Parliament Session : ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ, ਆਪ੍ਰੇਸ਼ਨ ਸਿੰਦੂਰ ਸਮੇਤ ਕਈ ਮੁੱਦਿਆਂ ਤੇ ਸਰਕਾਰ ਨੂੰ ਘੇਰੇਗੀ ਵਿਰੋਧੀ ਧਿਰ

Parliament Session : ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਵਿਰੋਧੀ ਧਿਰ ਕੋਲ ਅਜਿਹੇ ਕਈ ਵੱਡੇ ਮੁੱਦੇ ਹਨ, ਜਿਸ ਨੂੰ ਦੇਖਦੇ ਹੋਏ ਇਸ ਵਾਰ ਸੈਸ਼ਨ ਹੰਗਾਮੇਦਾਰ ਰਹਿਣ ਦੇ ਆਸਾਰ ਹਨ। 21 ਅਗਸਤ ਤੱਕ ਚੱਲਣ ਵਾਲੇ ਸੰਸਦ ਸੈਸ਼ਨ ਦੌਰਾਨ ਵਿਰੋਧੀ ਧਿਰ ਪਹਿਲਗਾਮ ਅੱਤਵਾਦੀ ਹਮਲੇ, ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣ, ਮਨੀਪੁਰ ਹਿੰਸਾ, ਚੋਣ ਰਾਜ ਬਿਹਾਰ ਵਿੱਚ ਵੋਟਰ ਸੂਚੀ ਸੋਧ ਅਤੇ ਵਿਦੇਸ਼ ਨੀਤੀ ਵਰਗੇ ਮੁੱਦਿਆਂ 'ਤੇ ਸਰਕਾਰ ਤੋਂ ਸਵਾਲ ਪੁੱਛੇਗੀ

By  Shanker Badra July 21st 2025 09:04 AM -- Updated: July 21st 2025 09:07 AM

Parliament Session : ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਵਿਰੋਧੀ ਧਿਰ ਕੋਲ ਅਜਿਹੇ ਕਈ ਵੱਡੇ ਮੁੱਦੇ ਹਨ, ਜਿਸ ਨੂੰ ਦੇਖਦੇ ਹੋਏ ਇਸ ਵਾਰ ਸੈਸ਼ਨ ਹੰਗਾਮੇਦਾਰ ਰਹਿਣ ਦੇ ਆਸਾਰ ਹਨ। 21 ਅਗਸਤ ਤੱਕ ਚੱਲਣ ਵਾਲੇ ਸੰਸਦ ਸੈਸ਼ਨ ਦੌਰਾਨ ਵਿਰੋਧੀ ਧਿਰ ਪਹਿਲਗਾਮ ਅੱਤਵਾਦੀ ਹਮਲੇ, ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣ, ਮਨੀਪੁਰ ਹਿੰਸਾ, ਚੋਣ ਰਾਜ ਬਿਹਾਰ ਵਿੱਚ ਵੋਟਰ ਸੂਚੀ ਸੋਧ ਅਤੇ ਵਿਦੇਸ਼ ਨੀਤੀ ਵਰਗੇ ਮੁੱਦਿਆਂ 'ਤੇ ਸਰਕਾਰ ਤੋਂ ਸਵਾਲ ਪੁੱਛੇਗੀ।

ਇੰਡੀਆ ਅਲਾਇੰਸ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਦੇ ਨਾਲ-ਨਾਲ ਪਾਕਿਸਤਾਨ ਨਾਲ 'ਜੰਗਬੰਦੀ' ਦੇ ਅਮਰੀਕੀ ਰਾਸ਼ਟਰਪਤੀ ਦੇ ਦਾਅਵਿਆਂ ਅਤੇ ਬਿਹਾਰ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੋਧ (SIR) ਦਾ ਜਵਾਬ ਦੇਣਾ ਚਾਹੀਦਾ ਹੈ। ਓਥੇ ਹੀ ਸਰਕਾਰ ਨੇ ਵੀ ਵਿਰੋਧੀ ਧਿਰ ਦੀ ਰਣਨੀਤੀ ਨੂੰ ਧੁੰਦਲਾ ਕਰਨ ਦੀਆਂ ਤਿਆਰੀਆਂ ਕੀਤੀਆਂ ਹਨ।

ਸੰਸਦ ਸੈਸ਼ਨ ਅੱਜ ਬਹੁਤ ਹੰਗਾਮੇਦਾਰ ਹੋਣ ਦੀ ਉਮੀਦ ਹੈ। ਅੱਜ ਵਿਰੋਧੀ ਧਿਰ ਆਪ੍ਰੇਸ਼ਨ ਸਿੰਦੂਰ, ਬਿਹਾਰ ਵੋਟਰ ਸੂਚੀ ਸੋਧ, ਪਹਿਲਗਾਮ ਅੱਤਵਾਦੀ ਹਮਲਾ, ਕਾਨੂੰਨ ਵਿਵਸਥਾ ਵਰਗੇ ਸਥਾਨਕ ਮੁੱਦੇ, ਅਨੁਸੂਚਿਤ ਜਾਤੀਆਂ ਅਤੇ ਔਰਤਾਂ ਵਿਰੁੱਧ ਅਪਰਾਧ ਅਤੇ ਮਨੀਪੁਰ ਵਿੱਚ ਚੱਲ ਰਹੇ ਸੰਕਟ ਵਰਗੇ ਮੁੱਦੇ ਉਠਾ ਸਕਦੀ ਹੈ।

Related Post