Punjab Band Live Updates : ਝੋਟਾ ਹੱਤਿਆਕਾਂਡ ਖ਼ਿਲਾਫ਼ ਪੰਜਾਬ ਬੰਦ: ਸਵੇਰੇ 6 ਤੋਂ ਸ਼ਾਮ 5 ਵਜੇ ਤੱਕ ਸਿਰਫ਼ ਐਮਰਜੈਂਸੀ ਸੇਵਾਵਾਂ ਚੱਲਣਗੀਆਂ
Punjab Band Live Updates : ਬੰਦ ਦਾ ਅਸਰ ਹੁਣ ਸਵੇਰ ਤੋਂ ਹੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੀਆਂ ਵੱਖ ਵੱਖ ਥਾਵਾਂ ਤੋਂ ਪੰਜਾਬ ਬੰਦ ਲਈ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬੰਦ ਦੇ ਮੱਦੇਨਜ਼ਰ ਅੱਜ ਸੂਬੇ 'ਚ ਸਕੂਲ, ਕਾਲਜ, ਯੂਨੀਵਰਸਿਟੀਆਂ, ਦਫਤਰ, ਦੁਕਾਨਾਂ ਤੇ ਹੋਰ ਹਰ ਤਰਾਂ ਦੇ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ।
Oct 15, 2026 08:22 AM
ਪਰਵਿੰਦਰ ਝੋਟੇ ਦੇ ਕਤਲ ਤੋਂ ਬਾਅਦ ਪੰਜਾਬ ਬੰਦ ਦੀ ਕਾਲ
Oct 15, 2026 08:18 AM
ਪੰਜਾਬ ਦੇ ਸਾਰੇ ਟੋਲ ਪਲਾਜ਼ੇ ਅੱਜ ਹੋਣਗੇ ਫ੍ਰੀ
ਟੋਲ ਪਲਾਜ਼ਾ ਵਰਕਰਜ਼ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਲੜਦੇ ਹੋਏ, ਪੰਜਾਬ ਦੇ ਇੱਕ ਮਹਾਨ ਯੋਧੇ, ਪਰਵਿੰਦਰ ਸਿੰਘ ਝੋਠਾ, ਨਸ਼ਾ ਵੇਚਣ ਵਾਲਿਆਂ ਦਾ ਸ਼ਿਕਾਰ ਹੋ ਗਏ। ਇਸ ਦੇ ਵਿਰੋਧ ਵਿੱਚ, ਪੰਜਾਬ ਦੇ ਸ਼ੁਭਚਿੰਤਕਾਂ ਨੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਬੰਦ ਦੇ ਮੱਦੇਨਜ਼ਰ, ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਨੇ ਵੀ ਇਸਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਯੂਨੀਅਨ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਭਰ ਦੇ ਸਾਰੇ ਟੋਲ ਪਲਾਜ਼ੇ ਸਵੇਰੇ 8 ਵਜੇ ਤੋਂ ਅਣਮਿੱਥੇ ਸਮੇਂ ਲਈ ਆਉਣ-ਜਾਣ ਵਾਲੇ ਵਾਹਨਾਂ ਲਈ ਖੁੱਲ੍ਹੇ ਰਹਿਣਗੇ।
Oct 15, 2026 08:17 AM
ਝੋਟਾ ਦੇ ਕਤਲ ਦੇ ਵਿਰੋਧ ਵਿੱਚ ਮਾਨਸਾ ਬੰਦ, ਪੈ ਰਿਹਾ ਹੈ ਭਾਰੀ ਮੀਂਹ
ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ 'ਪੰਜਾਬ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਮਾਨਸਾ ਸ਼ਹਿਰ ਪੂਰੀ ਤਰ੍ਹਾਂ ਬੰਦ ਹੈ। ਇਲਾਕੇ ਵਿੱਚ ਭਾਰੀ ਮੀਂਹ ਦੇ ਬਾਵਜੂਦ ਬੰਦ ਪੂਰੀ ਤਰ੍ਹਾਂ ਕਾਇਮ ਹੈ। ਇਸ ਦੌਰਾਨ, ਪ੍ਰਦਰਸ਼ਨਕਾਰੀ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ।
Oct 15, 2026 08:10 AM
Punjab Bandh : Parvinder Singh Jhota ਦੇ ਕਤਲ ਤੋਂ ਬਾਅਦ ਪੰਜਾਬ ਬੰਦ ਦੀ ਕਾਲ, ਜਾਣੋ ਕੀ ਰਹੇਗਾ ਖੁੱਲ੍ਹਾ ਤੇ ਕੀ ਬੰਦ ? ਦੇਖੋ ਸਵੇਰੇ -ਸਵੇਰੇ ਕੀ ਬਣਿਆ ਮਾਹੌਲ
Oct 15, 2026 07:27 AM
ਸਰਵਣ ਸਿੰਘ ਪੰਧੇਰ ਵੱਲੋਂ ਪੰਜਾਬ ਬੰਦ ਦਾ ਸੱਦਾ
- ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਪ੍ਰਕੋਪ, ਨਸ਼ਾ ਮਾਫ਼ੀਆ ਦੇ ਵਧਦੇ ਹੌਸਲਿਆਂ ਅਤੇ ਹਾਲ ਹੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।
- ਇਹ ਬੰਦ ਪਰਮਿੰਦਰ ਸਿੰਘ ਝੋਟਾ ਕਤਲ ਇਨਸਾਫ਼ ਕਮੇਟੀ, ਕਿਸਾਨ-ਮਜ਼ਦੂਰ ਮੋਰਚੇ ਅਤੇ ਵੱਖ-ਵੱਖ ਸਮਾਜਿਕ, ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਹੋ ਰਿਹਾ ਹੈ।
- ਪੰਧੇਰ ਨੇ ਕਿਹਾ ਕਿ ਨਸ਼ੇ ਨੌਜਵਾਨਾਂ ਦੀਆਂ ਜਾਨਾਂ ਲੈ ਰਹੇ ਹਨ ਅਤੇ ਇਹ ਸਮੱਸਿਆ ਹੁਣ ਘਰ-ਘਰ ਤੱਕ ਪਹੁੰਚ ਚੁੱਕੀ ਹੈ।
- ਉਨ੍ਹਾਂ ਕਿਹਾ ਕਿ ਝੋਟਾ ਦਾ ਕਤਲ ਨਾ ਪਹਿਲਾ ਹੈ ਤੇ ਨਾ ਆਖ਼ਰੀ, ਅਤੇ ਜੇ ਸਮਾਜ ਅੱਜ ਇਕਜੁੱਟ ਨਾ ਹੋਇਆ ਤਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ।
- ਉਨ੍ਹਾਂ ਸੱਤਾਧਾਰੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਲਈ ਮਜਬੂਰ ਕਰਨਾ ਜ਼ਰੂਰੀ ਹੈ।
