ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਹਾਦਸਾ, ਮਿੱਟੀ ਦੇ ਭਰੇ ਟਿੱਪਰ ਨੇ ਦਰੜਿਆ ਵਿਅਕਤੀ

By  KRISHAN KUMAR SHARMA March 21st 2024 01:43 PM

ਅੰੰਮਿ੍ਤਸਰ: ਮਜੀਠਾ ਰੋਡ ਬਾਈਪਾਸ 'ਤੇ ਭਿਆਨਕ ਹਾਦਸਾ ਵਾਪਰਨ ਦੀ ਸੂਚਨਾ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੂੰ ਇੱਕ ਮਿੱਟੀ ਦੇ ਭਰੇ ਟਿੱਪਰ ਨੇ ਕੁਚਲ ਦਿੱਤਾ, ਜੋ ਕਿ ਘਰੋਂ ਕੰਮ ਲਈ ਨਿਕਲਿਆ ਸੀ। ਵਿਅਕਤੀ ਦੀ ਉਮਰ 40 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਟਰੱਕ ਮੋੜਦੇ ਸਮੇਂ ਹਾਦਸਾ

ਜਾਣਕਾਰੀ ਅਨੁਸਾਰ ਹਾਦਸਾ ਸਵੇਰੇ 10 ਵਜੇ ਦੇ ਲਗਭਗ ਵਾਪਰਿਆ, ਜਦੋਂ ਇੱਕ ਵਿਅਕਤੀ ਘਰੋਂ ਕੰਮ ਲਈ ਨਿਕਲਿਆ ਸੀ। ਇਸ ਦੌਰਾਨ ਜਦੋਂ ਇੱਕ ਟਰੱਕ ਮਜੀਠਾ ਰੋਡ ਬਾਈਪਾਸ 'ਤੇ ਮੋੜ ਦੇ ਰਿਹਾ ਸੀ ਤਾਂ ਇਸ ਦੀ ਟੱਕਰ ਸਾਈਕਲ ਸਵਾਰ ਵਿਅਕਤੀ ਨਾਲ ਹੋ ਗਈ, ਜਿਸ ਕਾਰਨ ਉਹ ਸੜਕ 'ਤੇ ਡਿੱਗ ਗਿਆ ਅਤੇ ਉਸ ਦੇ ਸਿਰ 'ਤੇ ਸੱਟ ਲੱਗ ਗਈ। ਉਪਰੰਤ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਹਾਦਸਾ ਖੰਨਾ ਪੇਪਰ ਮਿੱਲ ਨੇੜੇ ਵਾਪਰਿਆ, ਜਿਸ ਤੋਂ ਬਾਅਦ ਸੜਕ 'ਤੇ ਜਾਮ ਲੱਗ ਗਿਆ। ਚਸ਼ਮਦੀਦ ਅਜੇ ਕੁਮਾਰ ਅਨੁਸਾਰ ਮਜੀਠਾ ਰੋਡ ਬਾਈਪਾਸ 'ਤੇ ਰੇਤ ਨਾਲ ਭਰਿਆ ਟਰੱਕ ਆ ਰਿਹਾ ਸੀ। ਪਾਮ ਗਾਰਡਨ ਦੇ ਬਾਹਰੋਂ ਇੱਕ ਮਜ਼ਦੂਰ ਸਾਈਕਲ ’ਤੇ ਕੰਮ ਕਰਨ ਜਾ ਰਿਹਾ ਸੀ। ਟਰੱਕ ਡਰਾਈਵਰ ਨੇ ਲਾਪਰਵਾਹੀ ਕਰਦਿਆਂ ਉਸ ਨੂੰ ਦੇਖਿਆ ਨਹੀਂ ਅਤੇ ਮਜ਼ਦੂਰ ਨੂੰ ਲਤਾੜਦੇ ਉਪਰੰਤ ਟਰੱਕ ਛੱਡ ਕੇ ਫ਼ਰਾਰ ਹੋ ਗਿਆ।

ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ

ਟਰੱਕ ਵੱਲੋਂ ਸਾਈਕਲ ਸਵਾਰ ਨੂੰ ਕੁਚਲਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪਾਮ ਗਾਰਡਨ ਕਲੋਨੀ ਦੇ ਬਾਹਰ ਲੱਗੇ ਕੈਮਰੇ ਵਿੱਚ ਇੱਕ ਟਰੱਕ ਇਸ ਨੂੰ ਲਤਾੜਦਾ ਨਜ਼ਰ ਆ ਰਿਹਾ ਹੈ। ਲੋਕਾਂ ਨੇ ਲਾਸ਼ ਨੂੰ ਕੱਪੜੇ ਨਾਲ ਢੱਕ ਲਿਆ ਅਤੇ ਕਰੀਬ ਅੱਧਾ ਘੰਟਾ ਲਾਸ਼ ਉੱਥੇ ਹੀ ਪਈ ਰਹੀ। ਅਖੀਰ ਲੋਕਾਂ ਵੱਲੋਂ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ। ਥਾਣਾ ਸਦਰ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਪੁਲਿਸ ਨੇ ਟਰੱਕ ਨੂੰ ਵੀ ਕਬਜ਼ੇ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Related Post