Himachal Petrol diesel price: ਹਿਮਾਚਲ ਵਿੱਚ 3 ਰੁਪਏ ਮਹਿੰਗਾ ਹੋਇਆ ਡੀਜ਼ਲ

ਹਿਮਾਚਲ ਪ੍ਰਦੇਸ਼ ’ਚ ਟੈਕਸ ਅਤੇ ਆਬਕਾਰੀ ਵਿਭਾਗ ਨੇ ਡੀਜ਼ਲ ’ਤੇ ਲੱਗਣ ਵਾਲੇ ਵੈਟ ਨੂੰ ਸ਼ਨੀਵਾਰ ਰਾਤ ਤੋਂ ਵਧਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸੂਬੇ ’ਚ ਡੀਜਲ 3 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

By  Aarti January 8th 2023 01:19 PM

Himachal Pradesh Diesel Price: ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ਮੰਤਰੀਆਂ ਨੂੰ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਤੇਲ ਦੀਆਂ ਕੀਮਤਾਂ ’ਚ ਵਾਧਾ ਕਰ ਵੱਡਾ ਝਟਕਾ ਦਿੱਤਾ। ਦੱਸ ਦਈਏ ਕਿ ਟੈਕਸ ਅਤੇ ਆਬਕਾਰੀ ਵਿਭਾਗ ਨੇ ਡੀਜ਼ਲ ’ਤੇ ਲੱਗਣ ਵਾਲੇ ਵੈਟ ਨੂੰ ਸ਼ਨੀਵਾਰ ਰਾਤ ਤੋਂ ਵਧਾ ਦਿੱਤਾ ਗਿਆ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹਿਮਾਚਲ ਪ੍ਰਦੇਸ਼ ’ਚ ਸ਼ਨੀਵਾਰ ਰਾਤ ਤੋਂ ਡੀਜਲ 3 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਡੀਜ਼ਲ ਪ੍ਰਤੀ ਲੀਟਰ 4.40 ਰੁਪਏ ਲੱਗਣ ਵਾਲੇ ਵੈਟ ਨੂੰ ਵਧਾ ਕੇ 7.40 ਰੁਪਏ ਕਰ ਦਿੱਤਾ ਗਿਆ ਹੈ। ਸ਼ਿਮਲਾ ’ਚ ਡੀਜਲ 82.92 ਰੁਪਏ ਪ੍ਰਤੀ ਲੀਟਰ ਤੋਂ ਹੁਣ 85.93 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। 

ਕਾਬਿਲੇਗੌਰ ਹੈ ਕਿ ਸਾਰੀਆਂ ਸੂਬਾ ਸਰਕਾਰਾਂ ਆਪਣੇ ਹਿਸਾਬ ਨਾਲ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਲਗਾਉਂਦੀਆਂ ਹਨ, ਜਿਸ ਦੇ ਆਧਾਰ 'ਤੇ ਹਰ ਰਾਜ 'ਚ ਪੈਟਰੋਲ ਡੀਜ਼ਲ ਦੀਆਂ ਵੱਖ-ਵੱਖ ਕੀਮਤਾਂ ਹੁੰਦੀਆਂ ਹਨ। 

ਇਹ ਵੀ ਪੜ੍ਹੋ: ਧੁੰਦ ਦੀ ਚਿੱਟੀ ਚਾਦਰ ਦੀ ਲਪੇਟ 'ਚ ਆਏ ਪੰਜਾਬ ਦੇ ਕਈ ਜ਼ਿਲ੍ਹੇ , ਜ਼ਿੰਦਗੀ ਦੀ ਰਫ਼ਤਾਰ ਰੁਕੀ

Related Post