- ਵਪਾਰੀਆਂ, ਟਰਾਂਸਪੋਰਟਰਾਂ, ਦੁਕਾਨਦਾਰਾਂ, ਰੇਹੜੀ-ਫੜ੍ਹੀ ਵਾਲਿਆਂ, ਸਕੂਲ-ਕਾਲਜ ਪ੍ਰਬੰਧਕਾਂ, ਕਿਸਾਨਾਂ, ਮਜ਼ਦੂਰਾਂ, ਦੁੱਧ ਵਿਕਰੇਤਾਵਾਂ ਅਤੇ ਨੌਜਵਾਨਾਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।
- ਪੰਧੇਰ ਨੇ ਸਪੱਸ਼ਟ ਕੀਤਾ ਕਿ ਬੰਦ ਸ਼ਾਂਤਮਈ ਅਤੇ ਲੋਕਾਂ ਦੀ ਇੱਛਾ ਅਨੁਸਾਰ ਹੋਵੇ, ਕਿਸੇ ਨਾਲ ਜ਼ਬਰਦਸਤੀ ਜਾਂ ਧੱਕੇਸ਼ਾਹੀ ਨਾ ਕੀਤੀ ਜਾਵੇ।
- ਅੰਦੋਲਨਕਾਰੀਆਂ ਨੂੰ ਭੜਕਾਹਟ ਵਿੱਚ ਨਾ ਆਉਣ ਦੀ ਅਪੀਲ ਕੀਤੀ ਗਈ ਹੈ, ਕਿਉਂਕਿ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰ ਅੰਦੋਲਨ ਨੂੰ ਬਦਨਾਮ ਕਰਨ ਅਤੇ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ।
- ਸਾਰਿਆਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਸ਼ਾਂਤਮਈ ਢੰਗ ਨਾਲ ਵਿਰੋਧ ਦਰਜ ਕਰਵਾਉਣ ਲਈ ਕਿਹਾ ਗਿਆ ਹੈ, ਤਾਂ ਜੋ ਪੰਜਾਬ ਵਿੱਚ ਅਮਨ-ਸ਼ਾਂਤੀ ਬਣੀ ਰਹੇ।
Oct 15, 2026 07:23 AM
ਪੰਜਾਬ ਦੇ ਸਾਰੇ ਟੋਲ ਪਲਾਜ਼ੇ ਅੱਜ ਮੁਫ਼ਤ ਰਹਿਣਗੇ
ਪੰਜਾਬ ਦੇ ਸਾਰੇ ਟੋਲ ਪਲਾਜ਼ੇ ਅੱਜ ਮੁਫ਼ਤ ਰਹਿਣਗੇ
Oct 15, 2026 07:10 AM
Oct 15, 2026 07:10 AM
Oct 15, 2026 07:09 AM
ਜਦੋਂ ਤੱਕ ਇਨਸਾਫ਼ ਨਹੀਂ ਮਿਲ ਜਾਂਦਾ, ਪਰਿਵਾਰ ਆਪਣਾ ਸੰਘਰਸ਼ ਜਾਰੀ ਰੱਖੇਗਾ: ਝੋਟਾ ਦੇ ਪਿਤਾ
- ਝੋਟਾ ਦੇ ਪਿਤਾ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਦ ਦਾ ਸਮਰਥਨ ਕਰਨ ਅਤੇ ਇਨਸਾਫ਼ ਦੀ ਲੜਾਈ ਵਿੱਚ ਪਰਿਵਾਰ ਦਾ ਸਾਥ ਦੇਣ।
- ਪਰਿਵਾਰ ਨੇ ਝੋਟਾ ਦੇ ਕਤਲ ਵਿੱਚ ਪੁਲਿਸ ਦੀ ਸ਼ਮੂਲੀਅਤ ਦਾ ਦੋਸ਼ ਲਗਾਇਆ ਹੈ ਅਤੇ ਘਟਨਾ ਦੌਰਾਨ ਤੇ ਬਾਅਦ ਵਿੱਚ ਅਧਿਕਾਰੀਆਂ ਵੱਲੋਂ ਅਣਗਹਿਲੀ ਵਰਤਣ ਦੇ ਇਲਜ਼ਾਮ ਲਗਾਏ ਹਨ।
- ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
