Petrol Diesel Price : ਹਾਏ ਮਹਿੰਗਾਈ ! ਪੈਟਰੋਲ-ਡੀਜ਼ਲ ਕੀਮਤਾਂ ਚ ਮੁੜ ਹੋਇਆ ਵਾਧਾ, 10 ਦਿਨਾਂ ਚ 7 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ
Petrol Diesel Price : ਭਾਜਪਾ ਦੀ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਮੁੜ ਦੇਸ਼ ਵਿੱਚ ਤੇਲ ਕੀਮਤਾਂ 'ਚ ਵਾਧਾ ਕਰ ਦਿੱਤਾ ਹੈ। ਸਰਕਾਰ ਦੀਆਂ ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 2.71 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ।
Petrol Diesel Price : ਭਾਰਤ 'ਚ ਮਹਿੰਗਾਈ (inflation in India) ਨਾਲ ਆਮ ਲੋਕਾਂ ਵਿੱਚ ਹਾਹਾਕਾਰ ਮੱਚਣ ਲੱਗੀ ਹੈ। ਭਾਜਪਾ ਦੀ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਮੁੜ ਦੇਸ਼ ਵਿੱਚ ਤੇਲ ਕੀਮਤਾਂ 'ਚ ਵਾਧਾ ਕਰ ਦਿੱਤਾ ਹੈ। ਸਰਕਾਰ ਦੀਆਂ ਤੇਲ ਕੰਪਨੀਆਂ ਨੇ ਪੈਟਰੋਲ (Petrol Price) ਦੀ ਕੀਮਤ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ (Diesel Price) ਦੀ ਕੀਮਤ 2.71 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ। ਇਹ ਪਿਛਲੇ 10 ਦਿਨਾਂ ਵਿੱਚ ਚੌਥੀ ਵਾਰ ਹੈ, ਜਦੋਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਹਨਾਂ ਲਗਾਤਾਰ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦੀਆਂ ਚਿੰਤਾਵਾਂ ਨੂੰ ਵਧਾ ਦਿੱਤਾ ਹੈ। (Petrol Price 7 Rupee Hiked in 10 days)
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ, ਪੈਟਰੋਲ ਦੀਆਂ ਕੀਮਤਾਂ 102.12 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈਆਂ ਹਨ, ਜਦੋਂ ਕਿ ਡੀਜ਼ਲ 95.20 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਪਹਿਲਾਂ, ਸ਼ਨੀਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 87 ਤੋਂ 91 ਪੈਸੇ ਦਾ ਵਾਧਾ ਕੀਤਾ ਗਿਆ ਸੀ।
ਤੇਲ ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ 15 ਮਈ ਨੂੰ ਪਹਿਲਾ ਵਾਧਾ ਹੋਇਆ ਹੈ। ਉਦੋਂ ਤੋਂ, ਪੈਟਰੋਲ 7.35 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7.82 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਹ ਕੀਮਤਾਂ ਹੋਰ ਵੀ ਵੱਧ ਸਕਦੀਆਂ ਹਨ।
ਮਈ ਦੇ ਮਹੀਨੇ ਦੌਰਾਨ ਕੀਮਤਾਂ ਕਦੋਂ ਵਧੀਆਂ?
