Patwari Arrested News : ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ ਇਹ ਕੇਸ ਬੋਹਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।

By  Aarti March 4th 2025 04:14 PM -- Updated: March 4th 2025 04:15 PM
Patwari Arrested News : ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

Patwari Arrested News : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ ਇਹ ਕੇਸ  ਬੋਹਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸਦੀ ਭੈਣ ਨੇ ਸਾਲ 2023 ਵਿੱਚ 21 ਮਰਲੇ ਜ਼ਮੀਨ ਖਰੀਦ ਕਰਕੇ ਰਜਿਸਟਰੀ ਕਰਵਾ ਲਈ ਸੀ ਪਰ ਇੰਤਕਾਲ ਦਰਜ ਹੋਣਾ ਬਾਕੀ ਸੀ। ਜਦੋਂ ਉਹ ਇਸ ਜਮੀਨ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੂੰ ਮਿਲਿਆ ਤਾਂ ਉਸਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ ਜਿਸਦੀ ਉਸਨੇ ਆਪਣੇ ਮੋਬਾਇਲ ਵਿੱਚ ਰਿਕਾਰਡਿੰਗ ਕਰ ਲਈ ਸੀ।

ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਉਕਤ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮੇ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ : Punjab Police Arrest Farmers Live Updates : ਸੀਐੱਮ ਮਾਨ ਦੀ ਧਮਕੀ ਮਗਰੋਂ ਕਿਸਾਨਾਂ ਨੂੰ ਅੱਧੀ ਰਾਤ ਨੂੰ ਹੀ ਪੁਲਿਸ ਨੇ ਚੁੱਕਿਆਂ , ਜਾਣੋ ਹੁਣ ਤੱਕ ਦੇ ਹਾਲਾਤ

Related Post