Former IG Amar Singh Chahal ਮਾਮਲੇ ਚ ਵੱਡਾ ਅਪਡੇਟ , ਸਾਈਬਰ ਪੁਲਿਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Former IG Amar Singh Chahal Case : ਅੱਠ ਕਰੋੜ 10 ਲੱਖ ਰੁਪਏ ਦੀ ਸਾਈਬਰ ਠੱਗੀ ਦਾ ਸ਼ਿਕਾਰ ਹੋਏ ਸੇਵਾ ਮੁਕਤ ਆਈਜੀ ਅਮਰ ਸਿੰਘ ਚਾਹਲ ਦੇ ਮਾਮਲੇ 'ਚ ਵੱਡਾ ਅਪਡੇਟ ਆਇਆ ਹੈ। ਸੂਤਰਾਂ ਅਨੁਸਾਰ ਸਾਈਬਰ ਪੁਲਿਸ ਪਟਿਆਲਾ ਨੇ ਮਹਾਰਾਸ਼ਟਰ ਪੁਲਿਸ ਦੀ ਸਹਾਇਤਾ ਨਾਲ ਦੋ ਮੁਲਜ਼ਮਾਂ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ 500 ਤੋਂ ਵੱਧ ਸਿਮ ਕਾਰਡ,ਕਰੀਬ 50 ਮੋਬਾਈਲ ਫੋਨ, 23 ਲੈਪਟਾਪ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ
Former IG Amar Singh Chahal Case : ਅੱਠ ਕਰੋੜ 10 ਲੱਖ ਰੁਪਏ ਦੀ ਸਾਈਬਰ ਠੱਗੀ ਦਾ ਸ਼ਿਕਾਰ ਹੋਏ ਸੇਵਾ ਮੁਕਤ ਆਈਜੀ ਅਮਰ ਸਿੰਘ ਚਾਹਲ ਦੇ ਮਾਮਲੇ 'ਚ ਵੱਡਾ ਅਪਡੇਟ ਆਇਆ ਹੈ। ਸੂਤਰਾਂ ਅਨੁਸਾਰ ਸਾਈਬਰ ਪੁਲਿਸ ਪਟਿਆਲਾ ਨੇ ਮਹਾਰਾਸ਼ਟਰ ਪੁਲਿਸ ਦੀ ਸਹਾਇਤਾ ਨਾਲ ਦੋ ਮੁਲਜ਼ਮਾਂ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ 500 ਤੋਂ ਵੱਧ ਸਿਮ ਕਾਰਡ,ਕਰੀਬ 50 ਮੋਬਾਈਲ ਫੋਨ, 23 ਲੈਪਟਾਪ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ। ਸਾਈਬਰ ਪੁਲਿਸ ਹੁਣ ਦੋਵਾਂ ਮੁਲਜ਼ਮਾਂ ਨੂੰ ਮਹਾਰਾਸ਼ਟਰ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ 'ਤੇ ਲੈ ਕੇ ਅੱਜ ਰਾਤ ਪਟਿਆਲਾ ਲੈ ਜਾਵੇਗੀ। ਪੁਲਿਸ ਇਸ ਮਾਮਲੇ 'ਤੇ ਕੱਲ੍ਹ ਪ੍ਰੈਸ ਕਾਨਫਰੰਸ ਕਰ ਸਕਦੀ ਹੈ।
ਇਸ ਤੋਂ ਪਹਿਲਾਂ ਪੁਲਿਸ ਨੇ 25 ਬੈਂਕ ਖਾਤੇ ਫ੍ਰੀਜ਼ ਕਰਕੇ ਕਰੀਬ 3 ਕਰੋੜ ਰੁਪਏ ਦੀ ਟ੍ਰਾਂਜ਼ੈਕਸ਼ਨ ਰੋਕ ਦਿੱਤੀ ਸੀ। ਇਹ ਮਾਮਲਾ 8.10 ਕਰੋੜ ਰੁਪਏ ਦੀ ਸਾਈਬਰ ਠੱਗੀ ਨਾਲ ਜੁੜਿਆ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਸ ਠੱਗ ਗਿਰੋਹ ਦੇ ਤਾਰ ਮਹਾਰਾਸ਼ਟਰ ਨਾਲ ਜੁੜੇ ਹੋਏ ਹਨ ਅਤੇ ਜਾਂਚ ਦੌਰਾਨ ਤਿੰਨ ਮੁੱਖ ਦੋਸ਼ੀਆਂ ਦੀ ਪਛਾਣ ਹੋਈ ਸੀ। ਜਿਸ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਤੋਂ ਬਾਹਰੀ ਸੂਬਿਆਂ ਵੱਲ ਰਵਾਨਾਂ ਹੋਈਆਂ ਸਨ। ਆਰੋਪੀਆਂ ਨੇ ਖੁਦ ਨੂੰ ਬੈਂਕ ਦੇ ਸੀ.ਈ.ਓ. ਵਜੋਂ ਦੱਸ ਕੇ ਨਿਵੇਸ਼ ਦੇ ਨਾਂ ‘ਤੇ ਪੈਸੇ ਠੱਗੇ ਸਨ।
ਜਿਸ ਤੋਂ ਬਾਅਦ ਅਮਰ ਸਿੰਘ ਚਾਹਲ ਨੇ ਸਾਇਬਰ ਠੱਗੀ ਦਾ ਸ਼ਿਕਾਰ ਹੋਣ ’ਤੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਜਿਸ ਕਰ ਕੇ ਪਿਛਲੇ ਦਿਨਾਂ ਤੋਂ ਚਾਹਲ ਦਾ ਇਕ ਨਿੱਜੀ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਆਪ੍ਰੇਸ਼ਨ ਸਫਲ ਹੋਣ ਤੋਂ ਬਾਅਦ ਸਾਬਕਾ ਆਈਜੀ ਦੀ ਹਾਲਤ ’ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਪੁਲਿਸ ਨੂੰ ਮੌਕੇ ਤੋਂ 16 ਪੰਨਿਆਂ ਦਾ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਨੋਟ ਵਿਚ ਉਨ੍ਹਾਂ ਨੇ ਖੁਦਕੁਸ਼ੀ ਕਰਨ ਦੇ ਆਪਣੇ ਕਾਰਨਾਂ ਦਾ ਵੇਰਵਾ ਦਿੱਤਾ ਸੀ। ਜਿਸ ਤੋਂ ਪਤਾ ਲੱਗਾ ਹੈ ਕਿ ਸਾਬਕਾ ਆਈਜੀ ਆਨਲਾਈਨ ਧੋਖਾਧੜੀ ਦਾ ਸ਼ਿਕਾਰ ਹੋਏ ਸਨ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਵਿੱਤੀ ਨੁਕਸਾਨ ਹੋਇਆ ਸੀ।
ਜ਼ਿਕਰਯੋਗ ਹੈ ਕਿ 2019 ਵਿਚ ਸੇਵਾਮੁਕਤ ਹੋਏ ਅਮਰ ਸਿੰਘ ਚਾਹਲ ਇੱਥੇ ਅਰਬਨ ਅਸਟੇਟ ਇਲਾਕੇ ’ਚ ਪਰਿਵਾਰ ਸਣੇ ਰਹਿੰਦੇ ਹਨ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਦੁਪਹਿਰੇ ਕਰੀਬ ਡੇਢ ਵਜੇ ਘਰ ਦੇ ਵਿਹੜੇ ’ਚ ਆ ਕੇ ਰਾਈਫਲ ਨਾਲ ਛਾਤੀ ’ਚ ਗੋਲੀ ਮਾਰ ਲਈ ਸੀ। ਪਿਛਲੇ ਦਿਨਾਂ ਤੋਂ ਚਾਹਲ ਦਾ ਇਕ ਨਿੱਜੀ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਆਪ੍ਰੇਸ਼ਨ ਸਫਲ ਹੋਣ ਤੋਂ ਬਾਅਦ ਸਾਬਕਾ ਆਈਜੀ ਦੀ ਹਾਲਤ ’ਚ ਲਗਾਤਾਰ ਸੁਧਾਰ ਹੋ ਰਿਹਾ ਹੈ।