- 15 ਮਈ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 3 ਰੁਪਏ ਪ੍ਰਤੀ ਲੀਟਰ ਦਾ ਵਾਧਾ
- 19 ਮਈ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 90 ਪੈਸੇ ਪ੍ਰਤੀ ਲੀਟਰ ਦਾ ਵਾਧਾ
- 23 ਮਈ : ਪੈਟਰੋਲ ਕੀਮਤਾਂ ਵਿੱਚ 87 ਪੈਸੇ ਪ੍ਰਤੀ ਲੀਟਰ, ਜਦੋਂ ਕਿ ਡੀਜ਼ਲ ਕੀਮਤਾਂ ਵਿੱਚ 91 ਪੈਸੇ ਪ੍ਰਤੀ ਲੀਟਰ ਦਾ ਵਾਧਾ
- 25 ਮਈ: ਪੈਟਰੋਲ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2.71 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ।
ਇਸ ਵਾਧੇ ਨਾਲ ਹੁਣ ਦਿੱਲੀ ਵਿੱਚ ਡੀਜ਼ਲ, ਜੋ ਪਹਿਲਾਂ 92.49 ਰੁਪਏ ਪ੍ਰਤੀ ਲੀਟਰ ਸੀ, 95.20 ਰੁਪਏ ਪ੍ਰਤੀ ਲੀਟਰ ਹੋ ਗਿਆ, ਇਸੇ ਤਰ੍ਹਾਂ ਪੈਟਰੋਲ ਦੀ ਕੀਮਤ ਜੋ ਪਹਿਲਾਂ 99.51 ਰੁਪਏ ਪ੍ਰਤੀ ਲੀਟਰ ਸੀ, ਅੱਜ 25 ਮਈ ਨੂੰ 102.12 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਡੀਜ਼ਲ 89.47 ਰੁਪਏ ਪ੍ਰਤੀ ਲੀਟਰ ਅਤੇ ਪੈਟਰੋਲ 101.51 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਹੋਰ ਮੁੱਖ ਸ਼ਹਿਰਾਂ 'ਚ ਕੀਮਤਾਂ
- ਕੋਲਕਾਤਾ: ₹113.51 ( ₹2.87)
- ਮੁੰਬਈ: ₹111.21 ( ₹2.72)
- ਚੇਨਈ: ₹107.77 ( ₹2.46)
ਡੀਜ਼ਲ ਦੀਆਂ ਨਵੀਆਂ ਕੀਮਤਾਂ
- ਕੋਲਕਾਤਾ: ₹99.82 ( ₹2.80)
- ਮੁੰਬਈ: ₹97.83 ( ₹2.81)
- ਚੇਨਈ: ₹99.55 ( ₹2.57)
ਹਾਲਾਂਕਿ, ਕੇਂਦਰ ਸਰਕਾਰ ਦੀਆਂ ਤੇਲ ਕੰਪਨੀਆਂ ਵੱਲੋਂ ਇਸ ਦਾ ਠੀਕਰਾ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਅਸਮਾਨ ਛੂਹਦੀਆਂ ਕੀਮਤਾਂ ਅਤੇ ਰੁਪਏ ਦੇ ਮੁੱਲ ਵਿੱਚ ਗਿਰਾਵਟ ਦੇ ਨਤੀਜੇ ਵਜੋਂ ਆਯਾਤ ਲਾਗਤਾਂ ਵਿੱਚ ਵਾਧੇ ਉਪਰ ਸੁੱਟਿਆ ਜਾ ਰਿਹਾ ਹੈ।
ਹੋਰ ਵਧ ਸਕਦੀਆਂ ਹਨ ਤੇਲ ਕੀਮਤਾਂ
ਇਹ ਸੰਭਾਵਨਾ ਨਹੀਂ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਹ ਵਾਧਾ ਰੁਕੇਗਾ। ਮਾਹਿਰਾਂ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਬਾਲਣ ਦੀਆਂ ਕੀਮਤਾਂ ਹੋਰ ਵੀ ਵੱਧ ਸਕਦੀਆਂ ਹਨ। ਇਹ ਇਸ ਲਈ ਹੈ ਕਿਉਂਕਿ ਤੇਲ ਕੰਪਨੀਆਂ ਆਪਣੇ ਨੁਕਸਾਨ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਦਰਅਸਲ, ਕਾਫ਼ੀ ਸਮੇਂ ਤੋਂ, ਕੱਚੇ ਤੇਲ ਦੀਆਂ ਕੀਮਤਾਂ ਪ੍ਰਤੀ ਬੈਰਲ $100 ਤੋਂ ਉੱਪਰ ਰਹੀਆਂ ਹਨ। ਇਸ ਦੇ ਨਾਲ ਹੀ, ਡਾਲਰ ਦੇ ਮੁਕਾਬਲੇ ਰੁਪਏ ਵਿੱਚ ਰਿਕਾਰਡ ਗਿਰਾਵਟ ਆਈ ਹੈ। ਨਤੀਜੇ ਵਜੋਂ, ਤੇਲ ਕੰਪਨੀਆਂ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ। ਕੰਪਨੀਆਂ ਇਸ ਸਮੇਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਇਨ੍ਹਾਂ ਨੁਕਸਾਨਾਂ ਨੂੰ ਘਟਾਉਣ 'ਤੇ ਕੇਂਦ੍ਰਿਤ ਹਨ।