Petrol-Diesel ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਤੁਹਾਡੇ ਸ਼ਹਿਰ ਚ ਇਹ ਮਹਿੰਗਾ ਹੋਇਆ ਜਾਂ ਸਸਤਾ

By  Aarti March 20th 2024 08:45 AM

Petrol-Diesel Price: ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ। ਜਿਸ ਦੇ ਮੁਤਾਬਿਕ ਅੱਜ ਯਾਨੀ 20 ਮਾਰਚ ਨੂੰ ਦੇਸ਼ ਦੇ ਕਈ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਉਥੇ ਹੀ ਕੁਝ ਰਾਜਾਂ 'ਚ ਪੈਟਰੋਲ ਅਤੇ ਡੀਜ਼ਲ ਵੀ ਸਸਤਾ ਹੋ ਗਿਆ ਹੈ।

ਅਜਿਹੀ ਸਥਿਤੀ ਵਿੱਚ ਤੇਲ ਭਰਵਾਉਣ ਤੋਂ ਪਹਿਲਾਂ ਤੁਹਾਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਬਾਰੇ ਪਤਾ ਹੋਣਾ ਚਾਹੀਦਾ ਹੈ। ਆਓ ਜਾਣਦੇ ਹਾਂ ਅੱਜ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਕਿਸ ਰੇਟ 'ਤੇ ਉਪਲਬਧ ਹਨ। 

ਦੱਸ ਦਈਏ ਕਿ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ। ਚੇਨਈ ਵਿੱਚ ਪੈਟਰੋਲ ਦੀ ਕੀਮਤ 100.75 ਰੁਪਏ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: IRCTC Train Ticket Refund: ਤੁਸੀਂ ਕਿੰਨ੍ਹਾ ਹਾਲਾਤਾਂ 'ਚ ਰਿਫੰਡ ਦੀ ਮੰਗ ਕਰ ਸਕਦੇ ਹੋ? ਇਥੇ ਜਾਣੋ

Related Post