ਪਪਲਪ੍ਰੀਤ ਸਿੰਘ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Punjab News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦੋਸਤ ਪਪਲਪ੍ਰੀਤ ਸਿੰਘ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਦੇ ਖ਼ਿਲਾਫ਼ ਲਾਏ ਗਏ ਐਨਐਸਏ ਐਕਟ ਨੂੰ ਚੁਣੌਤੀ ਦਿੱਤੀ ਸੀ।

By  Amritpal Singh July 22nd 2023 06:09 PM

Punjab News:  ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦੋਸਤ ਪਪਲਪ੍ਰੀਤ ਸਿੰਘ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਦੇ ਖ਼ਿਲਾਫ਼ ਲਾਏ ਗਏ ਐਨਐਸਏ ਐਕਟ ਨੂੰ ਚੁਣੌਤੀ ਦਿੱਤੀ ਸੀ।

ਪਪਲਪ੍ਰੀਤ ਨੇ ਕਿਹਾ ਕਿ ਉਹ ਅਜਨਾਲਾ ਥਾਣੇ 'ਤੇ ਹੋਏ ਹਮਲੇ 'ਚ ਸ਼ਾਮਲ ਨਹੀਂ ਸੀ, ਕਾਨੂੰਨ ਦੀ ਉਲੰਘਣਾ ਕਰਕੇ ਉਸ ਵਿਰੁੱਧ ਐਨ.ਐਸ.ਏ ਲਗਾਇਆ ਗਿਆ ਸੀ, ਉਸ ਦੀ ਗ੍ਰਿਫਤਾਰੀ ਵੀ ਗੈਰ-ਕਾਨੂੰਨੀ ਹੈ, ਇਸ ਲਈ ਇਸ ਨੂੰ ਰੱਦ ਕੀਤਾ ਜਾਵੇ। ਪਪਲਪ੍ਰੀਤ ਸਿੰਘ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ 2 ਅਗਸਤ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਹੋਰ ਸਾਥੀਆਂ ਗੁਰਮੀਤ ਸਿੰਘ , ਕੁਲਵੰਤ ਸਿੰਘ ਰਾਉਕੇ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਅਤੇ ਬਸੰਤ ਸਿੰਘ ਆਪਣੇ ਖਿਲਾਫ ਲਗਾਏ ਗਏ ਐਨਐਸਏ ਨੂੰ ਚੁਣੌਤੀ ਦੇ ਚੁੱਕੇ ਹਨ, ਜਿਸ ’ਤੇ ਹਾਈਕੋਰਟ ਨੇ ਹੁਣ 11 ਅਗਸਤ ਨੂੰ ਬਹਿਸ ਕਰਨ ਦੇ ਹੁਕਮ ਦਿੱਤੇ ਹਨ।

ਦੂਜੇ ਪਾਸੇ ਅੰਮ੍ਰਿਤਪਾਲ ਸਿੰਘ, ਉਸ ਦੇ ਚਾਚਾ ਹਰਜੀਤ ਸਿੰਘ, ਵਰਿੰਦਰ ਫੌਜੀ ਅਤੇ ਦਲਜੀਤ ਕਲਸੀ ਦੀ ਪਟੀਸ਼ਨ ਦਾ ਹਾਈ ਕੋਰਟ ਨੇ ਨਿਪਟਾਰਾ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਲਿਖਤੀ ਰੂਪ ਵਿਚ ਦੱਸ ਦੇਣ ਦਾ ਹੁਕਮ ਦਿੱਤਾ ਗਿਆ ਹੈ ਕਿ ਉਹ ਕਿਸ ਵਕੀਲ ਨੂੰ ਮਿਲਣਾ ਚਾਹੁੰਦੇ ਹੈ, ਉਸ ਦੀ ਇਜਾਜ਼ਤ ਦਿੱਤੀ ਜਾਵੇਗੀ।

Related Post