Mohali ਦੇ HDFC ਬੈਂਕ ਚ ਮਚੀ ਹੜਕੰਪ; ਲੋਨ ਡਿਪਾਰਟਮੈਂਟ ਦੇ ਬਾਥਰੂਮ ਚ ਗਾਹਕ ਨੇ ਖੁਦ ਨੂੰ ਮਾਰੀ ਗੋਲੀ

ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਰਾਜਵੀਰ ਸਿੰਘ ਵਜੋਂ ਹੋਈ ਹੈ ਜੋ ਕਿ ਮੁਹਾਲੀ ’ਚ 80 ਸੈਕਟਰ ’ਚ ਰਹਿੰਦਾ ਪਰ ਉਹ ਪੰਜਾਬ ਦੇ ਜਿਲਾ ਮੋਗਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

By  Aarti September 9th 2025 06:56 PM

Mohali News : ਮੁਹਾਲੀ ਦੇ ਐਚਡੀਐਫਸੀ ਬੈਂਕ ’ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਵਿਅਕਤੀ ਵੱਲੋਂ ਬੈਂਕ ਦੇ ਅੰਦਰ ਗੋਲੀ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਗਈ। ਮਿਲੀ ਜਾਣਕਾਰੀ ਮੁਤਾਬਿਕ ਸ਼ਖਸ ਵੱਲੋਂ ਲੋਨ ਡਿਪਾਰਟਮੈਂਟ ਦੇ ਬਾਥਰੂਮ ’ਚ ਜਾ ਕੇ ਖੁਦ ਨੂੰ ਗੋਲੀ ਮਾਰ ਲਈ। ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। 

ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਰਾਜਵੀਰ ਸਿੰਘ ਵਜੋਂ ਹੋਈ ਹੈ ਜੋ ਕਿ ਮੁਹਾਲੀ ’ਚ 80 ਸੈਕਟਰ ’ਚ ਰਹਿੰਦਾ ਪਰ ਉਹ ਪੰਜਾਬ ਦੇ ਜਿਲਾ ਮੋਗਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਰਾਜਵੀਰ ਸਿੰਘ ਵੱਲੋਂ ਇਸ ਘਟਨਾ ਨੂੰ ਕਿਸ ਕਾਰਨ ਤੋਂ ਅੰਜਾਮ ਦਿੱਤਾ ਗਿਆ ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

ਫਿਲਹਾਲ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਮਗਰੋਂ ਹੀ ਇਹ ਪਤਾ ਲੱਗ ਸਕੇਗਾ ਕਿ ਕਿਸ ਕਾਰਨ ਦੇ ਚੱਲਦੇ ਸ਼ਖਸ ਵੱਲੋਂ ਇਹ ਕਦਮ ਚੁੱਕਿਆ ਗਿਆ। ਉਸੇ ਮੁਤਾਬਿਕ ਅਗਲੇਰੀ ਕਾਰਵਾਈ ਕੀਤੀ ਜਾਵੇਗੀ। 


Related Post