ਹਰਿਆਣਾ ਸਕੱਤਰੇਤ ਦੀ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਵਿਅਕਤੀ ਦੀ ਮੌਤ

ਬੀਤੇ ਦਿਨ (ਵੀਰਵਾਰ) ਨੂੰ ਚੰਡੀਗੜ੍ਹ ਦੇ ਸੈਕਟਰ 1 ਸਥਿਤ ਸੂਬਾ ਸਿਵਲ ਸਕੱਤਰੇਤ ਦੀ ਇਮਾਰਤ ਦੀ ਨੌਵੀਂ ਮੰਜ਼ਿਲ ਤੋਂ ਡਿੱਗ ਕੇ 40 ਸਾਲਾ ਹਰਿਆਣਾ ਸਰਕਾਰ ਦੇ ਮੁਲਾਜ਼ਮ ਦੀ ਮੌਤ ਹੋ ਗਈ। ਹਾਸਿਲ ਜਾਣਕਾਰੀ ਮੁਤਾਬਕ ਘਟਨਾ ਸਵੇਰੇ 10.45 ਦੇ ਕਰੀਬ ਦੀ ਦੱਸੀ ਜਾ ਰਹੀ ਹੈ।

By  Jasmeet Singh February 3rd 2023 03:27 PM

ਚੰਡੀਗੜ੍ਹ, 3 ਫਰਵਰੀ: ਬੀਤੇ ਦਿਨ (ਵੀਰਵਾਰ) ਨੂੰ ਚੰਡੀਗੜ੍ਹ ਦੇ ਸੈਕਟਰ 1 ਸਥਿਤ ਸੂਬਾ ਸਿਵਲ ਸਕੱਤਰੇਤ ਦੀ ਇਮਾਰਤ ਦੀ ਨੌਵੀਂ ਮੰਜ਼ਿਲ ਤੋਂ ਡਿੱਗ ਕੇ 40 ਸਾਲਾ ਹਰਿਆਣਾ ਸਰਕਾਰ ਦੇ ਮੁਲਾਜ਼ਮ ਦੀ ਮੌਤ ਹੋ ਗਈ। ਹਾਸਿਲ ਜਾਣਕਾਰੀ ਮੁਤਾਬਕ ਘਟਨਾ ਸਵੇਰੇ 10.45 ਦੇ ਕਰੀਬ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਪੰਚਕੂਲਾ ਦੇ ਸੈਕਟਰ 21 ਸਥਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟੋਰੇਟ ਵਿੱਚ ਤਾਇਨਾਤ ਲੇਖਾਕਾਰ ਮਨਦੀਪ ਕੁਮਾਰ ਵਜੋਂ ਹੋਈ ਹੈ। ਡੀਐਸਪੀ (ਸੈਂਟਰਲ) ਗੁਰਮੁਖ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਨੇ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਪੀੜਤ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਮੌਤ ਦੇ ਪਿੱਛੇ ਕਿਸੇ ਗਲਤ ਖੇਡ ਦਾ ਸ਼ੱਕ ਨਹੀਂ ਹੈ। ਮੁਢਲੀ ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੈਕਟਰ 3 ਥਾਣੇ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਮੋਰਚਰੀ 'ਚ ਰਖਵਾਇਆ ਗਿਆ ਹੈ ਅਤੇ ਸ਼ੁੱਕਰਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ। ਮ੍ਰਿਤਕ ਆਪਣੇ ਪਿੱਛੇ ਮਾਂ, ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।

Related Post