Petrol and Diesel price: ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਹੋਏ ਜਾਰੀ, ਜਾਣੋ ਕਿੰਨਾ ਆਇਆ ਬਦਲਾਅ

ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਰਾਹਤ ਜਾਰੀ ਹੈ। ਇੰਡੀਅਨ ਆਇਲ, ਬੀਪੀਸੀਐਲ ਅਤੇ ਐਚਪੀਸੀਐਲ ਦੁਆਰਾ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

By  Aarti April 29th 2023 08:43 AM

Petrol and Diesel price: ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਰਾਹਤ ਜਾਰੀ ਹੈ। ਇੰਡੀਅਨ ਆਇਲ, ਬੀਪੀਸੀਐਲ ਅਤੇ ਐਚਪੀਸੀਐਲ ਦੁਆਰਾ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਕੀਮਤਾਂ ਚ ਬਦਲਾਅ ਨਾ ਹੋਣ ਕਾਰਨ ਆਮ ਲੋਕਾਂ ਦੀਆਂ ਜੇਬਾਂ ’ਤੇ ਕੋਈ ਭਾਰ ਨਹੀਂ ਪਿਆ ਹੈ।  

ਦੱਸ ਦਈਏ ਕਿ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਸਮੇਤ ਪ੍ਰਮੁੱਖ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਬਰਕਰਾਰ ਹੈ। ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਆਖਰੀ ਬਦਲਾਅ ਮਈ 2022 ਵਿੱਚ ਹੋਇਆ ਸੀ।

ਜਾਣੋ ਆਪਣੇ ਤੁਹਾਡੇ ਸ਼ਹਿਰ ’ਚ ਪੈਟਰੋਲ-ਡੀਜਲ ਦੀ ਕੀਮਤਾਂ

  • ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੈ।
  • ਨੋਇਡਾ 'ਚ ਪੈਟਰੋਲ 96.59 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੈ। 
  • ਗੁਰੂਗ੍ਰਾਮ 'ਚ ਪੈਟਰੋਲ 96.92 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ ਹੈ। 
  • ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਹੈ। 
  • ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੈ। 
  • ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਇੱਕ ਲੀਟਰ ਡੀਜ਼ਲ 92.76 ਰੁਪਏ ਵਿੱਚ ਮਿਲ ਰਿਹਾ ਹੈ।

ਇੰਝ ਜਾਣੋ ਆਪਣੇ ਸ਼ਹਿਰ ’ਚ ਪੈਟਰੋਲ ਤੇ ਡੀਜਲ ਦੀ ਕੀਮਤ 

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਤੁਸੀਂ ਐਸਐਮਐਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ 'ਤੇ ਜਾ ਕੇ ਤੁਹਾਨੂੰ ਆਰਐਸਪੀ ਅਤੇ ਆਪਣਾ ਸਿਟੀ ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਹਰ ਸ਼ਹਿਰ ਦਾ ਕੋਡ ਵੱਖਰਾ ਹੁੰਦਾ ਹੈ, ਜੋ ਤੁਹਾਨੂੰ ਆਈਓਸੀਐਲ ਦੀ ਵੈੱਬਸਾਈਟ ਤੋਂ ਮਿਲੇਗਾ।

ਇਹ ਵੀ ਪੜ੍ਹੋ: Indian Train: ਇਸ ਚੀਜ਼ ਨੂੰ ਕਦੇ ਵੀ ਟਰੇਨ 'ਚ ਨਾ ਲੈ ਕੇ ਜਾਓ, ਫੜੇ ਗਏ ਤਾ ਹੋ ਸਕਦਾ ਜੁਰਮਾਨਾ ਤੇ ਨਾਲ ਹੀ ਜੇਲ੍ਹ !

Related Post