ਸਿੱਧੂ ਮੂਸੇਵਾਲਾ ਦੇ ਪਿੰਡ 'ਚ ਲੋਕ ਨਹੀਂ ਮਨਾਉਣਗੇ ਲੋਹੜੀ ਦਾ ਤਿਉਹਾਰ

By  Pardeep Singh January 13th 2023 03:08 PM

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸਮਾਰਕ ਉੱਤੇ ਲੋਕ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਨ।ਉਥੇ ਹੀ ਸਿੱਧੂ ਮੂਸੇਵਾਲਾ ਦੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਲੋਹੜੀ ਦਾ ਤਿਉਹਾਰ  ਨਹੀਂ ਮਨਾਇਆ ਜਾਵੇਗਾ। ਉਨ੍ਹਾਂਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿੰਡ ਦੇ ਲੋਕਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

 ਪਿੰਡ ਮੂਸਾ ਦੇ ਲੋਕਾ ਵੱਲੋ ਪਿੰਡ ਵਿੱਚ ਲੋਹੜੀ ਦਾ ਤਿਉਹਾਰ ਨਾ ਮਨਾਉਣ ਦੀ ਗੱਲ ਕਹੀ ਜਾ ਰਹੀ ਹੈ। ਪਿੰਡ ਦੇ ਨੰਬਰਦਾਰ ਅਤੇ ਸਿੱਧੂ ਪਰਿਵਾਰ ਦੇ ਕਰੀਬੀ ਸੁਖਪਾਲ ਸਿੰਘ ਨੇ ਕਿਹਾ ਕਿ ਸਾਡੇ ਲਈ ਕਿਸੇ ਵੀ ਤਿਓਹਾਰ ਦਾ ਕੋਈ ਮਹੱਤਵ ਨਹੀਂ ਹੈ ਕਿਉਂਕਿ ਸਾਡਾ ਹੋਣਹਾਰ ਪੁੱਤ, ਸਾਡਾ ਭਰਾ ਚਲਾ ਗਿਆ ਹੈ ਅਤੇ ਸਾਨੂੰ ਕੁਝ ਵੀ ਚੰਗਾ ਨਹੀਂ ਲੱਗ ਰਿਹਾ। ਉਨ੍ਹਾਂ ਕਿਹਾ ਕਿ ਤੁਸੀਂ ਦੇਖ ਸਕਦੇ ਹੋ ਕਿ ਪਿੰਡ ਵਿੱਚ ਸੰਨਾਟਾ ਛਾਇਆ ਹੈ ਅਤੇ ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਲੋਹੜੀ ਦਾ ਤਿਉਹਾਰ ਨਾ ਮਨਾਉਣ।

ਨਵਾਂਸ਼ਹਿਰ ਤੋਂ ਸਿੱਧੂ ਮੂਸੇਵਾਲਾ ਦੇ ਸਮਾਰਕ ਤੇ ਪਹੁੰਚੇ ਚੰਚਲ ਸਿੰਘ ਅਤੇ ਸੁਖਜੀਤ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਬਹੁਤ ਚੰਗਾ ਬੰਦਾ ਸੀ। ਉਨ੍ਹਾਂ ਕਿਹਾ ਕਿ ਅਸੀਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕਰਨ ਆਏ ਹਾਂ ਅਤੇ ਮਹਾਰਾਜ ਉਸਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਕਿਹਾ ਕਿ ਅੱਜ ਲੋਹੜੀ ਦਾ ਤਿਉਹਾਰ ਹੈ ਤੇ ਖੁਸ਼ੀ ਦਾ ਦਿਨ ਹੈ, ਪਰ ਉਨੀਂ ਖ਼ੁਸ਼ੀ ਨਹੀਂ ਹੈ। ਉਨ੍ਹਾਂ ਨੇ  ਕਿਹਾ ਕਿ ਜੋ ਸਿੱਧੂ ਮੂਸੇਵਾਲਾ ਨਾਲ ਵਾਪਰਿਆ ਹੈ, ਉਸਦਾ ਸਾਨੂੰ ਦੁੱਖ ਹੈ ਅਤੇ ਇਹ ਨਹੀਂ ਹੋਣਾ ਚਾਹੀਦਾ ਸੀ

ਦੱਸ ਦੇਈਏ ਕਿ 29 ਮਈ 2022 ਨੂੰ ਸ਼ਾਮ ਨੂੰ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।


Related Post