PTC News
Search

Chitkara University ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਚ ਦੋ ਮੁਲਜ਼ਮ ਕਾਬੂ

Chitkara University incident : ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੇ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ ਰਾਹੀਂ ਗੁੰਮਰਾਹਕੁੰਨ ਸੰਦੇਸ਼ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਇਆ ਅਤੇ ਉਕਸਾਇਆ, ਜਿਸ ਕਾਰਨ ਯੂਨੀਵਰਸਿਟੀ ਕੈਂਪਸ ਵਿੱਚ ਸਥਿਤੀ ਤਣਾਅਪੂਰਨ ਹੋ ਗਈ।

By  KRISHAN KUMAR SHARMA October 2nd 2026 12:41 PM -- Updated: October 2nd 2026 12:46 PM

Chitkara University incident : ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿਖੇ 25-26 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ, ਪਟਿਆਲਾ ਪੁਲਿਸ (Patiala Police) ਨੇ ਸੋਸ਼ਲ ਮੀਡੀਆ ਰਾਹੀਂ ਗੁੰਮਰਾਹਕੁੰਨ ਅਫਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਿਮਾਂਸ਼ੂ (ਵਾਸੀ ਨੰਗਲ) ਅਤੇ ਆਰੀਅਨ (ਵਾਸੀ ਅੰਬਾਲਾ) ਵਜੋਂ ਹੋਈ ਹੈ।

ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸੰਦੇਸ਼ਾਂ ਦੀ ਕੀਤੀ ਗਈ ਬਾਰੀਕੀ ਨਾਲ ਜਾਂਚ : ਪੁਲਿਸ

ਇਸ ਘਟਨਾ ਤੋਂ ਬਾਅਦ, ਇਸ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਥਾਣਾ ਬਨੂੜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਵੱਡੇ ਪੱਧਰ 'ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਪੁਲਿਸ ਨੇ ਦੱਸਿਆ ਕਿ ਜਾਂਚ ਦੇ ਹਿੱਸੇ ਵਜੋਂ, ਵਿਦਿਆਰਥੀਆਂ ਅਤੇ ਹੋਰ ਸ਼ਰਾਰਤੀ ਅਨਸਰਾਂ ਵੱਲੋਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਫੈਲਾਏ ਗਏ ਸੰਦੇਸ਼ਾਂ ਅਤੇ ਸੋਸ਼ਲ ਮੀਡੀਆ ਗਤੀਵਿਧੀਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ।

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, 20 ਰਾਜਾਂ 'ਚ ਹਟਾਏ ਯੋਗ ਵੋਟਰਾਂ ਨੂੰ ਜੋੜਨ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੇ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ ਰਾਹੀਂ ਗੁੰਮਰਾਹਕੁੰਨ ਸੰਦੇਸ਼ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਇਆ ਅਤੇ ਉਕਸਾਇਆ, ਜਿਸ ਕਾਰਨ ਯੂਨੀਵਰਸਿਟੀ ਕੈਂਪਸ ਵਿੱਚ ਸਥਿਤੀ ਤਣਾਅਪੂਰਨ ਹੋ ਗਈ।

2 ਗ੍ਰਿਫ਼ਤਾਰ, 10 ਹੋਰ ਨਾਮਜ਼ਦ

ਕੁੱਲ ਮਿਲਾ ਕੇ, 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 10 ਹੋਰਨਾਂ ਨੂੰ ਐਫ.ਆਈ.ਆਰ. ਵਿੱਚ ਨਾਮਜ਼ਦ ਕੀਤਾ ਗਿਆ ਹੈ। ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਖ-ਵੱਖ ਥਾਵਾਂ 'ਤੇ ਭੇਜੀਆਂ ਗਈਆਂ ਹਨ।

ਗਲਤ ਜਾਣਕਾਰੀ ਫੈਲਾਉਣ, ਵਿਦਿਆਰਥੀਆਂ ਨੂੰ ਭੜਕਾਉਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਸਰਕਾਰੀ ਫਰਜ਼ ਨਿਭਾਉਣ ਵਿੱਚ ਰੁਕਾਵਟ ਪਾਉਣ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ...

ICC ਨੇ 2027 ਵਿਸ਼ਵ ਕੱਪ ਦਾ ਸ਼ਡਿਊਲ ਕੀਤਾ ਜਾਰੀ, ਵੇਖੋ ਭਾਰਤ ਤੇ ਪਾਕਿਸਤਾਨ ਦੇ ਮੈਚਾਂ ਦੀਆਂ ਤਰੀਕਾਂ

All is Not Well...! ਪੰਜਾਬ ਪੁਲਿਸ ਨੇ ਇੰਸਪੈਕਟਰ ਸੁਨੀਤਾ ਰਾਣੀ ਨੂੰ ਕੀਤਾ ਬਰਖ਼ਾਸਤ, ਕਾਰਵਾਈ ਪਿੱਛੇ ਅਸਲ ਕਾਰਨ ਆਇਆ ਸਾਹਮਣੇ

Related Post