- ਪਰਿਵਾਰ ਨੇ ਇਸ ਕਤਲ ਦੀ ਸੀਬੀਆਈ ਜਾਂਚ ਅਤੇ ਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
- ਐਫਆਈਆਰ ਦਰਜ ਕਰਨ ਵਿੱਚ ਕਥਿਤ ਤੌਰ 'ਤੇ ਲਗਭਗ 30 ਘੰਟੇ ਦੀ ਦੇਰੀ ਹੋਣ 'ਤੇ ਪਰਿਵਾਰ ਨੇ ਗੁੱਸਾ ਜ਼ਾਹਰ ਕੀਤਾ ਹੈ।
- ਮੋਰਚੇ ਦਾ ਦਾਅਵਾ ਹੈ ਕਿ ਝੋਟਾ ਵੱਲੋਂ ਵਾਰ-ਵਾਰ ਫ਼ੋਨ ਕਰਨ ਦੇ ਬਾਵਜੂਦ ਪੁਲਿਸ ਮੌਕੇ 'ਤੇ ਨਹੀਂ ਪਹੁੰਚੀ।
- ਪਰਿਵਾਰ ਨੇ ਸਬੰਧਤ ਐਸਐਚਓ, ਐਸਐਸਪੀ ਅਤੇ ਡੀਐਸਪੀ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।
- ਬੰਦ ਨੂੰ ਐਸਜੀਪੀਸੀ, ਸ਼੍ਰੋਮਣੀ ਅਕਾਲੀ ਦਲ, ਕਿਸਾਨ ਜਥੇਬੰਦੀਆਂ, ਭਾਜਪਾ ਅਤੇ ਕਾਂਗਰਸ ਦਾ ਸਮਰਥਨ ਮਿਲਿਆ ਹੈ।
- ਵਪਾਰਕ ਸੰਸਥਾਵਾਂ, ਦੁਕਾਨਦਾਰਾਂ, ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।
- ਪ੍ਰਬੰਧਕਾਂ ਨੇ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ, ਬੰਦ ਵਿੱਚ ਸਹਿਯੋਗ ਕਰਨ ਅਤੇ ਐਮਰਜੈਂਸੀ ਸੇਵਾਵਾਂ ਨੂੰ ਪ੍ਰਭਾਵਿਤ ਨਾ ਹੋਣ ਦੇਣ ਦੀ ਅਪੀਲ ਕੀਤੀ ਹੈ।
- ਝੋਟਾ ਦੇ ਪਿਤਾ ਨੇ ਕਿਹਾ ਹੈ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲ ਜਾਂਦਾ, ਪਰਿਵਾਰ ਆਪਣਾ ਸੰਘਰਸ਼ ਜਾਰੀ ਰੱਖੇਗਾ।
Punjab Band Live Updates : ਬੀਤੇ ਦਿਨੀਂ ਮਾਨਸਾ 'ਚ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਇਨਸਾਫ ਮੋਰਚਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਅੱਜ ਦੇ ਪੰਜਾਬ ਬੰਦ ਲਈ ਸੱਦਾ ਦਿੱਤਾ ਗਿਆ ਸੀ। ਇਸ ਦੇ ਮੱਦੇਨਜ਼ਰ ਅੱਜ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਲਈ ਪੰਜਾਬ ਬੰਦ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।
ਪੰਜਾਬ ਬੰਦ ਦੌਰਾਨ ਕੀ-ਕੀ ਰਹੇਗਾ ?
