Panjab University ’ਚ ਭਲਕੇ ਮੁੜ ਹੰਗਾਮਾ ਹੋਣ ਦੇ ਆਸਾਰ, PU ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ’ਤੇ ਵਿਦਿਆਰਥੀਆਂ ਦੀ ਦੋ ਟੁੱਕ

ਨੋਟੀਫਿਕੇਸ਼ਨ ਮੁਤਾਬਿਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਆਮ ਦਿਨਾਂ ਵਾਂਗ ਖੁੱਲ੍ਹੀ ਰਹੇਗੀ। ਇਸ ਤੋਂ ਇਲਾਵਾ ਸਾਰੇ ਫੈਕਲਟੀ ਮੈਂਬਰ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਵਿਭਾਗ ’ਚ ਹਾਜ਼ਿਰ ਰਹਿਣ।

By  Aarti November 25th 2025 01:21 PM

Panjab University News : ਪੰਜਾਬ ਯੂਨੀਵਰਸਿਟੀ ’ਚ ਇੱਕ ਵਾਰ ਫੇਰ ਤੋਂ ਹੰਗਾਮਾ ਹੋਣ ਦੇ ਆਸਾਰ ਹੈ। ਦੱਸ ਦਈਏ ਕਿ 26 ਨਵੰਬਰ ਨੂੰ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ’ਤੇ ਹੁਣ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 

ਨੋਟੀਫਿਕੇਸ਼ਨ ਮੁਤਾਬਿਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਆਮ ਦਿਨਾਂ ਵਾਂਗ ਖੁੱਲ੍ਹੀ ਰਹੇਗੀ। ਇਸ ਤੋਂ ਇਲਾਵਾ ਸਾਰੇ ਫੈਕਲਟੀ ਮੈਂਬਰ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਵਿਭਾਗ ’ਚ ਹਾਜ਼ਿਰ ਰਹਿਣ। ਸਾਰੇ ਪੇਪਰ ਵੀ ਆਪਣੇ ਤੈਅ ਸਮੇਂ ਅਨੁਸਾਰ ਹੀ ਹੋਣਗੇ। ਹੁਣ ਯੂਨੀਵਰਸਿਟੀ ਪ੍ਰਸ਼ਾਸਨ ਦੇ ਮਗਰੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸਖਤ ਚਿਤਾਵਨੀ ਦਿੱਤੀ ਗਈ ਹੈ। 

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੀਯੂ ਪ੍ਰਸ਼ਾਸਨ ਨੂੰ ਕਿਹਾ ਕਿ ਪੇਪਰ ਰੱਦ ਹੋਣ ਜਾਂ ਕੁਝ ਵੀ ਹੋਵੇ ਉਨ੍ਹਾਂ ਵੱਲੋਂ ਸੂਚੀ ਜਾਰੀ ਕੀਤੀ ਜਾਵੇ ਨਹੀਂ ਤਾਂ ਉਹ 26 ਨਵੰਬਰ ਨੂੰ ਯੂਨੀਵਰਸਿਟੀ ਖੁੱਲ੍ਹਣ ਨਹੀਂ ਦੇਣਗੇ। ਇਸ ਤੋਂ ਇਲਾਵਾ ਲਾਗਲੇ ਪਿੰਡਾਂ ’ਚ ਲਗਾਤਾਰ ਅਨਾਊਂਸਮੈਂਟ ਕੀਤੀ ਜਾ ਰਹੀ ਹੈ। ਨਾਲ ਹੀ ਪੁਆਧ ਸਣੇ ਪੰਜਾਬ ਦੇ ਸਾਰੇ ਪਿੰਡਾਂ ’ਚ ਲੋਕਾਂ ਨੂੰ ਭਲਕੇ ਪੰਜਾਬ ਯੂਨੀਵਰਸਿਟੀ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। 

ਇਸ ਤੋਂ ਇਲਾਵਾ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਦੋ ਸੈਨੇਟ ਚੋਣਾਂ ਨੂੰ ਲੈਕੇ ਸੂਚੀ ਜਾਰੀ ਕਰਨਗੇ ਉਸ ਸਮੇਂ ਹੀ ਧਰਨਾ ਚੁੱਕਿਆ ਜਾਵੇਗਾ। ਅੱਜ ਉਨ੍ਹਾਂ ਵੱਲੋਂ ਰੋਸ ਮਾਰਚ ਕੀਤਾ ਜਾਵੇਗਾ ਜਦਕਿ ਭਲਕੇ ਯੂਨੀਵਰਸਿਟੀ ਨੂੰ ਬੰਦ ਕੀਤਾ ਜਾਵੇਗਾ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਦਿੱਲੀ ਮੀਟਿੰਗ ਕੀਤੀ ਗਈ ਹੈ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਅੱਜ ਵੀ ਮੀਟਿੰਗ ਕੀਤੀ ਜਾ ਰਹੀ ਹੈ। 

ਨਾਲ ਹੀ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਨੇ ਇਹ ਵੀ ਕਿਹਾ ਕਿ ਭਲਕੇ ਸਿਰਫ ਸੰਘਰਸ਼ ਕਰਨ ਵਾਲੇ ਵਿਦਿਆਰਥੀਆਂ ਲਈ ਯੂਨੀਵਰਸਿਟੀ ਖੁੱਲ੍ਹੀ ਰਹੇਗੀ ਅਤੇ ਭਲਕੇ ਹੋਰਾਂ ਵਿਦਿਆਰਥੀਆਂ ਲਈ ਬੰਦ ਰਹੇਗੀ। 

ਇਹ ਵੀ ਪੜ੍ਹੋ : Dasuha Road Accident : ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ , 2 ਮਹਿਲਾਵਾਂ ਦੀ ਮੌਤ

Related Post