PTC News
Search
🔍 Search

ਪਟਿਆਲਾ ਚ 43 ਫ਼ੀਸਦੀ, ਬਾਘਾ ਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਚ 64 ਫੀਸਦੀ ਵੋਟਿੰਗ, ਜਾਣੋ ਕਦੋਂ ਐਲਾਨੇ ਜਾਣਗੇ ਨਤੀਜੇ ?

Punjab MC election 2026 : ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਵਿੱਚ ਅੱਜ ਹੋਈਆਂ ਮੁੜ ਚੋਣਾਂ ਦਾ ਸਮੁੱਚਾ ਅਮਲ ਨਿਬੜਨ ਮਗਰੋਂ ਵੋਟਿੰਗ ਮਸ਼ੀਨਾਂ (EVM) ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਅਤ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ।

By  KRISHAN KUMAR SHARMA November 28th 2026 08:10 PM -- Updated: November 28th 2026 08:21 PM

Punjab MC election 2026 : ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਵਿੱਚ ਅੱਜ ਹੋਈਆਂ ਮੁੜ ਚੋਣਾਂ ਦਾ ਸਮੁੱਚਾ ਅਮਲ ਨਿਬੜਨ ਮਗਰੋਂ ਵੋਟਿੰਗ ਮਸ਼ੀਨਾਂ (EVM) ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਅਤ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਚੋਣ ਅਮਲ ਮੁਕੰਮਲ ਹੋਣ ਉਪਰੰਤ ਈ.ਵੀ.ਐਮ. ਮਸ਼ੀਨਾਂ ਨੂੰ ਢੁਕਵੇਂ ਸੀਲਿੰਗ ਅਮਲ ਮਗਰੋਂ ਸੁਰੱਖਿਅਤ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 1, 4, 6, 12, 14, 15, 16, 22, 26, 28, 32, 33, 34, 36 ਅਤੇ 37 ਦੀਆਂ ਵੋਟਿੰਗ ਮਸ਼ੀਨਾਂ ਸਰਕਾਰੀ ਆਈ.ਟੀ.ਆਈ., ਨਾਭਾ ਰੋਡ, ਪਟਿਆਲਾ ਵਿਖੇ ਸੁਰੱਖਿਅਤ ਰੱਖੀਆਂ ਗਈਆਂ ਹਨ, ਜਦਕਿ ਵਾਰਡ ਨੰਬਰ 38, 40, 41, 43, 44, 45, 46, 48, 50, 51, 52, 53, 55, 57 ਅਤੇ 58 ਦੀਆਂ ਮਸ਼ੀਨਾਂ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਮੁੱਖ ਹਾਲ ਵਿਖੇ ਰੱਖੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਦੌਰਾਨ ਪੋਲਿੰਗ ਅਮਲ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਮਿਲੀ। ਸਾਰੇ ਪੋਲਿੰਗ ਸਟੇਸ਼ਨਾਂ ਦੀ ਵੀਡੀਓਗ੍ਰਾਫੀ ਕਰਵਾਈ ਗਈ ਅਤੇ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਗਏ। ਚੋਣ ਅਮਲ ਦੀ ਨਿਗਰਾਨੀ ਮਾਣਯੋਗ ਹਾਈ ਕੋਰਟ ਵੱਲੋਂ ਗਠਿਤ ਮਾਨੀਟਰਿੰਗ ਕਮੇਟੀ, ਜਿਸ ਦੀ ਅਗਵਾਈ ਮਾਣਯੋਗ ਜਸਟਿਸ ਰਾਜੀਵ ਸ਼ਰਮਾ (ਸੇਵਾਮੁਕਤ) ਕਰ ਰਹੇ ਹਨ, ਵੱਲੋਂ ਵੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਵਿੱਚ 43 ਫੀਸਦੀ ਮਤਦਾਨ ਦਰਜ ਕੀਤਾ ਗਿਆ ਹੈ।

ਕਦੋਂ ਐਲਾਨੇ ਜਾਣਗੇ ਚੋਣ ਨਤੀਜੇ ?

ਦੂਜੇ ਪਾਸੇ, ਬਾਘਾ ਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64 ਫੀਸਦੀ ਵੋਟਿੰਗ ਹੋਈ ਹੈ।

ਪੰਜਾਬ ਚੋਣ ਕਮਿਸ਼ਨ ਮੁਤਾਬਕ, ਵੋਟਿੰਗ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਹੈ। ਸਾਰੇ ਪੋਲਿੰਗ ਸਟੇਸ਼ਨਾਂ ਦੀ ਵੀਡੀਓਗ੍ਰਾਫੀ ਕਰਵਾਈ ਗਈ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਹਾਈਕੋਰਟ ਵੱਲੋਂ ਗਠਿਤ ਜਸਟਿਸ ਰਾਜੀਵ ਸ਼ਰਮਾ ਦੀ ਅਗਵਾਈ ਵਾਲੀ ਕਮੇਟੀ ਨੇ ਚੋਣ ਪ੍ਰਕਿਰਿਆ ਦੀ ਨਿਗਰਾਨੀ ਕੀਤੀ। ਕਮਿਸ਼ਨ ਅਨੁਸਾਰ, ਵੋਟਿੰਗ ਤੋਂ ਬਾਅਦ EVM ਮਸ਼ੀਨਾਂ ਸੁਰੱਖਿਅਤ ਸਟਰਾਂਗ ਰੂਮਾਂ ਵਿੱਚ ਰੱਖੀਆਂ ਜਾਣਗੀਆਂ, ਜਿਸ ਪਿੱਛੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੀ ਮਨਜ਼ੂਰੀ ਤੋਂ ਬਾਅਦ ਹੀ ਵੋਟਾਂ ਦੀ ਗਿਣਤੀ ਦੀ ਤਾਰੀਖ਼ ਐਲਾਨੀ ਜਾਵੇਗੀ।

ਇਹ ਵੀ ਪੜ੍ਹੋ...

14 ਸਾਲਾ ਜੇਨਸੀ ਨੇ ਟੈਨਿਸ 'ਚ ਰਚਿਆ ਇਤਿਹਾਸ, ਸਾਨੀਆ ਮਿਰਜ਼ਾ ਦਾ ਤੋੜਿਆ ਰਿਕਾਰਡ

ਏਟੀਐਮ ਅਤੇ ਕਾਰਡ ਪੇਮੈਂਟ ਦੇ ਨਿਯਮਾਂ 'ਚ ਵੱਡਾ ਬਦਲਾਅ, ਜਾਣੋ ਫ਼੍ਰੀ ਸੀਮਾ ਤੋਂ ਬਾਅਦ ਕਿੰਨਾ ਕੱਟੇਗਾ ਟੈਕਸ ?

'ਨਾਰੀ ਸ਼ਕਤੀ ਦੇ ਵਾਅਦੇ ਨੂੰ ਪੂਰਾ ਕਰਕੇ ਰਹਾਂਗੇ', ਕੈਬਨਿਟ 'ਚ ਮਨਜੂਰੀ ਪਿੱਛੋਂ PM ਮੋਦੀ ਨੇ ਹੱਦਬੰਦੀ ਬਿੱਲ 'ਤੇ ਦਿੱਤਾ ਜ਼ੋਰ

Related Post