Panjab University Firing Case : ਪੰਜਾਬ ਯੂਨੀਵਰਸਿਟੀ ਫਾਇਰਿੰਗ ਮਾਮਲੇ ’ਚ ਵੱਡੀ ਅਪਡੇਟ, AGTF ਵੱਲੋਂ ਸ਼ੂਟਰਾਂ ਦਾ ਐਨਕਾਊਂਟਰ

ਮਿਲੀ ਜਾਣਕਾਰੀ ਮੁਤਾਬਿਕ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਚੰਡੀਗੜ੍ਹ ਪੁਲਿਸ ਦੀ ਟੀਮ ਦੇ ਸਾਂਝੇ ਆਪਰੇਸ਼ਨ ਨਾਲ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਇਹ ਕਾਰਵਾਈ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਇਲਾਕੇ ਵਿੱਚ ਹੋਈ, ਜਿੱਥੇ ਪੁਲਿਸ ਅਤੇ ਮੁਲਜ਼ਮਾਂ ਵਿਚਕਾਰ ਗੋਲੀਬਾਰੀ ਹੋਈ।

By  Aarti March 26th 2026 05:46 PM -- Updated: March 26th 2026 06:37 PM

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ’ਚ ਹੋਈ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪੰਜਾਬ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਮਾਮਲੇ ਨੂੰ ਅੰਜਾਮ ਦੇਣ ਵਾਲੇ ਸ਼ੂਟਰ ਦਾ ਐਨਕਾਉਂਟਰ ਕੀਤਾ ਹੈ। ਇਸ ਦੌਰਾਨ ਸ਼ੂਟਰ ਜ਼ਖਮੀ ਹੋਇਆ ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਚੰਡੀਗੜ੍ਹ ਪੁਲਿਸ ਦੀ ਟੀਮ ਦੇ ਸਾਂਝੇ ਆਪਰੇਸ਼ਨ ਨਾਲ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਇਹ ਕਾਰਵਾਈ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਇਲਾਕੇ ਵਿੱਚ ਹੋਈ, ਜਿੱਥੇ ਪੁਲਿਸ ਅਤੇ ਮੁਲਜ਼ਮਾਂ ਵਿਚਕਾਰ ਗੋਲੀਬਾਰੀ ਹੋਈ। ਪੁਲਿਸ ਅਨੁਸਾਰ, ਜੱਸੀ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸੀ। 

ਦੱਸ ਦਈਏ ਕਿ ਸੁਰੱਖਿਆ ਏਜੰਸੀਆਂ ਘਟਨਾ ਤੋਂ ਬਾਅਦ ਤੋਂ ਹੀ ਉਸਦੀ ਭਾਲ ਕਰ ਰਹੀਆਂ ਸਨ। ਇੱਕ ਗੁਪਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਏਜੀਟੀਐਫ ਦੀ ਇੱਕ ਟੀਮ ਨੇ ਅਮਲੋਹ ਖੇਤਰ ਨੂੰ ਘੇਰਾ ਪਾ ਲਿਆ। ਛਾਪੇਮਾਰੀ ਦੌਰਾਨ, ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ। ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ, ਜਿਸ ’ਚ ਜਸਪ੍ਰੀਤ ਸਿੰਘ ਨਾਂ ਦਾ ਮੁਲਜ਼ਮ ਜ਼ਖਮੀ ਹੋ ਗਿਆ। 

ਜਾਣੋ ਪੂਰਾ ਮਾਮਲਾ 

ਕਾਬਿਲੇਗੌਰ ਹੈ ਕਿ 17 ਮਾਰਚ ਨੂੰ ਪੰਜਾਬ ਯੂਨੀਵਰਸਿਟੀ ’ਚ ਬਾਟਨੀ ਵਿਭਾਗ ਦੀ ਪਾਰਕਿੰਗ ’ਚ ਗੋਲੀਆਂ ਚੱਲੀਆਂ ਸੀ ਜਿਸ ’ਚ SOPU ਦੇ ਸਾਬਕਾ ਪ੍ਰਧਾਨ ਜਸ਼ਨ ਜਵੰਦਾ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਹਮਲੇ ਦੀ ਜਿੰਮੇਵਾਰੀ ਕਥਿਤ ਦਵਿੰਦਰ ਬੰਬੀਹਾ, ਗੋਪੀ ਘਣਸ਼ਾਮਪੁਰੀਆ ਨੇ ਲਈ ਸੀ। ਇਸ ਸਬੰਧੀ ਉਨ੍ਹਾਂ ਵੱਲੋਂ ਇੱਕ ਪੋਸਟ ਵੀ ਸਾਂਝੀ ਕੀਤੀ ਗਈ ਸੀ, ਜਿਸ ’ਚ ਲਿਖਿਆ ਹੈ ਕਿ ਇਹ ਗੋਲੀ ਡੋਨੀ ਬੱਲ ਤੇ ਸ਼ਗਨਪ੍ਰੀਤ ਨੇ ਚਲਾਈ। ਉਸਦੀ ਕਿਸਮਤ ਸੀ ਕਿ ਉਹ ਬਚ ਗਿਆ ਪਰ ਹਰ ਇੱਕ ਦੀ ਕਿਸਮਤ ਇਹੋ ਜਿਹੀ ਨਹੀਂ ਹੋਵੇਗੀ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸੋਪੂ ਲਾਰੈਂਸ ਗੈਂਗ ਨਾਲ ਚੱਲੇਗਾ ਤਾਂ ਉਸਦਾ ਅੰਜਾਮ ਮੌਤ ਹੋਵੇਗਾ। ਹਾਲਾਂਕਿ ਪੀਟੀਸੀ ਨਿਊਜ਼ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ। 

ਇਹ ਵੀ ਪੜ੍ਹੋ  : Chandigarh New Excise Policy 2026-27 : ਹੁਣ ਚੰਡੀਗੜ੍ਹ ਦੇ ਪੈਟਰੋਲ ਪੰਪਾਂ ਤੇ ਡਿਪਾਰਟਮੈਂਟਲ ਸਟੋਰਾਂ 'ਤੇ ਵੇਚੀ ਜਾਵੇਗੀ ਸ਼ਰਾਬ !

Related Post