Petrol Bomb Attack : ਪਟਿਆਲਾ ’ਚ ਇੱਕ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ; 2 ਨਕਾਬਪੋਸ਼ ਨੌਜਵਾਨਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ
ਦੱਸ ਦਈਏ ਕਿ ਪਟਿਆਲਾ ਦੇ ਅਬਚਲ ਨਗਰ ਦੇ ਵਿੱਚ ਦੋ ਨੌਜਵਾਨਾਂ ਵੱਲੋਂ ਪੈਟਰੋਲ ਬੰਬਨੁੰਮਾ ਚੀਜ਼ ਬਣਾ ਕੇ ਇਕ ਘਰ ਦੇ ਉੱਪਰ ਹਮਲਾ ਕਰ ਦਿੱਤਾ।
Petrol Bomb Attack : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ’ਚ ਮਾਹੌਲ ਮੁੜ ਤੋਂ ਖਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਸੂਬੇ ਦੇ ਦੋ ਵੱਖ-ਵੱਖ ਥਾਵਾਂ ਤੋਂ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਸਾਹਮਣੇ ਆਏ ਹਨ। ਪਹਿਲਾਂ ਸੰਗਰੂਰ ਅਤੇ ਹੁਣ ਪਟਿਆਲਾ ਤੋਂ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ।
ਪਟਿਆਲਾ ’ਚ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ
ਦੱਸ ਦਈਏ ਕਿ ਪਟਿਆਲਾ ਦੇ ਅਬਚਲ ਨਗਰ ਦੇ ਵਿੱਚ ਦੋ ਨੌਜਵਾਨਾਂ ਵੱਲੋਂ ਪੈਟਰੋਲ ਬੰਬਨੁੰਮਾ ਚੀਜ਼ ਬਣਾ ਕੇ ਇਕ ਘਰ ਦੇ ਉੱਪਰ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਪੀੜਤ ਵਿਅਕਤੀ ਪਰਮਿੰਦਰ ਸਿੰਘ ਨਾਂ ਦਾ ਸ਼ਖਸ ਜੋ ਅਬਚਲ ਨਗਰ ਦਾ ਰਹਿਣ ਵਾਲਾ ਹੈ ਵੱਲੋਂ ਪੁਲਿਸ ਵੱਲੋਂ ਇਸ ਸਬੰਧੀ ਸ਼ਿਕਾਇਤ ਕੀਤੀ ਗਈ ਹੈ।
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਦੋ ਨੌਜਵਾਨ ਮੂੰਹ ਬੰਨ ਕੇ ਅਬਚਲ ਨਗਰ ਦੇ ਇੱਕ ਘਰ ਦੇ ਬਾਹਰ ਪੈਟਰੋਲ ਬੋਤਲ ਨੁਮਾ ਬੰਬ ਘਰ ਦੇ ਬਾਹਰ ਸੁੱਟ ਕੇ ਫਰਾਰ ਹੋ ਗਏ ਪੁਲਿਸ ਵੱਲੋਂ ਇਹਨਾਂ ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Sangrur ’ਚ BJP ਦਫ਼ਤਰ ਅੰਦਰ ਸੁੱਟਿਆ ਗਿਆ ਪੈਟਰੋਲ ਬੰਬ ; ਮਚਿਆ ਹੜਕੰਪ