Petrol Diesel Price: ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ

ਦੇਸ਼ ਦੇ ਸਾਰੇ ਸ਼ਹਿਰਾਂ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਦੇਸ਼ ਦੀ ਰਾਜਧਾਨੀ 'ਚ ਪੈਟਰੋਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

By  Ramandeep Kaur June 2nd 2023 10:10 AM -- Updated: June 2nd 2023 10:19 AM

Petrol Diesel Price : ਦੇਸ਼ ਦੇ ਸਾਰੇ ਸ਼ਹਿਰਾਂ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਦੇਸ਼ ਦੀ ਰਾਜਧਾਨੀ 'ਚ ਪੈਟਰੋਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਦੂਜੇ ਮਹਾਨਗਰਾਂ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਕੁਝ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। 

ਕੌਮਾਂਤਰੀ ਬਾਜ਼ਾਰ 'ਚ ਵੀ ਕੱਚੇ ਤੇਲ ਦੀਆਂ ਕੀਮਤਾਂ 'ਚ ਕਮੀ ਆਈ ਹੈ। ਡਬਲਯੂ.ਟੀ.ਆਈ. ਕੱਚਾ ਤੇਲ 0.17 ਫੀਸਦੀ ਡਿੱਗ ਕੇ 70.19 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕੱਚਾ ਤੇਲ 0.12 ਫੀਸਦੀ ਵੱਧ  ਕੇ 74.45 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ

ਮੁੰਬਈ 'ਚ ਪੈਟਰੋਲ 106.31 ਰੁਪਏ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ

ਚੇਨਈ 'ਚ ਪੈਟਰੋਲ 102.65 ਰੁਪਏ ਅਤੇ ਡੀਜ਼ਲ 94.25 ਰੁਪਏ ਪ੍ਰਤੀ ਲੀਟਰ ਹੈ

ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਕਿੱਥੇ ਹੋਇਆ ਬਦਲਾਅ

ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ ਪੈਟਰੋਲ 28 ਪੈਸੇ ਸਸਤਾ ਹੋ ਕੇ 96.64 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 26 ਪੈਸੇ ਸਸਤਾ ਹੋ ਕੇ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਗਾਜ਼ਿਆਬਾਦ ਵਿੱਚ ਪੈਟਰੋਲ ਦੀ ਕੀਮਤ 24 ਪੈਸੇ ਵੱਧ ਕੇ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 23 ਪੈਸੇ ਵੱਧ ਕੇ 89.75 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪ੍ਰਯਾਗਰਾਜ 'ਚ ਪੈਟਰੋਲ 62 ਪੈਸੇ ਸਸਤਾ ਹੋ ਕੇ  96.66 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 61 ਪੈਸੇ ਸਸਤਾ ਹੋ ਕੇ 89.86 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਲਖਨਊ 'ਚ ਪੈਟਰੋਲ ਦੀ ਕੀਮਤ 'ਚ 11 ਪੈਸੇ ਦੀ ਕਮੀ ਆਈ ਹੈ ਅਤੇ ਇੱਥੇ ਪੈਟਰੋਲ 96.47 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਬਿਹਾਰ ਦੇ ਪਟਨਾ ਵਿੱਚ ਪੈਟਰੋਲ 35 ਪੈਸੇ ਸਸਤਾ 107.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 32 ਪੈਸੇ ਸਸਤਾ 94.04 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਰਾਜਸਥਾਨ 'ਚ ਪੈਟਰੋਲ 19 ਪੈਸੇ ਮਹਿੰਗਾ ਹੋ ਕੇ 108.67 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 17 ਪੈਸੇ ਮਹਿੰਗਾ ਹੋ ਕੇ 93.89 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

Related Post