Himachal Government ਵੱਲੋਂ ਵਧਾਏ ਗਏ ਐਂਟਰੀ ਟੈਕਸ ’ਤੇ ਭੜਕਿਆ ਲੋਕਾਂ ਦਾ ਗੁੱਸਾ, ਪ੍ਰਦਰਸ਼ਨਕਾਰੀਆਂ ਨੇ ਲਗਾਇਆ ਜਾਮ

ਹਿਮਾਚਲ ਪ੍ਰਦੇਸ਼ ਵਿੱਚ ਵਧਾਏ ਗਏ ਐਂਟਰੀ ਟੈਕਸ ਦੇ ਵਿਰੋਧ ‘ਚ ਸਭ ਤੋਂ ਵੱਡਾ ਅਸਰ ਐਂਟਰੀ ਟੈਕਸ ਬੈਰੀਅਰਾਂ ‘ਤੇ ਵੇਖਣ ਨੂੰ ਮਿਲਿਆ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਰੋਸ ਵਜੋਂ ਜਾਮ ਲਗਾ ਦਿੱਤੇ। ਇਸ ਦੌਰਾਨ ਸੈਂਕੜਿਆਂ ਵਾਹਨਾਂ ਦੀ ਕਤਾਰਾਂ ਲੱਗ ਗਈਆਂ ਅਤੇ ਯਾਤਰੀਆਂ ਨੂੰ ਘੰਟਿਆਂ ਤੱਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

By  Aarti April 1st 2026 10:31 AM

Himachal Government Entry Tax  : ਹਿਮਾਚਲ ਸਰਕਾਰ ਵੱਲੋਂ ਵਧਾਏ ਗਏ ਐਂਟਰੀ ਟੈਕਸ ਦੇ ਵਿਰੋਧ ਵਿੱਚ ਲੋਕਾਂ ਦਾ ਗੁੱਸਾ ਲਗਾਤਾਰ ਭੜਕਦਾ ਜਾ ਰਿਹਾ ਹੈ। ਵੱਖ-ਵੱਖ ਟੈਕਸੀ ਯੂਨੀਅਨਾਂ, ਡਰਾਈਵਰਾਂ ਅਤੇ ਸਥਾਨਕ ਲੋਕਾਂ ਵੱਲੋਂ ਮੰਤਰੀ ਬੈਰੀਅਰਾਂ ਦੇ ਨਜ਼ਦੀਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਕਾਰਨ ਕਈ ਮੁੱਖ ਮਾਰਗਾਂ ‘ਤੇ ਆਵਾਜਾਈ  ਪ੍ਰਭਾਵਿਤ ਹੋਈ ਹੈ।

ਹਿਮਾਚਲ ਪ੍ਰਦੇਸ਼ ਵਿੱਚ ਵਧਾਏ ਗਏ ਐਂਟਰੀ ਟੈਕਸ ਦੇ ਵਿਰੋਧ ‘ਚ ਸਭ ਤੋਂ ਵੱਡਾ ਅਸਰ ਐਂਟਰੀ ਟੈਕਸ ਬੈਰੀਅਰਾਂ ‘ਤੇ ਵੇਖਣ ਨੂੰ ਮਿਲਿਆ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਰੋਸ ਵਜੋਂ ਜਾਮ ਲਗਾ ਦਿੱਤੇ। ਇਸ ਦੌਰਾਨ ਸੈਂਕੜਿਆਂ ਵਾਹਨਾਂ ਦੀ ਕਤਾਰਾਂ ਲੱਗ ਗਈਆਂ ਅਤੇ ਯਾਤਰੀਆਂ ਨੂੰ ਘੰਟਿਆਂ ਤੱਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਕੀਰਤਪੁਰ ਸਾਹਿਬ ਤੋਂ ਮਨਾਲੀ ਜਾਣ ਵਾਲੇ ਮੁੱਖ ਮਾਰਗ ‘ਤੇ ਲੱਗੇ ਜਾਮ ਨੇ ਸਥਿਤੀ ਨੂੰ ਹੋਰ ਗੰਭੀਰ ਬਣਾ ਦਿੱਤਾ। ਇਹ ਸੜਕ ਹਿਮਾਚਲ ਨੂੰ ਜਾਣ ਵਾਲਾ ਸਭ ਤੋਂ ਮਹੱਤਵਪੂਰਨ ਰੂਟ ਮੰਨਿਆ ਜਾਂਦਾ ਹੈ, ਜਿੱਥੇ ਜਾਮ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਨੂੰ ਵੱਡੀ ਮੁਸ਼ਕਲ ਆਈ।

ਇਸ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਨੈਣਾ ਦੇਵੀ ਮੁੱਖ ਮਾਰਗ ‘ਤੇ ਵੀ ਪ੍ਰਦਰਸ਼ਨਕਾਰੀਆਂ ਵੱਲੋਂ ਜਾਮ ਲਗਾਇਆ ਗਿਆ। ਲੋਕਾਂ ਨੇ ਇਲਜ਼ਾਮਲਾਇਆ ਕਿ ਐਂਟਰੀ ਟੈਕਸ ਵਿੱਚ ਵਾਧਾ ਆਮ ਲੋਕਾਂ ਅਤੇ ਡਰਾਈਵਰ ਵਰਗ ‘ਤੇ ਵੱਡਾ ਆਰਥਿਕ ਬੋਝ ਪਾ ਰਿਹਾ ਹੈ।

ਇਸੇ ਤਰ੍ਹਾਂ ਝੁੱਗੀਆਂ ਅਤੇ ਭਰਤਗੜ੍ਹ ਬੈਰੀਅਰ ‘ਤੇ ਵੀ ਸੜਕਾਂ ਬੰਦ ਕਰਕੇ ਰੋਸ ਪ੍ਰਗਟਾਇਆ ਗਿਆ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਐਂਟਰੀ ਟੈਕਸ ਵਾਧੇ ਦਾ ਫੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ  : ਅਗਲੇ 2 ਮਹੀਨਿਆਂ ਤੱਕ ਭਾਰਤੀ ਹਵਾਈ ਸੇਵਾਵਾਂ 'ਤੇ ਨਹੀਂ ਕੋਈ ਸੰਕਟ, 60 ਦਿਨਾਂ ਦੀ ATF ਸਪਲਾਈ ਸੁਰੱਖਿਅਤ

Related Post