Haryana News : ਤੇਜ਼ ਰਫ਼ਤਾਰ ਪਿਕਅੱਪ ਗੱਡੀ ਨੇ ਸਫ਼ਾਈ ਕਰ ਰਹੇ ਕਰਮਚਾਰੀਆਂ ਨੂੰ ਕੁਚਲਿਆ, 6 ਲੋਕਾਂ ਦੀ ਮੌਤ, 5 ਗੰਭੀਰ ਜ਼ਖਮੀ

Haryana News : ਹਰਿਆਣਾ ਦੇ ਨੂਹ ਜ਼ਿਲ੍ਹੇ 'ਚ ਦਿੱਲੀ ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਿਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 6 ਸਫ਼ਾਈ ਕਰਮਚਾਰੀਆਂ ਦੀ ਮੌਤ ਹੋ ਗਈ ਹੈ ਅਤੇ 5 ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ

By  Shanker Badra April 26th 2025 12:16 PM

Haryana News : ਹਰਿਆਣਾ ਦੇ ਨੂਹ ਜ਼ਿਲ੍ਹੇ 'ਚ ਦਿੱਲੀ ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਿਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 6 ਸਫ਼ਾਈ ਕਰਮਚਾਰੀਆਂ ਦੀ ਮੌਤ ਹੋ ਗਈ ਹੈ ਅਤੇ 5 ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਇਹ ਘਟਨਾ ਫਿਰੋਜ਼ਪੁਰ ਝਿਰਕਾ ਥਾਣਾ ਖੇਤਰ ਦੇ ਅਧੀਨ ਇਬਰਾਹਿਮ ਬਾਸ ਪਿੰਡ ਨੇੜੇ ਦਿੱਲੀ ਮੁੰਬਈ ਐਕਸਪ੍ਰੈਸਵੇਅ 'ਤੇ ਵਾਪਰੀ, ਜਦੋਂ ਇੱਕ ਤੇਜ਼ ਰਫ਼ਤਾਰ ਪਿਕ-ਅੱਪ ਗੱਡੀ ਨੇ ਸਫਾਈ ਕਰ ਰਹੇ ਕਰਮਚਾਰੀਆਂ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ 6 ਸਫਾਈ ਕਰਮਚਾਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਹਾਦਸਾ ਸ਼ਨੀਵਾਰ ਸਵੇਰੇ 10 ਵਜੇ ਦੇ ਕਰੀਬ ਵਾਪਰਿਆ। ਸਵੇਰੇ ਸਫਾਈ ਕਰਮਚਾਰੀ ਐਕਸਪ੍ਰੈਸਵੇਅ 'ਤੇ ਸਫਾਈ ਦਾ ਕੰਮ ਕਰ ਰਹੇ ਸਨ। ਅਚਾਨਕ ਇੱਕ ਤੇਜ਼ ਰਫ਼ਤਾਰ ਪਿਕਅੱਪ ਆਈ ਅਤੇ ਇਨ੍ਹਾਂ ਕਰਮਚਾਰੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 6 ਸਫਾਈ ਕਰਮਚਾਰੀਆਂ ਦੀ ਮੌਤ ਹੋ ਗਈ, ਜਦੋਂ ਕਿ 5 ਕਰਮਚਾਰੀ ਗੰਭੀਰ ਜ਼ਖਮੀ ਹਨ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਦਿੱਲੀ ਮੁੰਬਈ ਐਕਸਪ੍ਰੈਸਵੇਅ ਹਾਦਸੇ ਵਿੱਚ 5 ਲੋਕਾਂ ਦੀ ਮੌਤ ਤੋਂ ਬਾਅਦ ਹਾਦਸੇ ਵਾਲੀ ਥਾਂ 'ਤੇ ਚੀਕ ਚਿਹਾੜਾ ਮਚ ਗਿਆ। ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕੀਤੀ। ਕੁਝ ਹੀ ਸਮੇਂ ਵਿੱਚ ਸੜਕ 'ਤੇ ਇੱਕ ਵੱਡੀ ਭੀੜ ਇਕੱਠੀ ਹੋ ਗਈ; ਐਂਬੂਲੈਂਸਾਂ, ਸੜਕ ਸੁਰੱਖਿਆ ਏਜੰਸੀ ਦੀਆਂ ਗੱਡੀਆਂ ਅਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਹਾਦਸਾ ਐਨਾ ਭਿਆਨਕ ਸੀ ਕਿ ਲੋਕ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕਰ ਰਹੇ ਹਨ ਅਤੇ ਮ੍ਰਿਤਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰ ਰਹੇ ਹਨ।

ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਿਕਅੱਪ ਡਰਾਈਵਰ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਕਿਹਾ ਕਿ ਹਾਦਸੇ ਦੇ ਸਾਰੇ ਹਾਲਾਤਾਂ ਦਾ ਪਤਾ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੀ ਮਦਦ ਨਾਲ ਲਗਾਇਆ ਜਾਵੇਗਾ। ਹਾਦਸੇ ਤੋਂ ਬਾਅਦ ਪ੍ਰਸ਼ਾਸਨ ਨੇ ਐਕਸਪ੍ਰੈਸਵੇਅ 'ਤੇ ਆਵਾਜਾਈ ਨੂੰ ਕੰਟਰੋਲ ਕੀਤਾ ।

Related Post