ਅੰਮ੍ਰਿਤਪਲਾ ਦੇ ਕਰੀਬੀ ਦੀ ਗੈਰ-ਕਾਨੂੰਨੀ ਹਿਰਾਸਤ ਵਿਰੁੱਧ ਪਟੀਸ਼ਨ ਦਾਇਰ

ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਹਰਮੇਲ ਸਿੰਘ ਦੀ ਗੈਰ-ਕਾਨੂੰਨੀ ਹਿਰਾਸਤ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ। ਹਰਮੇਲ ਸਿੰਘ ਨੂੰ ਪੰਜਾਬ ਪੁਲਿਸ ਨੇ 18 ਮਾਰਚ ਨੂੰ ਸ਼ਾਹਕੋਟ ਤੋਂ ਗ੍ਰਿਫ਼ਤਾਰ ਕੀਤਾ ਸੀ।

By  Jasmeet Singh March 25th 2023 06:13 PM

ਚੰਡੀਗੜ੍ਹ: ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਹਰਮੇਲ ਸਿੰਘ ਦੀ ਗੈਰ-ਕਾਨੂੰਨੀ ਹਿਰਾਸਤ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ। ਹਰਮੇਲ ਸਿੰਘ ਨੂੰ ਪੰਜਾਬ ਪੁਲਿਸ ਨੇ 18 ਮਾਰਚ ਨੂੰ ਸ਼ਾਹਕੋਟ ਤੋਂ ਗ੍ਰਿਫ਼ਤਾਰ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਮੁੰਡੇ ਐਡਵੋਕੇਟ ਇਮਾਨ ਸਿੰਘ ਮਾਨ ਵੱਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ।

ਪਟੀਸ਼ਨ ਵਿੱਚ ਕਿਹਾ ਗਿਆ ਕਿ ਹਰਮੇਲ ਸਿੰਘ ਨੂੰ 18 ਮਾਰਚ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਿੱਥੇ ਰੱਖਿਆ ਹੋਇਆ ਹੈ, ਪਰਿਵਾਰ ਨੂੰ ਅਜੇ ਤੱਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਗ੍ਰਿਫਤਾਰੀ ਤੋਂ ਬਾਅਦ ਉਸ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਵੀ ਪੇਸ਼ ਨਹੀਂ ਕੀਤਾ ਗਿਆ।

ਹਰਮੇਲ ਸਿੰਘ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਹਿਰਾਸਤ ਕਰਾਰ ਦਿੰਦਿਆਂ ਹਾਈਕੋਰਟ ਨੇ ਵਾਰੰਟ ਅਫਸਰ ਨਿਯੁਕਤ ਕਰਕੇ ਉਸ ਨੂੰ ਹਾਈ ਕੋਰਟ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ 28 ਮਾਰਚ ਨੂੰ ਇਸੇ ਮੁੱਦੇ 'ਤੇ ਦਾਇਰ ਹੋਰ ਪਟੀਸ਼ਨਾਂ ਦੇ ਨਾਲ ਇਸ ਪਟੀਸ਼ਨ 'ਤੇ ਵੀ ਸੁਣਵਾਈ ਕਰੇਗਾ।

Related Post