Patiala Private Hospital : ਪਟਿਆਲਾ ਦੇ ਨਿੱਜੀ ਹਸਪਤਾਲ ਚ ਮਹਿਲਾ ਦੀ ਮੌਤ, ਪਰਿਵਾਰ ਨੇ ਡਾਕਟਰਾਂ ਤੇ ਲਾਪਰਵਾਹੀ ਦੇ ਲਗਾਏ ਦੋਸ਼
Patiala Private Hospital : ਮ੍ਰਿਤਕਾ ਦੇ ਪਤੀ ਮਲਕੀਤ ਸਿੰਘ, ਵਾਸੀ ਪਿੰਡ ਜਾਫਰਪੁਰ (ਡਕਾਲਾ ਰੋਡ, ਪਟਿਆਲਾ), ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਨੂੰ ਗਲੇ ਦੇ ਇਲਾਜ ਲਈ 23 ਤਰੀਕ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅੱਜ ਉਸਦਾ ਗਲੇ ਦਾ ਆਪ੍ਰੇਸ਼ਨ ਕੀਤਾ ਗਿਆ ਸੀ।
Patiala Private Hospital : ਪਟਿਆਲਾ ਬਡੂੰਗਰ ਰੋਡ ਤੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਗਲੇ ਦੇ ਅਪਰੇਸ਼ਨ ਤੋਂ ਬਾਅਦ ਇੱਕ ਮਹਿਲਾ ਦੀ ਮੌਤ ਹੋਣ ਨਾਲ ਹੰਗਾਮਾ ਖੜ੍ਹਾ ਹੋ ਗਿਆ। ਮ੍ਰਿਤਕਾ ਦੇ ਪਰਿਵਾਰ ਨੇ ਹਸਪਤਾਮਲ ਪ੍ਰਸ਼ਾਸਨ 'ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਉਂਦੇ ਹੋਏ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਮਹਿਲਾ ਨੂੰ ਗਲੇ ਦੇ ਇਲਾਜ ਲਈ ਲਿਆਂਦਾ ਗਿਆ ਸੀ ਹਸਪਤਾਲ (woman dies in hospital)
ਮ੍ਰਿਤਕਾ ਦੇ ਪਤੀ ਮਲਕੀਤ ਸਿੰਘ, ਵਾਸੀ ਪਿੰਡ ਜਾਫਰਪੁਰ (ਡਕਾਲਾ ਰੋਡ, ਪਟਿਆਲਾ), ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਨੂੰ ਗਲੇ ਦੇ ਇਲਾਜ ਲਈ 23 ਤਰੀਕ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅੱਜ ਉਸਦਾ ਗਲੇ ਦਾ ਆਪ੍ਰੇਸ਼ਨ ਕੀਤਾ ਗਿਆ ਅਤੇ ਸ਼ੁਰੂ ਵਿੱਚ ਡਾਕਟਰਾਂ ਨੇ ਪਰਿਵਾਰ ਨੂੰ ਦੱਸਿਆ ਕਿ ਅਪਰੇਸ਼ਨ ਸਫਲ ਰਿਹਾ ਹੈ।
ਉਨ੍ਹਾਂ ਦਾ ਦੋਸ਼ ਹੈ ਕਿ ਦੁਪਹਿਰ ਕਰੀਬ 3 ਵਜੇ ਹਸਪਤਾਲ ਪ੍ਰਬੰਧਨ ਨੇ ਅਚਾਨਕ ਦੱਸਿਆ ਕਿ ਮਰੀਜ਼ ਦੀ ਹਾਲਤ ਵਿਗੜ ਗਈ ਹੈ ਅਤੇ ਉਸ ਨੂੰ ਪਾਰਕ ਹਸਪਤਾਲ ਰੈਫਰ ਕੀਤਾ ਜਾ ਰਿਹਾ ਹੈ। ਮਲਕੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਤਨੀ ਨੂੰ ਵੈਂਟੀਲੇਟਰ 'ਤੇ ਰੈਫਰ ਕੀਤਾ ਗਿਆ, ਪਰ ਜਦੋਂ ਉਹ ਪਾਰਕ ਹਸਪਤਾਲ ਪਹੁੰਚੇ ਤਾਂ ਉੱਥੇ ਡਾਕਟਰਾਂ ਨੇ ਦੱਸਿਆ ਕਿ ਮਰੀਜ਼ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।
ਪਰਿਵਾਰ ਦਾ ਇਹ ਵੀ ਦੋਸ਼ ਹੈ ਕਿ ਜਦੋਂ ਉਹ ਵਾਪਸ ਪ੍ਰਾਈਮ ਹਸਪਤਾਲ ਪਹੁੰਚੇ ਤਾਂ ਹਸਪਤਾਲ ਦਾ ਸਟਾਫ਼ ਉੱਥੇ ਮੌਜੂਦ ਨਹੀਂ ਸੀ। ਉਨ੍ਹਾਂ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਪੁਲਿਸ ਦਾ ਕੀ ਹੈ ਕਹਿਣਾ ?
ਉੱਧਰ, ਥਾਣਾ ਮਾਡਲ ਟਾਊਨ ਦੀ ਚੌਂਕੀ ਦੇ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੂੰ ਇਲਾਜ ਦੌਰਾਨ ਮਹਿਲਾ ਦੀ ਮੌਤ ਦੀ ਸੂਚਨਾ ਮਿਲੀ ਸੀ। ਪੁਲਿਸ ਮੌਕੇ 'ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਅਤੇ ਹਸਪਤਾਲ ਪ੍ਰਬੰਧਨ ਨਾਲ ਗੱਲਬਾਤ ਕਰ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਜੋ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।
ਇਹ ਵੀ
ਪੜ੍ਹੋ...
ਕੀ Johnson and Johnson Baby Powder ਤੋਂ ਹੁੰਦਾ ਹੈ ਕੈਂਸਰ ? ਕੰਪਨੀ ਨੂੰ ਦੇਣੇ ਪੈਣਗੇ 52 ਹਜ਼ਾਰ ਕਰੋੜ ਰੁਪਏ !
ਹਿਮਾਚਲ ਪ੍ਰਦੇਸ਼ ਦੇ ਚੰਬਾ-ਡਲਹੌਜੀ ਰੋਡ ’ਤੇ ਵਾਪਰਿਆ ਵੱਡਾ ਹਾਦਸਾ; ਇੱਕੋਂ ਪਰਿਵਾਰ ਦੇ 5 ਜੀਆਂ ਦੀ ਗਈ ਜਾਨ