨਾਲ ਪਿੰਡ 'ਚ ਵਿਆਹ ਕਰਵਾਉਣ ਵਾਲੇ ਮੁੰਡੇ-ਕੁੜੀਆਂ ਦੀ ਖੈਰ ਨਹੀਂ ਹੋਵੇਗੀ।ਮਾਮਲਾ ਪਿੰਡ ਧਾਰੀਵਾਲ ਕਲੇਰ (Dhariwal Kler) ਦਾ ਹੈ, ਜਿੱਥੋਂ ਦੀ ਪੰਚਾਇਤ ਨੇ ਸਰਬ-ਸੰਮਤੀ ਦੇ ਨਾਲ ਇਹ ਫ਼ੈਸਲਾ ਲਿਆ ਹੈ ਕਿ ਜੇਕਰ ਕੋਈ ਪਿੰਡ ਵਿੱਚ ਹੀ ਪਿੰਡ ਦੀ ਕੁੜੀ ਦੇ ਨਾਲ ਕੋਈ ਮੁੰਡਾ ਵਿਆਹ ਕਰਵਾਉਂਦਾ ਹੈ ਤਾਂ ਪੂਰਾ ਪਿੰਡ ਉਸ ਦਾ ਸਮਾਜਿਕ ਬਾਈਕਾਟ ਕਰੇਗਾ ਅਤੇ ਉਹਨਾਂ ਨੂੰ ਪਿੰਡ 'ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ। ਇਹ ਮਤਾ ਸਾਰੇ ਪਿੰਡ ਦੀ ਪੰਚਾਇਤ ਵੱਲੋਂ ਪੜ੍ਹ ਕੇ ਵੀ ਸੁਣਾਇਆ ਗਿਆ।
ਇਸ ਸਬੰਧੀ ਗੱਲਬਾਤ ਕਰਦੇ ਪਿੰਡ ਦੇ ਸਰਪੰਚ ਅਤੇ ਹੋਰਨਾਂ ਮੋਹਤਬਰਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜੇਕਰ ਕੋਈ ਵੀ ਪਿੰਡ ਵਾਸੀ ਪਿੰਡ ਵਿੱਚ ਹੀ ਵਿਆਹ ਕਰਾਉਂਦਾ ਹੈ ਤਾਂ ਉਸ ਨੂੰ ਪਿੰਡ 'ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ ਤੇ ਉਹਨਾਂ ਦਾ ਸਮਾਜਿਕ ਬਾਈਕਾਟ ਕਰ ਦਿੱਤਾ ਜਾਵੇਗਾ।

ਮੋਹਤਬਰਾਂ ਨੇ ਦੱਸਿਆ ਕਿ ਬੀਤੇ ਦਿਨੀ ਪਿੰਡ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਨੂੰ ਮਿਲੇ ਹਨ, ਜਿਸ ਵਿੱਚ ਪਿੰਡ ਵਿੱਚ ਹੀ ਬੱਚਿਆਂ ਵੱਲੋਂ ਵਿਆਹ ਕਰਵਾਏ ਗਏ ਹਨ, ਜੋ ਕਿ ਸਮਾਜ ਨੂੰ ਗਲਤ ਸੇਧ ਦਿੰਦੇ ਹਨ। ਇਸ ਲਈ ਉਹਨਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜੇਕਰ ਭਵਿੱਖ ਵਿੱਚ ਅਜਿਹਾ ਕੁਝ ਹੋਇਆ ਤਾਂ ਬੱਚਿਆਂ ਨੂੰ ਪਿੰਡ 'ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ ਤੇ ਉਹਨਾਂ ਨਾਲ ਮਿਲਵਰਤਣ ਕਰਨ ਵਾਲਿਆਂ ਦਾ ਵੀ ਸਮਾਜਿਕ ਬਾਈਕਾਟ ਕੀਤਾ ਜਾਵੇਗਾ।