Firing In Chandigarh: ਚੰਡੀਗੜ੍ਹ ਦੇ ਸੈਕਟਰ 7 ਸਥਿਤ ਇੱਕ ਸਰਕਾਰੀ ਘਰ ’ਚ ਚੱਲੀ ਗੋਲੀ, ਇਹ ਹੈ ਪੂਰਾ ਮਾਮਲਾ

ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਅਤੇ ਪੀੜਤ ਮਹਿਲਾ ਕਿਸੇ ਤਰ੍ਹਾਂ ਗੁਆਂਢੀਆਂ ਕੋਲ ਮਦਦ ਲਈ ਪਹੁੰਚ ਗਈ ਅਤੇ ਗੁਆਂਢੀਆਂ ਨੇ ਤੁਰੰਤ ਮਹਿਲਾ ਨੂੰ ਪੀ.ਜੀ.ਆਈ. ਵਿੱਚ ਦਾਖਲ ਕਰਵਾਇਆ।

By  Aarti December 16th 2023 04:14 PM

Firing In Chandigarh: ਚੰਡੀਗੜ੍ਹ ਦੇ ਸੈਕਟਰ 7 ਸਥਿਤ ਸਰਕਾਰੀ ਘਰ ਵਿੱਚ ਇੱਕ ਵਿਅਕਤੀ ਔਰਤ ਦੇ ਘਰ ਵਿੱਚ ਜ਼ਬਰਦਸਤੀ ਦਾਖਲ ਹੋ ਗਿਆ ਅਤੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਵੀ ਕੀਤੀ। ਜਦੋਂ ਔਰਤ ਨੇ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਗੋਲੀ ਔਰਤ ਦੇ ਸਿਰ ਵਿੱਚ ਲੱਗ ਗਈ।

ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਅਤੇ ਪੀੜਤ ਮਹਿਲਾ ਕਿਸੇ ਤਰ੍ਹਾਂ ਗੁਆਂਢੀਆਂ ਕੋਲ ਮਦਦ ਲਈ ਪਹੁੰਚ ਗਈ ਅਤੇ ਗੁਆਂਢੀਆਂ ਨੇ ਤੁਰੰਤ ਮਹਿਲਾ ਨੂੰ ਪੀ.ਜੀ.ਆਈ. ਵਿੱਚ ਦਾਖਲ ਕਰਵਾਇਆ। ਨਾਲ ਹੀ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਥਾਣਾ 26 ਦੀ ਪੁਲਿਸ ਨੇ ਉਕਤ ਮੁਲਜ਼ਮ ਖਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਮਹਿਲਾ ਦੇ ਪਤੀ ਨੇ ਦੱਸਿਆ ਕਿ ਉਸਦੀ ਪਤਨੀ ਦੀ ਸਰਕਾਰੀ ਨੌਕਰੀ ਹੈ ਜੋ ਕਿ ਗੁੜਗਾਓਂ ਵਿੱਚ ਹੈ, ਇਸ ਲਈ ਉਹ ਗੁੜਗਾਓਂ ਵਿੱਚ ਰਹਿੰਦਾ ਹੈ ਅਤੇ ਸਮੇਂ-ਸਮੇਂ 'ਤੇ ਆਪਣੀ ਪਤਨੀ ਕੋਲ ਆਉਂਦਾ ਰਹਿੰਦਾ ਹੈ। ਉਸ ਦੀ ਪਤਨੀ ਨੇ ਉਸਨੂੰ ਦੱਸਿਆ ਸੀ ਕਿ ਦਿਨੇਸ਼ ਨਾਮ ਦਾ ਵਿਅਕਤੀ ਉਸਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ। ਪਰ ਉਹ ਵਿਅਕਤੀ ਅਜਿਹਾ ਕੁਝ ਕਰ ਜਾਵੇਗਾ ਉਸਨੇ ਸੋਚਿਆ ਨਹੀਂ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਦੇਰ ਰਾਤ ਜਦੋਂ ਉਸ ਦੀ ਪਤਨੀ ਨੇ ਦਰਵਾਜ਼ਾ ਖੋਲ੍ਹਿਆ ਤਾਂ ਉਸ ਨੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਇਸਦਾ ਵਿਰੋਧ ਕੀਤਾ ਤਾਂ ਦੋਹਾਂ ਵਿਚਾਲੇ ਹੱਥੋਪਾਈ ਸ਼ੁਰੂ ਹੋ ਗਈ। ਇਸ ਤੋਂ ਬਾਅਦ ਦਿਨੇਸ਼ ਉਸਦੀ ਪਤਨੀ ਦੇ ਸਿਰ ਵਿਚ ਗੋਲੀ ਮਾਰਕੇ ਭੱਜ ਗਿਆ।

ਇਹ ਵੀ ਪੜ੍ਹੋ: Mohali Encounter: ਮੁਹਾਲੀ ਦੇ ਪਿੰਡ ਸਨੇਟਾ ਨੇੜੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ, 2 ਗੈਂਗਸਟਰਾਂ ਨੂੰ ਲੱਗੀਆਂ ਗੋਲੀਆਂ

Related Post