Salman Khan Threat Case: ਸਲਮਾਨ ਖ਼ਾਨ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਮੁੰਬਈ ਪੁਲਿਸ ਨੇ ਕੀਤਾ ਗ੍ਰਿਫਤਾਰ

ਮੁੰਬਈ ਪੁਲਿਸ ਨੇ ਹਾਲ ਹੀ 'ਚ ਇੱਥੇ ਆਪਣੇ ਦਫਤਰ 'ਚ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਮਾਮਲੇ 'ਚ ਰਾਜਸਥਾਨ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

By  Aarti March 27th 2023 02:19 PM

Salman Khan Threat Case: ਮੁੰਬਈ ਪੁਲਿਸ ਨੇ ਹਾਲ ਹੀ 'ਚ ਇੱਥੇ ਆਪਣੇ ਦਫਤਰ 'ਚ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਮਾਮਲੇ 'ਚ ਰਾਜਸਥਾਨ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤਾ ਗਿਆ ਵਿਅਕਤੀ ਰਾਦਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੁਲਿਸ ਨੇ ਦੱਸਿਆ ਕਿ ਦੋਸ਼ੀ ਧਾਕੜ ਰਾਮ ਬਿਸ਼ਨੋਈ (21) ਜੋਧਪੁਰ ਦੇ ਲੂਨੀ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਰੋਹੀਚਾ ਕਲਾਂ ਦਾ ਰਹਿਣ ਵਾਲਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਅਸਲਾ ਐਕਟ ਦੇ ਇੱਕ ਕੇਸ ਵਿੱਚ ਜ਼ਮਾਨਤ 'ਤੇ ਰਿਹਾ ਹੈ। 

ਮਾਮਲੇ ਸਬੰਧੀ ਜੋਧਪੁਰ ਦੇ ਡੀਸੀਪੀ ਵੈਸਟ ਗੌਰਵ ਯਾਦਵ ਨੇ ਦੱਸਿਆ ਕਿ ਸਲਮਾਨ ਖਾਨ ਤੋਂ ਇਲਾਵਾ ਮੁਲਜ਼ਮ ਧਾਕੜ ਰਾਮ ਵਿਸ਼ਨੋਈ ਨੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਨੂੰ ਵੀ ਈ-ਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸਦਰ ਥਾਣੇ ਦੀ ਟੀਮ ਵੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ 24 ਮਾਰਚ ਨੂੰ ਜੋਧਪੁਰ ਆਈ ਸੀ।

ਜਦਕਿ ਡੀਸੀਪੀ ਯਾਦਵ ਨੇ ਦੱਸਿਆ ਕਿ ਫਿਲਮ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੀ ਈਮੇਲ ਭੇਜਣ ਦੇ ਮਾਮਲੇ 'ਚ ਬਾਂਦਰਾ ਸਰਕਲ ਮੁੰਬਈ ਸਿਟੀ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਏਐਸਆਈ ਬਜਰੰਗ ਜਗਤਾਪ ਦੀ ਅਗਵਾਈ ਵਿੱਚ ਐਤਵਾਰ ਨੂੰ ਮੁੰਬਈ ਤੋਂ ਇੱਕ ਟੀਮ ਜੋਧਪੁਰ ਆਈ ਸੀ।

ਇਸ ਤੋਂ ਇਲਾਵਾ ਮੁਲਜ਼ਮ ਨੂੰ ਪਹਿਲਾਂ ਹੀ ਆਰਮਜ਼ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। 12 ਸਤੰਬਰ 2022 ਨੂੰ ਥਾਣਾ ਸਰਦਾਰਪੁਰਾ ਦੀ ਟੀਮ ਨੇ ਧਾਕੜ ਰਾਮ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ। ਹੁਣ ਮੁੰਬਈ ਪੁਲਿਸ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ 'ਚ ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰੇਗੀ।

ਇਹ ਵੀ ਪੜ੍ਹੋ: Bhojpuri actress Commit suicide: ਇਸ ਅਦਾਕਾਰਾ ਨੇ ਵਾਰਾਣਸੀ ਦੇ ਹੋਟਲ 'ਚ ਫਾਹਾ ਲੈ ਕੀਤੀ ਖੁਦਕੁਸ਼ੀ

Related Post