ਇਸ ਬੰਦ ਦਾ ਅਸਰ ਹੁਣ ਸਵੇਰ ਤੋਂ ਹੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੀਆਂ ਵੱਖ ਵੱਖ ਥਾਵਾਂ ਤੋਂ ਪੰਜਾਬ ਬੰਦ ਲਈ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬੰਦ ਦੇ ਮੱਦੇਨਜ਼ਰ ਅੱਜ ਸੂਬੇ 'ਚ ਸਕੂਲ, ਕਾਲਜ, ਯੂਨੀਵਰਸਿਟੀਆਂ, ਦਫਤਰ, ਦੁਕਾਨਾਂ ਤੇ ਹੋਰ ਹਰ ਤਰਾਂ ਦੇ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ। ਇਸਦੇ ਚਲਦਿਆਂ ਸਵੇਰ ਤੋਂ ਮਾਹੌਲ ਕਾਫੀ ਸ਼ਾਂਤ ਨਜਰ ਆ ਰਿਹਾ ਹੈ। ਸੜਕਾਂ 'ਤੇ ਆਵਾਜਾਈ ਨਾ-ਮਾਤਰ ਹੀ ਨਜਰ ਆ ਰਹੀ ਹੈ। ਥਾਂ ਥਾਂ 'ਤੇ ਵੱਖ ਵੱਖ ਸਮਾਜਿਕ - ਧਾਰਮਿਕ ਜਥੇਬੰਦੀਆਂ ਵਲੋਂ ਆਪਣੇ ਤੌਰ 'ਤੇ ਬੰਦ ਨੂੰ ਨੇਪਰੇ ਚੜਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਅੱਜ ਦੇ ਇਸ ਬੰਦ ਦੌਰਾਨ ਸਿਰਫ ਐਮਰਜੈਂਸੀ ਮਰੀਜ਼ਾਂ ਅਤੇ ਅੰਬੂਲੈਂਸਾਂ ਨੂੰ ਹੀ ਆਉਣ ਜਾਣ ਦੀ ਮਨਜੂਰੀ ਦਿੱਤੀ ਗਈ ਹੈ।
ਕੌਣ ਸੀ ਪਰਵਿੰਦਰ ਸਿੰਘ ਝੋਟਾ ਤੇ ਕਿਵੇਂ ਹੋਇਆ ਸੀ ਕਤਲ ?
ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ (Parvinder Singh Jhota Murder Case) ਮਾਨਸਾ ਦਾ ਰਹਿਣ ਵਾਲਾ ਸੀ ਅਤੇ ਉਹ ਨਸ਼ਿਆਂ ਦੀ ਸਮੱਸਿਆ ਵਿਰੁੱਧ ਸਰਗਰਮ ਹੋਣ ਅਤੇ ਆਪਣੀ ਐਂਟੀ ਡਰੱਗ ਟਾਸਕ ਫੋਰਸ ਰਾਹੀਂ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਖ਼ਿਲਾਫ਼ ਆਵਾਜ਼ ਉਠਾਉਣ ਕਰਕੇ ਚਰਚਾ ਵਿੱਚ ਆਇਆ ਸੀ। ਉਹ ਸੋਸ਼ਲ ਮੀਡੀਆ ’ਤੇ ਵੀ ਕਾਫੀ ਸਰਗਰਮ ਰਹਿੰਦਾ ਸੀ ਅਤੇ ਮੈਡੀਕਲ ਸਟੋਰਾਂ ’ਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਵਿਕਰੀ ਦਾ ਵਿਰੋਧ ਕਰਦਿਆਂ ਵੀਡੀਓ ਬਣਾਉਂਦਾ ਸੀ। ਉਸ ਦੀ ਮੁਹਿੰਮ ਕਾਰਨ ਉਸ ਦਾ ਕਈ ਲੋਕਾਂ ਨਾਲ ਵਿਵਾਦ ਵੀ ਹੋਇਆ ਸੀ।
