Petrol and Diesel Price: ਕੱਚੇ ਤੇਲ ’ਚ ਆਇਆ ਉਛਾਲ; ਜਾਣੋ ਆਪਣੇ ਸ਼ਹਿਰ ’ਚ ਪੈਟਰੋਲ-ਡੀਜਲ ਦੀਆਂ ਨਵੀਆਂ ਕੀਮਤਾਂ

ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਜਾਰੀ ਹੈ। ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਪਰ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ’ਚ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ ਹੈ।

By  Aarti May 6th 2023 11:17 AM -- Updated: May 6th 2023 11:19 AM

Petrol and Diesel Price: ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਰਾਹਤ ਜਾਰੀ ਹੈ। ਇੰਡੀਅਨ ਆਇਲ, ਬੀਪੀਸੀਐਲ ਅਤੇ ਐਚਪੀਸੀਐਲ ਦੁਆਰਾ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਜਾਰੀ ਹੈ। ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ।

ਵੱਡੇ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਬਰਕਰਾਰ ਹਨ। ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਆਖਰੀ ਵਾਰ ਕਰੀਬ ਇਕ ਸਾਲ ਪਹਿਲਾਂ ਬਦਲਾਅ ਹੋਇਆ ਸੀ।

ਦਿੱਲੀ ਵਿੱਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਇੱਕ ਲੀਟਰ ਡੀਜ਼ਲ 89.62 ਰੁਪਏ ਵਿੱਚ ਮਿਲ ਰਿਹਾ ਹੈ। ਕੋਲਕਾਤਾ 'ਚ ਇਕ ਲੀਟਰ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ 'ਚ ਇਕ ਲੀਟਰ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਮੁੰਬਈ ਵਿੱਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਇੱਕ ਲੀਟਰ ਡੀਜ਼ਲ 94.27 ਰੁਪਏ ਵਿੱਚ ਵਿਕ ਰਿਹਾ ਹੈ।

ਇੰਝ ਜਾਣੋ ਆਪਣੇ ਸ਼ਹਿਰ ’ਚ ਪੈਟਰੋਲ ਤੇ ਡੀਜਲ ਦੀ ਕੀਮਤ 

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਤੁਸੀਂ ਐਸਐਮਐਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ 'ਤੇ ਜਾ ਕੇ ਤੁਹਾਨੂੰ ਆਰਐਸਪੀ ਅਤੇ ਆਪਣਾ ਸਿਟੀ ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਹਰ ਸ਼ਹਿਰ ਦਾ ਕੋਡ ਵੱਖਰਾ ਹੁੰਦਾ ਹੈ, ਜੋ ਤੁਹਾਨੂੰ ਆਈਓਸੀਐਲ ਦੀ ਵੈੱਬਸਾਈਟ ਤੋਂ ਮਿਲੇਗਾ।

ਇਹ ਵੀ ਪੜ੍ਹੋ: Jammu and Kashmir: ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਕੀਤਾ ਢੇਰ, ਰਾਜੌਰੀ 'ਚ ਆਪਰੇਸ਼ਨ ਜਾਰੀ; ਜਾਣੋ ਹੁਣ ਤੱਕ ਦੀ ਅਪਡੇਟ

Related Post