Panjab University Chandigarh ਦੀ ਸਿੰਡੀਕੇਟ ਤੇ ਸੈਨੇਟ ਭੰਗ ਕਰਨਾ ਕੇਂਦਰ ਦੀ ਪੰਜਾਬੀਆਂ ਨਾਲ ਧੱਕੇਸ਼ਾਹੀ : ਹਰਿੰਦਰ ਸਿੰਘ ਲੱਖੋਵਾਲ
Harinder Singh Lakhowal : ਹਰਿੰਦਰ ਸਿੰਘ ਲੱਖੋਵਾਲ ਨੇ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਕੇਂਦਰ ਸਰਕਾਰ ਦੀ ਰਬੜ ਦੀ ਮੋਹਰ ਬਣਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ। ਉਹਨਾਂ ਕਿਹਾ ਹੈ ਕਿ ਇਹ ਫੈਸਲਾ ਸਿੱਧੇ ਤੌਰ 'ਤੇ ਪੰਜਾਬੀਆਂ ਦੇ ਹੱਕਾਂ 'ਤੇ ਹਮਲਾ ਹੈ।
Harinder Singh Lakhowal : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ (Panjab University Chandigarh) ਦੀ ਸਿੰਡੀਕੇਟ ਅਤੇ ਸੈਨੇਟ ਨੂੰ ਕੇਂਦਰ ਸਰਕਾਰ ਦੀ ਰਬੜ ਦੀ ਮੋਹਰ ਬਣਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ। ਉਹਨਾਂ ਕਿਹਾ ਹੈ ਕਿ ਇਹ ਫੈਸਲਾ ਸਿੱਧੇ ਤੌਰ 'ਤੇ ਪੰਜਾਬੀਆਂ ਦੇ ਹੱਕਾਂ 'ਤੇ ਹਮਲਾ ਹੈ। ਇਸ ਨਾਲ ਸੂਬੇ ਦੀ ਵਿਰਾਸਤੀ ਪਛਾਣ ਕਮਜ਼ੋਰ ਹੋਵੇਗੀ। ਇਹ ਫੈਸਲਾ ਸੰਘੀਵਾਦੀ ਸੰਵਿਧਾਨ ਭਾਵਨਾਵ ਦੇ ਵਿਰੁੱਧ ਹੈ ਇਹੋ ਇਕ ਮਨ ਚ ਸੀ ਜਿੱਥੇ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਸਾਬਕਾ ਵਿਦਿਆਰਥੀ ਆਪਣੇ ਵਿਚਾਰ ਪ੍ਰਗਟ ਕਰਦੇ ਸਨ।
ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਅਕਾਦਮਿਕ ਸੰਸਥਾਵਾਂ ਤੇ ਸੱਭਿਆਚਾਰਕ ਕੇਂਦਰਾਂ ਨੂੰ ਹੜੱਪਣ, ਉਨ੍ਹਾਂ ਦਾ ਭਗਵਾਂਕਰਨ ਕਰਨ ਲਈ ਆਰਐਸਐਸ ਦੇ ਨਿਯਮ ਪੁਸਤਕ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਹੈ ਕਿ ਅਸੀਂ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਜੇ ਸਰਕਾਰ ਇਸ ਨੋਟੀਫਿਕੇਸ਼ਨ ਨੂੰ ਰੱਦ ਨਹੀਂ ਕਰਦੀ ਤਾਂ ਇਸ ਖਿਲਾਫ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸੰਘਰਸ਼ ਵਿੱਢੇਗੀ।
ਉਹਨਾਂ ਕਿਹਾ ਹੈ ਕਿ ਕੇਂਦਰ ਸਰਕਾਰ, ਜੋ ਡੈਮ ਸੇਫਟੀ ਬਿੱਲ, ਜੋ ਬਿਜਲੀ ਸੋਧ ਬਿੱਲ ਹੈ, ਉਸ ਦੇ ਤਹਿਤ ਪੰਜਾਬ ਦੀਆਂ ਹਰ ਤਰ੍ਹਾਂ ਦੀਆਂ ਸੰਸਥਾਵਾਂ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਸੂਬੇ ਦੀਆਂ ਖੋਜ ਸੰਸਥਾਵਾਂ, ਯੂਨੀਵਰਸਿਟੀਆਂ ਨੂੰ ਆਪਣੇ ਅੰਡਰ ਲੈ ਕੇ ਪੰਜਾਬ ਨੂੰ ਕੱਖੋਂ ਹੌਲਾ ਕਰਨਾ ਚਾਹੁੰਦੀ ਹੈ, ਜੋ ਕਦੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸੇ ਲੜੀ ਤਹਿਤ ਅਸੀਂ 4 ਨਵੰਬਰ ਨੂੰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਜਾ ਰਹੇ ਹਾਂ। ਪੰਜਾਬ ਸਬੰਧੀ ਸਾਰੇ ਮੁੱਦਿਆਂ 'ਤੇ ਅਲੱਗ-ਅਲੱਗ ਪਾਰਟੀਆਂ ਨੂੰ ਆਪਣੇ ਸਟੈਂਡ ਕਲੀਅਰ ਕਰਨੇ ਚਾਹੀਦੇ ਹਨ ਅਤੇ ਕੇਂਦਰ ਦੇ ਇਹਨਾਂ ਪੰਜਾਬ ਮਾਰੂ ਫੈਸਲਿਆਂ ਦੇ ਖਿਲਾਫ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ। ਅਸੀਂ ਪੰਜਾਬ ਦੇ ਹੱਕਾਂ 'ਤੇ ਡਾਕਾ ਨਹੀਂ ਪੈਣ ਦਿਆਂਗੇ।