ਕੂੜੇ ਦੇ ਢੇਰ ਕਾਰਨ ਲੋਕਾਂ ਦਾ ਜਿਊਣਾ ਹੋਇਆ ਦੁੱਭਰ, ਨਾਅਰੇਬਾਜ਼ੀ ਕਰ ਫੂਕਿਆ ਮੰਤਰੀ ਦਾ ਪੁਤਲਾ

ਹੁਸ਼ਿਆਰਪੁਰ ਦੇ ਮੁਹੱਲਾ ਕੀਰਤੀ ਨਗਰ ਦੇ ਲੋਕਾਂ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ। ਲੋਕਾਂ ਦਾ ਕਹਿਣਾ ਹੈ ਕਿ ਮੁਹੱਲੇ ’ਚ ਸਥਿਤ ਗੰਦਗੀ ਦੇ ਢੇਰ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

By  Aarti January 3rd 2023 04:01 PM -- Updated: January 3rd 2023 04:02 PM

ਵਿੱਕੀ ਅਰੋੜਾ (ਹੁਸ਼ਿਆਰਪੁਰ, 3 ਜਨਵਰੀ): ਜ਼ਿਲ੍ਹੇ ਦੇ ਮੁਹੱਲਾ ਕੀਰਤੀ ਨਗਰ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹੋਏ ਪਏ ਹਨ। ਕਿਉਂਕਿ ਮੁਹੱਲੇ ਚ ਸਥਿਤ ਗੰਦਗੀ ਦੇ ਢੇਰ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ। ਜਿਸ ਤੋਂ ਬਾਅਦ ਗੁੱਸੇ ਚ ਆਏ ਲੋਕਾਂ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ। ਨਾਲ ਹੀ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। 

ਗੱਲਬਾਤ ਦੌਰਾਨ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ’ਚ ਪਿਛਲੇ ਲੰਮੇ ਸਮੇਂ ਤੋਂ ਕੂੜੇ ਦਾ ਡੰਪ ਹੈ ਜਿਸ ਕਾਰਨ ਲੋਕ ਨਰਕ ਭਰੀ ਜਿ਼ੰਦਗੀ ਜੀਅ ਰਹੇ ਹਨ। ਉਨ੍ਹਾਂ ਕਿਹਾ ਕਿ ਕੂੜੇ ਦੇ ਡੰਪ ਕਾਰਨ ਪੈਦਾ ਹੁੰਦੀ ਗੰਦੀ ਬਦਬੂ ਕਾਰਨ ਬਿਮਾਰੀਆਂ ਵੀ ਫੈਲ ਚੁੱਕੀਆਂ ਹਨ ਅਤੇ ਧੂੰਏ ਕਾਰਨ ਸਾਹ ਦੀ ਸਮੱਸਿਆ ਆਉਣ ਲੱਗੀ ਹੈ। ਪਰ ਪ੍ਰਸ਼ਾਸਨ ਵੱਲੋਂ ਇਸ ਪਾਸੇ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। 

ਮੁਹੱਲਾ ਵਾਸੀਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਤਾਂ ਮੰਤਰੀ ਜ਼ਿੰਪਾ ਲੋਕਾਂ ਦੇ ਘਰਾਂ ਚ ਆ ਆ ਕੇ ਮਿਲਦੇ ਸੀ ਪਰ ਜਿੱਤਣ ਤੋਂ ਬਾਅਦ ਕਦੇ ਵੀ ਉਨ੍ਹਾਂ ਦੀ ਸਾਰ ਲੈਣ ਨਹੀਂ ਆਏ।

ਇਹ ਵੀ ਪੜ੍ਹੋ: ਬਿਜਲੀ ਦਰਾਂ 70 ਪੈਸੇ ਤੋਂ 90 ਪੈਸੇ ਪ੍ਰਤੀ ਯੂਨਿਟ ਤੱਕ ਵਧਣ ਦੀ ਸੰਭਾਵਨਾ 

Related Post