ਟੈਂਡਰ ਘੁਟਾਲਾ ਮਾਮਲਾ: ਪੰਕਜ ਮੀਨੂੰ ਮਲਹੋਤਰਾ ਨੇ ਵਿਜੀਲੈਂਸ ਅੱਗੇ ਕੀਤਾ ਸਰੰਡਰ

By  Aarti December 16th 2022 12:51 PM -- Updated: December 16th 2022 01:59 PM

ਲੁਧਿਆਣਾ: ਟੈਂਡਰ ਘੁਟਾਲੇ ਮਾਮਲੇ ਵਿੱਚ ਘਿਰੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਪੰਕਜ ਮੀਨੂੰ ਮਲਹੋਤਰਾ ਨੇ ਵਿਜੀਲੈਂਸ ਦੇ ਅੱਗੇ ਸਿਰੰਡਰ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਆਪਣੇ ਪਰਿਵਾਰ ਦੇ ਨਾਲ ਵਿਜੀਲੈਂਸ ਦਫਤਰ ਵਿਖੇ ਪਹੁੰਚੇ ਅਤੇ ਉਨ੍ਹਾਂ ਨੇ ਐਸਐਸਪੀ ਦੇ ਸਾਹਮਣੇ ਸਰੰਡਰ ਕੀਤਾ ਹੈ। 

ਦੱਸ ਦਈਏ ਕਿ ਪੰਕਜ ਮੀਨੂੰ ਮਲਹੋਤਰਾ ਪਿਛਲੇ 4 ਮਹੀਨਿਆਂ ਤੋਂ ਭਗੌੜਾ ਕਰਾਰ ਸੀ। ਪੰਕਜ ਨੂੰ ਵਿਜੀਲੈਂਸ ਨੇ ਭਗੌੜਾ ਕਰਾਰ ਕਰਨ ਦੇ ਹੁਕਮ ਜਾਰੀ ਕੀਤੇ ਸੀ। ਪੰਕਜ ਮੀਨੂੰ ਮਲਹੋਤਰਾ ਨੂੰ 25 ਤਰੀਖ ਤੱਕ ਸਰੰਡਰ ਕਰਨ ਦਾ ਸਮਾਂ ਦਿੱਤਾ ਗਿਆ ਸੀ।

ਹਾਈਕੋਰਟ ਨੇ ਮੰਗਿਆ ਪੰਜਾਬ ਪੁਲਿਸ ਤੋਂ ਜਵਾਬ 

ਉੱਥੇ ਹੀ ਦੂਜੇ ਪਾਸੇ ਟੈਂਡਰ ਘੁਟਾਲਾ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਪੁਲਿਸ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਹਾਈਕੋਰਟ ਨੇ ਕਿਹਾ ਹੈ ਕਿ ਅਗਲੀ ਤਰੀਖ ਤੱਕ ਸਟੇਟਸ ਰਿਪੋਰਟ ਵੀ ਪੇਸ਼ ਕਰਨ ਲਈ ਆਖਿਆ ਹੈ। ਮਾਮਲੇ ਸਬੰਧੀ ਅਗਲੀ ਸੁਣਵਾਈ 12 ਜਨਵਰੀ ਨੂੰ ਹੋਵੇਗੀ। 

ਕਾਬਿਲੇਗੌਰ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਲੁਧਿਆਣਾ ਦੀ ਦਾਣਾ ਮੰਡੀ ਵਿੱਚ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘਪਲੇ ਦੇ ਮਾਮਲੇ ਵਿਚ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ। ਜੋ ਕਿ ਇਸ ਸਮੇਂ ਵੀ ਨਿਆਂਇਕ ਹਿਰਾਸਤ ਵਿੱਚ ਹਨ। ਇਨ੍ਹਾਂ ਹੀ ਨਹੀਂ ਵਿਜੀਲੈਂਸ ਟੀਮਾਂ ਨੇ ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਤੇ ਅਨਾਜ ਟਰਾਂਸਪੋਰਟ ਘੁਟਾਲੇ ਵਿੱਚ ਨਾਮਜ਼ਦ ਮੀਨੂੰ ਮਲਹੋਤਰਾ ਦੇ ਘਰ ਤੇ ਉਸ ਦੇ ਕਰੀਬੀਆਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਸੀ। 

-ਰਿਪੋਰਟਰ ਨਵੀਨ ਸ਼ਰਮਾ ਦੇ ਸਹਿਯੋਗ ਨਾਲ 

ਇਹ ਵੀ ਪੜੋ: < face="Raleway, sans-serif">ਪੰਜਾਬ ਭਰ 'ਚ ਰੋਡਵੇਜ਼ ਦੇ ਕੱਚੇ ਕਾਮਿਆ ਵੱਲੋਂ ਪ੍ਰਦਰਸ਼ਨ, 4 ਵਜੇ ਸਰਕਾਰ ਨਾਲ ਮੀਟਿੰਗ

Related Post