ਪੰਜ ਸਿੰਘ ਸਾਹਿਬਾਨ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਸਮੇਤ ਦੋ ਵਿਅਕਤੀਆਂ ਨੂੰ ਲਾਈ ਧਾਰਮਿਕ ਤਨਖਾਹ

ਗਿਆਨੀ ਇਕਬਾਲ ਸਿੰਘ ਸਮੇਤ ਤਿੰਨਾਂ ਨੂੰ 11 ਦਿਨ ਨਿਤਨੇਮ ਦੇ ਪਾਠ ਤੋਂ ਇਲਾਵਾ ਇਕ ਸ੍ਰੀ ਜਪੁਜੀ ਸਾਹਿਬ ਦਾ ਹੋਰ ਪਾਠ ਕਰਨ, ਇਕ ਘੰਟਾ ਕੀਰਤਨ ਸਰਵਣ ਕਰਨ ਤੇ ਸੰਗਤਾਂ ਦੇ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਲਾਈ ਗਈ ਹੈ।

By  KRISHAN KUMAR SHARMA July 15th 2024 03:38 PM -- Updated: July 15th 2024 03:50 PM

Sri Akal Takht Sahib Meeting : ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਵਿੱਚ ਕਈ ਅਹਿਮ ਮਸਲਿਆਂ 'ਤੇ ਚਰਚਾ ਹੋਈ। ਪੰਜ ਸਿੰਘ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਸੁਲਤਾਨ ਸਿੰਘ ਅਤੇ ਬਾਕੀ ਸਿੰਘ ਸਾਹਿਬਾਨ ਦੀ ਅਗਵਾਈ 'ਚ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਧਾਰਮਿਕ ਸਜ਼ਾ ਲਾਈ ਗਈ। ਉਨ੍ਹਾਂ ਨਾਲ ਦੋ ਹੋਰ ਵਿਅਕਤੀਆਂ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਆਰੋਪ ਹੇਠ ਧਾਰਮਿਕ ਸਜ਼ਾ ਸੁਣਾਈ ਗਈ।

ਗਿਆਨੀ ਇਕਬਾਲ ਸਿੰਘ ਸਮੇਤ ਤਿੰਨਾਂ ਨੂੰ 11 ਦਿਨ ਨਿਤਨੇਮ ਦੇ ਪਾਠ ਤੋਂ ਇਲਾਵਾ ਇਕ ਸ੍ਰੀ ਜਪੁਜੀ ਸਾਹਿਬ ਦਾ ਹੋਰ ਪਾਠ ਕਰਨ, ਇਕ ਘੰਟਾ ਕੀਰਤਨ ਸਰਵਣ ਕਰਨ ਤੇ ਸੰਗਤਾਂ ਦੇ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਲਾਈ ਗਈ ਹੈ।

ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਗੁ: ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਨਗਰ ਤੋਂ ਆਏ 5 ਪ੍ਰਬੰਧਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਉਲਟ ਜਾ ਕੇ ਸਾਬਕਾ ਜਥੇਦਾਰ ਰਾਗੀ ਦਰਸ਼ਨ ਸਿੰਘ ਦਾ ਕੀਰਤਨ ਕਰਵਾਉਣ ਦੇ ਦੋਸ਼ ਤਹਿਤ ਵੀ ਤਲਬ ਕੀਤਾ ਗਿਆ। ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਗਿਆ।

ਇਕ ਧਾਰਮਿਕ ਡੇਰੇ ਦੇ ਸੰਚਾਲਕ ਬਾਬਾ ਦਰਸ਼ਨ ਸਿੰਘ ਗੁਮਟਾਲਾ ਨੂੰ ਆਪਣੇ ਉਪਰ ਲੱਗੇ ਦੋਸ਼ਾਂ ਦੀ ਸਜ਼ਾ ਲਵਾਉਣ ਲਈ ਪਹਿਲਾਂ ਅੰਮ੍ਰਿਤ ਛੱਕ ਕੇ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਆਦੇਸ਼ ਕੀਤਾ ਗਿਆ।

Related Post