Partap Singh Bajwa ਨੇ ਦਿਲਜੀਤ ਦੋਸਾਂਝ ਦੇ ਸ਼ੋਅ ਦਾ ਜ਼ਿਕਰ ਕਰ ਕੀਤਾ ਵੱਡਾ ਦਾਅਵਾ, ਕਿਹਾ- AAP ਵਿਧਾਇਕਾਂ ਦੀ ਹੋ ਰਹੀ ਐਂਡਵਾਸ ਬੁਕਿੰਗ
ਦਰਅਸਲ ਪੱਤਰਕਾਰਾਂ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਪੁੱਛਿਆ ਕਿ ਕੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੁਹਾਡੇ ਸੰਪਰਕ ਵਿੱਚ ਹਨ। ਬਾਜਵਾ ਨੇ ਕਿਹਾ ਕਿ ਉਹ ਉਨ੍ਹਾਂ ਨਾਲ 100 ਫੀਸਦ ਸੰਪਰਕ ਵਿੱਚ ਹਨ।
Partap Singh Bajwa News : ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਨੇ ਸਿਆਸਤ ਤੇਜ਼ ਕਰ ਦਿੱਤੀ ਹੈ। ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਸੰਪਰਕ ’ਚ ਕਈ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਇਨ੍ਹਾਂ ਹੀ ਨਹੀਂ ਉਨ੍ਹਾਂ ਨੇ ਇਹ ਵੀ ਕਿਹਾ ਕਿ ਸੀਐੱਮ ਭਗਵੰਤ ਮਾਨ ਬੀਜੇਪੀ ’ਚ ਸ਼ਾਮਲ ਹੋਣਗੇ।
ਦਰਅਸਲ ਪੱਤਰਕਾਰਾਂ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਪੁੱਛਿਆ ਕਿ ਕੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੁਹਾਡੇ ਸੰਪਰਕ ਵਿੱਚ ਹਨ। ਬਾਜਵਾ ਨੇ ਕਿਹਾ ਕਿ ਉਹ ਉਨ੍ਹਾਂ ਨਾਲ 100 ਫੀਸਦ ਸੰਪਰਕ ਵਿੱਚ ਹਨ। ਜਿਵੇਂ ਅਗਲੇ ਸਾਲ ਦਿਲਜੀਤ ਦੋਸਾਂਝ ਦੇ ਸ਼ੋਅ ਲਈ ਪਹਿਲਾਂ ਤੋਂ ਟਿਕਟਾਂ ਬੁੱਕ ਕੀਤੀਆਂ ਗਈਆਂ ਹਨ। ਉਂਝ ਹੀ ਉਹ ਸਾਡੇ ਨਾਲ ਐਡਵਾਂਸ ਬੁਕਿੰਗ ਕਰ ਰਹੇ ਹਨ। ਤੁਸੀਂ ਮੈਨੂੰ ਜੋ ਵੀ ਨੰਬਰ ਦੱਸੋ, ਉਹ ਸਾਡੇ ਨਾਲ ਹੈ। ਮੈਂ ਨਾਮ ਨਹੀਂ ਦੱਸਾਂਗਾ। ਉਹ ਇੱਥੇ ਇਸ਼ਾਰਾ ਕਰਦੇ ਹਨ ਕਿ ਸਾਡਾ ਨਾਮ ਨਾ ਲਓ।
ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਭਾਜਪਾ ਬਿੱਟੂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਸੰਪਰਕ ਵਿੱਚ ਹੈ। ਬਿੱਟੂ ਦਿਨ ਵਿੱਚ ਚਾਰ ਵਾਰ ਮੁੱਖ ਮੰਤਰੀ ਨਾਲ ਗੱਲ ਕਰਦਾ ਹੈ। ਜਦੋਂ ਕੇਜਰੀਵਾਲ ਮੁੱਖ ਮੰਤਰੀ ਨੂੰ ਹਟਾਉਣ ਲਈ ਕੰਮ ਕਰਨਗੇ, ਤਾਂ ਉਹ ਆਪਣਾ ਸਮਾਨ ਪੈਕ ਕਰਕੇ ਉੱਥੇ ਜਾਣਗੇ। ਬਿੱਟੂ ਦੇ ਬੰਦੇ ਫੜੇ ਗਏ ਹਨ। ਉਹ ਵੀ ਡਰਾਮਾ ਹੈ, ਉਸਨੂੰ ਜੇਲ੍ਹ ਦੇ ਅੰਦਰ ਵੀਵੀਆਈਪੀ ਸਹੂਲਤਾਂ ਮਿਲ ਰਹੀਆਂ ਹਨ।
ਦੂਜੇ ਪਾਸੇ ਪੰਜਾਬ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਬਾਜਵਾ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਲਗਭਗ ਤੈਅ ਹੈ। ਉਨ੍ਹਾਂ ਨੇ ਭਾਜਪਾ ਵਿੱਚ ਆਪਣੀ ਐਡਵਾਂਸ ਬੁਕਿੰਗ ਕਰਵਾ ਲਈ ਹੈ। ਅਰੋੜਾ ਨੇ ਅੱਗੇ ਕਿਹਾ ਕਿ ਮੈਂ ਰਾਹੁਲ ਗਾਂਧੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਪ੍ਰਤਾਪ ਬਾਜਵਾ ਤੋਂ ਪੁੱਛਣ ਕਿ ਜਦੋਂ ਉਹ ਕੁਝ ਦਿਨ ਪਹਿਲਾਂ ਬੰਗਲੁਰੂ ਗਏ ਸਨ ਤਾਂ ਉਨ੍ਹਾਂ ਨੇ ਕੀ ਕੀਤਾ ਸੀ ਅਤੇ ਬਾਜਵਾ ਕਿਹੜੇ ਵੱਡੇ ਭਾਜਪਾ ਆਗੂਆਂ ਨੂੰ ਮਿਲੇ ਸਨ।
ਇਹ ਵੀ ਪੜ੍ਹੋ : Punjab Vidhan Sabha Session Live Updates : ਪੰਜਾਬ ਵਿਧਾਨਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਭਲਕੇ ਸਵੇਰੇ 10 ਵਜੇ ਤੱਕ ਲਈ ਹੋਈ ਮੁਲਤਵੀ