Bathinda News: ਬਠਿੰਡਾ ਦੇ ਇਸ ਪਿੰਡ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਆਮਦ ’ਤੇ ਲਾਈ ਰੋਕ
ਬਠਿੰਡਾ ਦੇ ਪਿੰਡ ਘੁੱਦਾ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਣਕ ਦੀ ਫਸਲ ਨੂੰ ਲੱਗੀ ਅੱਗ ਦਾ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ ਹੈ।
Bathinda News: ਬਰਬਾਦ ਹੋਈਆਂ ਫਸਲਾਂ ਦੇ ਮੁਆਵਜੇ ਨੂੰ ਲੈ ਕੇ ਜਿੱਥੇ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਉੱਥੇ ਹੀ ਪਿਛਲੇ ਮਹੀਨੇ ਬਠਿੰਡਾ ਦੇ ਪਿੰਡ ਘੁੱਦਾ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਣਕ ਦੀ ਫਸਲ ਨੂੰ ਲੱਗੀ ਅੱਗ ਦਾ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ ਹੈ।
ਦੱਸ ਦਈਏ ਕਿ ਪਿੰਡ ਘੁੱਦਾ ਨਿਵਾਸੀਆਂ ਵੱਲੋਂ ਅੱਜ ਪਿੰਡ ਦੀ ਸਾਂਝੀ ਥਾਂ ਤੇ ਵੱਡਾ ਇਕੱਠ ਕਰਕੇ ਐਲਾਨ ਕੀਤਾ ਗਿਆ ਕਿ ਪਹਿਲਾਂ ਗੜੇਮਾਰੀ ਕਾਰਨ ਬਰਬਾਦ ਹੋਈਆਂ ਫਸਲਾਂ ਦਾ ਮੁਆਵਜਾ ਸਰਕਾਰ ਵੱਲੋਂ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ ਹੁਣ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਦੀ ਭੇਂਟ ਚੜੀ ਕਰੀਬ 50 ਏਕੜ ਕਣਕ ਦੀ ਫਸਲ ਦੇ ਮੁਆਵਜ਼ੇ ਤੋਂ ਵੀ ਲਾਰੇ ਲਗਾ ਰਹੀ ਹੈ।

ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਦੋਂ ਸਰਕਾਰ ਉਹਨਾਂ ਦੀ ਗੱਲ ਸੁਣਨ ਨੂੰ ਤਿਆਰ ਰਹੀ ਤਾਂ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਕਿਉਂ ਸੁਣਨ ਅਤੇ ਆਪਣੇ ਪਿੰਡ ਵਿੱਚ ਪ੍ਰਚਾਰ ਕਿਉਂ ਕਰਨ ਦੇਣ ਅਤੇ ਪਿੰਡ ਦੀ ਸਾਜੀ ਸੱਥ ਵਿੱਚ ਖੜੇ ਲੋਕਾਂ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁਡੀਆਂ ਨੂੰ ਪਿੰਡ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ।
ਕਿਸਾਨਾਂ ਦਾ ਕਹਿਣਾ ਹੈ ਕਿ ਜਿੰਨਾ ਸਮਾਂ ਸ਼ਾਰਟ ਸਰਕਟ ਕਾਰਨ ਸੜੀ ਕਣਕ ਦਾ ਮੁਆਵਜ਼ਾ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਇਸ ਸੰਘਰਸ਼ ਵਿੱਚ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਗਰੁੱਪ ਵੱਲੋਂ ਪੂਰਨ ਤੌਰ ਤੇ ਹਿਮਾਇਤ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: Lok Sabha Election 2024 Update: ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ, 5.28 ਲੱਖ ਵੋਟਰ ਪਹਿਲੀ ਵਾਰ ਪਾਉਣਗੇ ਵੋਟ