PTC News
Search
🔍 Search

Parvinder Singh Jhotas postmortem : ਨਹੀਂ ਹੋਇਆ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ , ਅੱਜ ਹੋ ਸਕਦਾ ਅੰਤਿਮ ਸਸਕਾਰ

ਅੰਤਿਮ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ

By  Jaswinder Kaur November 7th 2026 08:45 AM -- Updated: November 7th 2026 09:16 AM

Big update regarding the cremation of Parvinder Singh Jhota : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਲਾਸ਼ ਸ਼ੁੱਕਰਵਾਰ ਨੂੰ ਪੀ ਜੀ ਆਈ ਚੰਡੀਗੜ੍ਹ ’ਚ ਪੋਸਟਮਾਰਟਮ ਲਈ ਲਿਆਂਦੀ ਗਈ। ਪੀ ਜੀ ਆਈ ਪ੍ਰਸ਼ਾਸਨ ਨੇ ਪੋਸਟਮਾਰਟਮ ਲਈ ਡਾਕਟਰਾਂ ਦੀ ਟੀਮ ਬਣਾਈ ਸੀ ਪਰ ਪੀ ਜੀ ਆਈ ਪ੍ਰਸ਼ਾਸਨ ਨੇ ਪਰਵਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕੀਤੇ ਜਾਣ ਦੀ ਪੁਸ਼ਟੀ ਨਹੀਂ ਕੀਤੀ। ਉਧਰ, ਪਰਵਿੰਦਰ ਸਿੰਘ ਦੇ ਪਿਤਾ ਨੇ ਐੱਸ ਐੱਸ ਪੀ ਤੇ ਤਬਾਦਲੇ ਤੱਕ ਭੁੱਖ ਹੜਤਾਨ ਕਰਨ ਦਾ ਐਲਾਨ ਕੀਤਾ ਹੈ।

ਮਾਨਸਾ ਦੇ ਨਸ਼ਾ ਵਿਰੋਧੀ ਐਕਟਿਵਿਸਟ ਪਰਵਿੰਦਰ ਝੋਟਾ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਹੈ, ਦੱਸਿਆ ਜਾ ਰਿਹਾ ਹੈ ਕਿ ਅੱਜ (7 ਨਵੰਬਰ) ਉਸਦੇ ਖੇਤਾਂ ‘ਚ ਕੀਤਾ ਜਾਵੇਗਾ। ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਨੇ ਇਹ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ : 

Parvinder Jhota Postmotem : 'ਨਾ ਸਾਨੂੰ ਨੌਕਰੀ ਚਾਹੀਦੀ ਐ...ਨਾ ਹੀ ਥੋਡੇ ਪੈਸੇ', CM Mann 'ਤੇ ਭੜਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ

ਜ਼ਿਕਰਯੋਗ ਹੈ ਕਿ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਬੀਤੇ ਦਿਨ 6 ਨਵੰਬਰ ਨੂੰ 24ਵੇਂ ਦਿਨ PGI ਚੰਡੀਗੜ੍ਹ ਵਿਖੇ ਪੋਸਟਮਾਰਟਮ ਲਈ ਭੇਜੀ ਗਈ ਸੀ, ਪਰ ਅਜੇ ਤੱਕ ਪਰਿਵਾਰ ਨੂੰ ਮ੍ਰਿਤਕ ਦੇਹ ਨਹੀਂ ਸੌਂਪੀ ਗਈ ਹੈ। ਪਰਵਿੰਦਰ ਸਿੰਘ ਝੋਟਾ ਦੀ ਦੇਹ ਦਾ ਪੋਸਟਮਾਰਟਮ ਅਜੇ ਤੱਕ ਨਹੀਂ ਹੋ ਸਕਿਆ ਹੈ। ਪਹਿਲਾਂ ਪੋਸਟਮਾਰਟਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਪੋਸਟਮਾਰਟਮ ਵਿੱਚ ਹੋ ਰਹੀ ਦੇਰੀ ਦਾ ਕਾਰਨ ਦੇਹ ਨੂੰ ਲੰਬੇ ਸਮੇਂ ਤੱਕ ਫ੍ਰੀਜ਼ਰ ਵਿੱਚ ਰੱਖੇ ਜਾਣ ਕਰਕੇ ਉਸ ਦਾ ਤਾਪਮਾਨ ਪੋਸਟਮਾਰਟਮ ਦੇ ਅਨੁਕੂਲ ਨਾ ਹੋ ਪਾਉਣਾ ਹੈ। ਇਸੇ ਵਜ੍ਹਾ ਕਰਕੇ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਨਹੀਂ ਹੋ ਸਕੀ।

ਜਿਸ ਤੋਂ ਬਾਅਦ ਮੁੜ ਪੋਸਟਮਾਰਟਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਫੇਰ ਜਦੋਂ ਪੋਸਟਮਾਰਟਮ ਪੂਰਾ ਜਾਵੇਗਾ ਤਾਂ ਪਰਵਿੰਦਰ ਸਿੰਘ ਝੋਟਾ ਦੀ ਦੇਹ ਪਰਿਵਾਰ ਨੂੰ ਮ੍ਰਿਤਕ ਦੇਹ ਨਹੀਂ ਸੌਂਪ ਦਿੱਤੀ ਜਾਵੇਗੀ।

ਉੱਧਰ, ਮ੍ਰਿਤਕ ਦੇ ਪਰਿਵਾਰ ਨੇ ਵੀ 7 ਨਵੰਬਰ ਨੂੰ ਹੀ ਪਿੰਡ ਵਿੱਚ ਸਸਕਾਰ ਦੀਆਂ ਤਿਆਰੀਆਂ ਕੀਤੀਆਂ ਹੋਈਆਂ ਹਨ। ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਉਤੇ ਦੋਸ਼ ਲਾਏ ਕਿ ਸਰਕਾਰ ਵੱਲੋਂ ਹਾਲੇ ਤੱਕ ਮਾਨਸਾ ਦੇ ਐੱਸ ਐੱਸ ਪੀ ਦਾ ਤਬਾਦਲਾ ਨਹੀਂ ਕੀਤਾ ਗਿਆ। ਇਸ ਕਾਰਨ ਸਮੁੱਚੀ ਐਕਸ਼ਨ ਕਮੇਟੀ ਵਿੱਚ ਭਾਰੀ ਰੋਸ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਐੱਸ ਐੱਸ ਪੀ ਦਾ ਤਬਾਦਲਾ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਖਾਣਾ ਨਹੀਂ ਖਾਣਗੇ। ਇਸ ਤੋਂ ਇਲਾਵਾ ਪਰਿਵਾਰਕ ਮੈਂਬਰਾਂ ਨੇ ਸਰਕਾਰ ਦੀ ਸਰਕਾਰੀ ਨੌਕਰੀ ਦੇਣ ਦੀ ਅਪੀਲ ਵੀ ਠੁਕਰਾ ਦਿੱਤੀ ਹੈ। ਨਿਹੰਗ ਮੁਖੀ ਰਾਜਾ ਰਾਜ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪਰਿਵਾਰਕ ਮੈਂਬਰਾਂ ਦੀ ਗੱਲ ਸੁਣਨੀ ਚਾਹੀਦੀ ਹੈ।


Related Post