ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਧਰਨਾ ਕੀਤਾ ਸਮਾਪਤ; DIG ਨੇ ਦਿੱਤਾ ਇਹ ਭਰੋਸਾ

ਦੱਸ ਦਈਏ ਕਿ ਬਲਕੌਰ ਸਿੰਘ ਅਤੇ ਚਰਨ ਕੌਰ ਵੱਲੋਂ ਵਨ ਡਿਜ਼ੀਟਲ ਕੰਪਨੀ ਤੇ ਗੀਤਕਾਰ ਬੰਟੀ ਬੈਂਸ ਖਿਲਾਫ ਕੇਸ ਕਰਨ ਦੀ ਮੰਗ ਕੀਤੀ ਗਈ ਸੀ। ਇਸੇ ਮੰਗ ਦੇ ਚੱਲਦੇ ਪੁਲਿਸ ਨੂੰ ਦਰਖ਼ਾਸਤ ਦਿੱਤੀ ਗਈ ਸੀ ਅਤੇ ਇਸੇ ’ਤੇ ਕਾਰਵਾਈ ਨਾ ਕਰਨ ਦੇ ਚੱਲਦੇ ਐਸਐਸਪੀ ਦਫਤਰ ਅੱਗੇ ਧਰਨਾ ਲਾਇਆ ਗਿਆ ਸੀ।

By  Aarti February 11th 2026 12:21 PM -- Updated: February 11th 2026 04:10 PM

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਐਸਐਸਪੀ ਦਫ਼ਤਰ ਬਾਹਰ ਲਗਾਇਆ ਧਰਨਾ ਸਮਾਪਤ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਡੀਆਈਜੀ ਹਰਜੀਤ ਸਿੰਘ ਨੇ ਦੋ ਦਿਨ ’ਚ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

ਦੱਸ ਦਈਏ ਕਿ ਬਲਕੌਰ ਸਿੰਘ ਅਤੇ ਚਰਨ ਕੌਰ ਵੱਲੋਂ ਵਨ ਡਿਜ਼ੀਟਲ ਕੰਪਨੀ ਤੇ ਗੀਤਕਾਰ ਬੰਟੀ ਬੈਂਸ ਖਿਲਾਫ ਕੇਸ ਕਰਨ ਦੀ ਮੰਗ ਕੀਤੀ ਗਈ ਸੀ। ਇਸੇ ਮੰਗ ਦੇ ਚੱਲਦੇ ਪੁਲਿਸ ਨੂੰ ਦਰਖ਼ਾਸਤ ਦਿੱਤੀ ਗਈ ਸੀ ਅਤੇ  ਇਸੇ ’ਤੇ ਕਾਰਵਾਈ ਨਾ ਕਰਨ ਦੇ ਚੱਲਦੇ ਐਸਐਸਪੀ ਦਫਤਰ ਅੱਗੇ ਧਰਨਾ ਲਾਇਆ ਗਿਆ ਸੀ। 

ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੇ ਛੇ ਮਹੀਨੇ ਪਹਿਲਾਂ ਵਨ ਡਿਜ਼ੀਟਲ ਕੰਪਨੀ ਅਤੇ ਇਸਦੇ ਮੈਨੇਜਰ ਬੰਟੀ ਬੈਂਸ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇੱਕ ਵਕੀਲ ਵੀ ਰੱਖਿਆ ਸੀ, ਪਰ ਕੋਈ ਸੁਣਵਾਈ ਨਹੀਂ ਹੋਈ। ਇਸ ਮਗਰੋਂ ਉਨ੍ਹਾਂ ਨੇ ਬੰਟੀ ਬੈਂਸ ਨੂੰ ਬਾਹਰ ਕੱਢ ਦਿੱਤਾ ਅਤੇ ਉਨ੍ਹਾਂ ਨੇ ਕੋਈ ਇਤਰਾਜ਼ ਨਹੀਂ ਕੀਤਾ, ਪਰ ਅੱਜ ਤੱਕ ਸਮੀਰ ਮੇਮਨ ਅਤੇ ਗੁਰਪ੍ਰੀਤ ਸਿੰਘ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਉਨ੍ਹਾਂ ਵੱਲੋਂ ਇੱਥੇ ਹੀ ਧਰਨਾ ਲਗਾ ਦਿੱਤਾ ਗਿਆ ਹੈ। 

ਧਰਨੇ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲਿਸ ’ਤੇ ਗੈਂਗਸਟਰਾਂ ਨਾਲ ਮਿਲੀਭੁਗਤ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ ਕਿ 5 ਦਿਨਾਂ ਬਾਅਦ ਵੀ ਦਰਖ਼ਾਸਤ ’ਤੇ ਕਾਰਵਾਈ ਨਹੀਂ ਹੋਈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ ਹੈ। 

Related Post