PCS ਅਫ਼ਸਰਾਂ ਦੀ ਹੜਤਾਲ ਖ਼ਤਮ, ਜਲਦ ਕੰਮ ’ਤੇ ਪਰਤਣਗੇ ਅਫ਼ਸਰ

ਪੀਸੀਐਸ ਅਫ਼ਸਰਾਂ ਦੀ ਮੁੱਖ ਮੰਤਰੀ ਦੇ ਵਧੀਕ ਸਕੱਤਰ ਵੇਣੂ ਪ੍ਰਸਾਦ ਨਾਲ ਮੀਟਿੰਗ ਹੋਈ। ਜਿਸ ਤੋਂ ਬਾਅਦ ਅਫਸਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ।

By  Aarti January 11th 2023 03:19 PM -- Updated: January 11th 2023 03:27 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਚਿਤਾਵਨੀ ਤੋਂ ਬਾਅਦ ਪੀਸੀਐਸ ਅਫ਼ਸਰਾਂ ਨੇ ਹੁਣ ਮੁੜ ਕੰਮ 'ਤੇ ਪਰਤਣ ਦਾ ਫ਼ੈਸਲਾ ਲੈ ਲਿਆ ਹੈ।

ਦੱਸ ਦਈਏ ਕਿ ਅਫਸਰਾਂ ਦੀ ਇਸ ਸਬੰਧੀ ਵਧੀਕ ਸਕੱਤਰ ਵੇਣੂ ਪ੍ਰਸਾਦ ਨਾਲ ਅਫਸਰਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਅਫਸਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਜਿਸ ਤੋਂ ਬਾਅਦ ਵਧੀਕ ਸਕੱਤਰ ਵੇਣੂ ਪ੍ਰਸਾਦ ਨੇ ਦੱਸਿਆ ਕਿ ਪੀਸੀਐਸ ਅਫ਼ਸਰ ਛੇਤੀ ਹੀ ਕੰਮ ਉੱਤੇ ਪਰਤਣਗੇ।

ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ’ਤੇ ਗਏ ਅਫਸਰਾਂ ਨੂੰ ਦੁਪਹਿਰ 2 ਵਜੇ ਤੱਕ ਡਿਊਟੀ ’ਤੇ ਵਾਪਸ ਆਉਣ ਦੀ ਚਿਤਾਵਨੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ। ਸੀ.ਐੱਮ ਮਾਨ ਦੇ ਹੁਕਮਾਂ ਤੋਂ ਬਾਅਦ ਹੁਣ ਮੁੱਖ ਸਕੱਤਰ ਵੱਲੋਂ ਵੀ ਪੀ.ਸੀ.ਐੱਸ ਅਫ਼ਸਰਾਂ ਨੂੰ ਚਿੱਠੀ ਲਿਖੀ ਸੀ। ਜਿਸ ’ਚ ਉਨ੍ਹਾਂ ਨੇ ਕਿਹਾ ਸੀ ਕਿ ਅਫ਼ਸਰ 2 ਵਜੇ ਤੱਕ ਆਪਣੀ ਡਿਊਟੀ ’ਤੇ ਵਾਪਸ ਆ ਜਾਣ ਨਹੀਂ ਤਾਂ ਉਨ੍ਹਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇੱਥੇ ਇਹ ਵੀ ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਆਰਟੀਏ ਨਰਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੀਸੀਐਸ ਐਸੋਸੀਏਸ਼ਨ ਵੱਲੋਂ ਵਿਰੋਧ ਜ਼ਾਹਿਰ ਕੀਤਾ ਜਾ ਰਿਹਾ ਸੀ। ਇਸ ਕਾਰਨ ਸੂਬੇ ਭਰ ਵਿਚ ਪੀਸੀਐਸ ਅਧਿਕਾਰੀਆਂ ਨੇ 5 ਦਿਨਾਂ ਲਈ ਸਮੂਹਿਕ ਛੁੱਟੀ ਦਾ ਐਲਾਨ ਕਰ ਦਿੱਤਾ ਸੀ। ਹੜਤਾਲ ਕਰਨ ਤੋਂ ਬਾਅਦ ਆਮ ਲੋਕਾਂ ਨੂੰ ਕਾਫੀ ਖੱਜਲ ਖੁਆਰ ਹੋਣਾ ਪਿਆ। 

ਇਹ ਵੀ ਪੜ੍ਹੋ: ਲੱਖਾਂ ਰੁਪਏ ਚੋਰੀ ਕਰਨ ਵਾਲੇ ਗੈਂਗ ਦੇ ਚਾਰ ਮੈਂਬਰ ਕਾਬੂ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

Related Post