Chandigarh ਦੇ ਪੰਜਾਬ ਯੂਨੀਵਰਸਿਟੀ ’ਚ ਪੀਐਚਡੀ ਸਕਾਲਰ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਨੇ PU ’ਚ ਲਾਇਆ ਧਰਨਾ
ਦੱਸ ਦਈਏ ਕਿ ਮ੍ਰਿਤਕਾ ਦੀ ਪਛਾਣ ਜੋਤੀ ਵਜੋਂ ਹੋਈ ਹੈ। ਜੋ ਕਿ ਹਰਿਆਣਾ ਦੇ ਮਹਿੰਦਰਗੜ੍ਹ ਦੀ ਰਹਿਣ ਵਾਲੀ ਸੀ। ਲੜਕੀਆਂ ਦੇ ਹੋਸਟਲ ’ਚ ਕਰੰਟ ਲੱਗਣ ਕਾਰਨ ਹਾਦਸਾ ਵਾਪਰਿਆ।
Chandigarh News : ਚੰਡੀਗੜ੍ਹ ਦੇ ਪੰਜਾਬ ਯੂਨੀਵਰਸਿਟੀ ’ਚ ਪੀਐਚਡੀ ਸਕਾਲਰ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮ੍ਰਿਤਕਾ ਦੀ ਪਛਾਣ ਜੋਤੀ ਵਜੋਂ ਹੋਈ ਹੈ। ਜੋ ਕਿ ਹਰਿਆਣਾ ਦੇ ਮਹਿੰਦਰਗੜ੍ਹ ਦੀ ਰਹਿਣ ਵਾਲੀ ਸੀ। ਲੜਕੀਆਂ ਦੇ ਹੋਸਟਲ ’ਚ ਕਰੰਟ ਲੱਗਣ ਕਾਰਨ ਹਾਦਸਾ ਵਾਪਰਿਆ।
ਦੱਸ ਦਈਏ ਕਿ ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਕੈਂਪਸ ’ਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ ਨਾਲ ਹੀ ਸਵਾਲ ਚੁੱਕੇ ਜਾ ਰਹੇ ਹਨ ਕਿ ਇਸ ਘਟਨਾ ਦੇ ਪਿੱਛੇ ਕੌਣ ਜ਼ਿੰਮੇਵਾਰ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜੋਤੀ ਗਰਲਜ਼ ਹੋਸਟਲ ਨੰਬਰ 10 ਤੋਂ ਮਾਈਕ੍ਰੋਬਾਇਓਲੋਜੀ ਵਿਭਾਗ ਜਾ ਰਹੀ ਸੀ। ਉਹ ਗਰਲਜ਼ ਹੋਸਟਲ ਨੰਬਰ 8 ਅਤੇ ਯੂਆਈਈਟੀ ਨੂੰ ਜੋੜਨ ਵਾਲੀ ਕੱਚੀ ਸੜਕ 'ਤੇ ਪੈਦਲ ਜਾ ਰਹੀ ਸੀ। ਉਸਨੂੰ ਕਰੰਟ ਲੱਗ ਗਿਆ, ਜਿਸ ਕਾਰਨ ਗੰਭੀਰ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ : Punjab Weather 29 July : ਪੰਜਾਬ ’ਚ ਮੁੜ ਐਕਟਿਵ ਹੋਇਆ ਮਾਨਸੂਨ; IMD ਵੱਲੋਂ ਆਰੈਂਜ ਅਲਰਟ ਜਾਰੀ. ਜਾਣੋ ਤਾਜ਼ਾ ਅਪਡੇਟ