ਬੀਤੀ 13 ਅਕਤੂਬਰ ਦੀ ਸਵੇਰ ਨੂੰ ਮਾਨਸਾ ਦੇ ਇੱਕ ਬਾਜ਼ਾਰ ਵਿੱਚ ਪਰਵਿੰਦਰ ਸਿੰਘ ਝੋਟਾ ਅਤੇ ਉਸ ਦੇ ਸਾਥੀਆਂ ਦੀ ਮਾਨਸਾ (Mansa Bandh News) ਦੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨਾਲ ਨਸ਼ੇ ਦੇ ਮੁੱਦੇ 'ਤੇ ਮੁੜ ਤਕਰਾਰ ਹੋ ਗਈ। ਜਾਣਕਾਰੀ ਮੁਤਾਬਕ ਝੋਟਾ ਮੈਡੀਕਲ ਸਟੋਰ ’ਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਵਿਕਰੀ ਦਾ ਵਿਰੋਧ ਕਰ ਰਿਹਾ ਸੀ ਅਤੇ ਇਸ ਘਟਨਾ ਦੀ ਵੀਡੀਓ ਵੀ ਬਣਾ ਰਿਹਾ ਸੀ।
ਇਸੇ ਦੌਰਾਨ ਗੱਲ ਜਿਆਦਾ ਵੱਧ ਗਈ। ਇਸ ਦੌਰਾਨ ਤਹਿਸ ਵਿੱਚ ਆਏ ਅਸ਼ਵਨੀ ਕੁਮਾਰ ਵੱਲੋਂ ਗੋਲੀ ਚਲਾਏ ਜਾਣ ਕਾਰਨ ਝੋਟਾ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਉਣ ਮਗਰੋਂ ਮਾਮਲੇ ਨੇ ਹੋਰ ਤੂਲ ਫੜ ਲਿਆ।
ਇਸ ਤੋਂ ਬਾਅਦ ਇਸ ਪੂਰੀ ਘਟਨਾ ਦਾ ਨਾ ਸਿਰਫ ਪੰਜਾਬ ਬਲਕਿ ਹੋਰ ਥਾਵਾਂ 'ਤੇ ਵੀ ਵਿਰੋਧ ਦੇਖਣ ਨੂੰ ਮਿਲਿਆ। ਇਹ ਮਾਮਲਾ ਇੰਨਾ ਗੰਭੀਰ ਹੋ ਗਿਆ ਕਿ ਸੂਬੇ ਦੀ ਰਾਜਨੀਤੀ ਵੀ ਇਸ ਤੋਂ ਪ੍ਰਭਾਵਿਤ ਹੋਏ ਬਿਨਾਂ ਨਹੀਂ ਰਹੇ ਸਕੀ। ਪੰਜਾਬ ਦੀਆਂ ਤਕਰੀਬਨ ਸਭ ਵਿਰੋਧੀ ਪਾਰਟੀਆਂ ਨੇ ਇਸ ਮਾਮਲੇ ਦੇ ਹੱਕ 'ਚ ਆਵਾਜ ਬੁਲੰਦ ਕੀਤੀ ਅਤੇ ਹਰ ਥਾਈਂ ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਫੂਕ ਨਿਕਲਦੀ ਨਜਰ ਆਈ। ਪੰਜਾਬ ਸਰਕਾਰ ਖਿਲਾਫ ਲੋਕਾਂ 'ਚ ਵੱਡਾ ਰੋਸ ਦੇਖ ਨੂੰ ਮਿਲਿਆ।
ਇਨਸਾਫ਼ ਮੋਰਚਾ ਪਰਵਿੰਦਰ ਝੋਟਾ ਦਾ ਪਿਤਾ ਦੀਆਂ ਕੀ ਹਨ ਮੰਗਾਂ
ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਝੋਟੇ ਦੇ ਕਤਲ ਦੇ ਇਨਸਾਫ ਲਈ ਬਣਾਏ ਇਨਸਾਫ ਮੋਰਚੇ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਅਸਤੀਫੇ ਦੀ ਮੰਗ ਰੱਖੀ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਜਖ਼ਮੀਆਂ ਨੂੰ ਮੁਆਵਜ਼ਾ ਦੇਣ, ਝੋਟੇ ਦੇ ਕਤਲ ਦੇ ਮਾਮਲੇ ਦੀ CBI ਜਾਂਚ ਅਤੇ SHO, SSP ਤੇ DSP ਨੂੰ ਬਰਖ਼ਾਸਤ ਕਰਨ ਦੀ ਮੰਗ ਰੱਖੀ।
ਖਬਰ ਅਪਡੇਟ ਜਾਰੀ...