PTC News
Search
🔍 Search

Parminder Singh Jhota murder: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

Parminder Singh Jhota murder: ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

By  Jasleen Kaur October 14th 2026 07:50 AM -- Updated: October 14th 2026 10:22 AM

Oct 14, 2026 10:22 AM

ਮ੍ਰਿਤਕ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇ ਅਮਰਿੰਦਰ ਸਿੰਘ ਰਾਜਾ ਵੜਿੰਗ


ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਸ ਦਾ ਕੱਲ ਚਿੱਟੇ ਦਿਨ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Oct 14, 2026 10:21 AM

Parvinder Singh Jhota ਕਤਲ ਕੇਸ 'ਚ ਗਿਫ਼ਤਾਰੀ, ਪਰਿਵਾਰ ਵੱਲੋਂ ਅਜੇ ਵੀ ਧਰਨਾ ਜਾਰੀ

Oct 14, 2026 10:20 AM

ਪਰਵਿੰਦਰ ਝੋਟੇ ਦਾ ਕਾਤਲ ਗ੍ਰਿਫਤਾਰ

Oct 14, 2026 09:28 AM

ਕਾਂਗਰਸੀ ਆਗੂ ਪਰਗਟ ਸਿੰਘ ਅੱਜ ਮਾਨਸਾ ਦਾ ਕਰਨਗੇ ਦੌਰਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮਾਨਸਾ ਪਹੁੰਚ ਰਹੇ ਹਨ ਤਾਂ ਜੋ ਉਹ ਪਰਮਿੰਦਰ ਸਿੰਘ ਝੋਟਾ ਦੀ ਅਗਵਾਈ ਵਿੱਚ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਸਕਣ। ਉਨ੍ਹਾਂ ਦੇ ਸਵੇਰੇ 9:00 ਵਜੇ ਦੇ ਕਰੀਬ ਨਹਿਰੂ ਕਾਲਜ ਦੇ ਸਾਹਮਣੇ ਵਾਲੀ ਥਾਂ 'ਤੇ ਪਹੁੰਚਣ ਦੀ ਉਮੀਦ ਹੈ, ਜਿੱਥੇ ਉਹ ਚੱਲ ਰਹੇ ਪ੍ਰਦਰਸ਼ਨ ਨੂੰ ਸੰਬੋਧਨ ਕਰਨਗੇ ਅਤੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਗੇ।

Oct 14, 2026 08:49 AM

15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ

ਮਾਨਸਾ ਵਿੱਚ ਪਰਵਿੰਦਰ ਜੋਟਾ ਦੇ ਸਮਰਥਕਾਂ ਨੇ ਕਤਲ ਤੋਂ ਬਾਅਦ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੇਪੀ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਸਮਰਥਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜੋ ਨਸ਼ਾ ਵਿਕ ਰਿਹਾ ਹੈ ਉਸ ਦਾ ਵਿਰੋਧ ਕਰਨ ਕਰਕੇ ਪਰਵਿੰਦਰ ਝੋਟੇ ਦਾ ਕਤਲ ਨਸ਼ਾ ਤਸਕਰਾਂ ਦੀ ਸ਼ਹਿ ਉੱਤੇ ਪੁਲਿਸ ਦੇ ਗੱਠਜੋੜ ਨਾਲ ਹੋਇਆ ਹੈ। ਪੂਰੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਦੀ ਮੰਗ ਵੀ ਉਨ੍ਹਾਂ ਕੀਤੀ ਹੈ। ਸਮਰਥਕਾਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸਸਕਾਰ ਨਹੀਂ ਕੀਤਾ ਜਾਵੇਗਾ। ਦਿਨ ਰਾਤ ਦਾ ਧਰਨਾ ਪੱਕੇ ਤੌਰ ਉੱਤੇ ਲਾਇਆ ਗਿਆ।

Parminder Singh Jhota murder: ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੰਗਲਵਾਰ ਸਵੇਰੇ ਮਾਨਸਾ ਵਿੱਚ ਫੇਸਬੁੱਕ ਲਾਈਵ ਦੌਰਾਨ ਨਸ਼ਾ-ਵਿਰੋਧੀ ਕਾਰਕੁਨ ਝੋਟਾ ਨੂੰ ਗੋਲੀਆਂ ਮਾਰਨ ਤੋਂ ਬਾਅਦ ਮੁਲਜ਼ਮ ਆਪਣੀ ਦੁਕਾਨ ਬੰਦ ਕਰਕੇ ਫ਼ਰਾਰ ਹੋ ਗਿਆ ਸੀ।

ਉਸ ਨੂੰ ਫੜਨ ਲਈ ਪੁਲਿਸ ਵੱਲੋਂ ਕਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ। ਪੁਲਿਸ ਅਨੁਸਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਮੰਗਿਆ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਕਤਲ ਦੇ ਕਾਰਨਾਂ ਸਮੇਤ ਲਾਇਸੈਂਸੀ ਪਿਸਤੌਲ ਮਿਲਣ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾਵੇਗੀ।

Related Post