Petrol and Diesel price: ਕੱਚੇ ਤੇਲ ’ਚ ਆਈ ਕਮੀ,ਪੈਟਰੋਲ ਡੀਜਲ ਦੀਆਂ ਕੀਮਤਾਂ ’ਚ ਕੀ ਪਿਆ ਅਸਰ, ਜਾਣੋ

ਅੱਜ ਭਾਰਤ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ।

By  Aarti April 25th 2023 09:06 AM

Petrol and Diesel price: ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਇਨ੍ਹਾਂ ਸ਼ਹਿਰਾਂ ’ਚ ਆਇਆ ਕੀਮਤਾਂ ’ਚ ਬਦਲਾਅ 

ਦੱਸ ਦਈਏ ਕਿ ਦਿੱਲੀ 'ਚ ਇਕ ਲੀਟਰ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 89.62 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 106.31 ਰੁਪਏ ਅਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 106.03 ਰੁਪਏ ਜਦਕਿ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ। ਉਥੇ ਹੀ ਚੇਨਈ 'ਚ ਵੀ ਪੈਟਰੋਲ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ।

ਇੰਝ ਜਾਣੋ ਆਪਣੇ ਸ਼ਹਿਰ ’ਚ ਪੈਟਰੋਲ ਤੇ ਡੀਜਲ ਦੀ ਕੀਮਤ 

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਤੁਸੀਂ ਐਸਐਮਐਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ 'ਤੇ ਜਾ ਕੇ ਤੁਹਾਨੂੰ ਆਰਐਸਪੀ ਅਤੇ ਆਪਣਾ ਸਿਟੀ ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਹਰ ਸ਼ਹਿਰ ਦਾ ਕੋਡ ਵੱਖਰਾ ਹੁੰਦਾ ਹੈ, ਜੋ ਤੁਹਾਨੂੰ ਆਈਓਸੀਐਲ ਦੀ ਵੈੱਬਸਾਈਟ ਤੋਂ ਮਿਲੇਗਾ।

ਇਹ ਵੀ ਪੜ੍ਹੋ: Maruti Suzuki Fronx: ਮਾਰੂਤੀ ਫਰੈਂਕਸ ਹੋਈ ਲਾਂਚ, ਇੱਥੇ ਜਾਣੋ ਇਸ ਸ਼ਾਨਦਾਰ ਕਾਰ ਦੇ ਸਾਰੇ ਵੇਰੀਐਂਟ ਦੀ ਕੀਮਤ

Related Post